ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – “ਮਿਸ਼ਨ ਹਰਿਆਲੀ 2022” ਸਿਹਤ ਸਿੱਖਿਆ ਅਤੇ ਵਾਤਾਵਰਨ ਉਪਰ ਕੰਮ ਕਰ ਰਹੀ ਸੰਸਥਾ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਸਾਰੀਆਂ ਹੀ ਸੰਸਥਾਵਾਂ ਅਤੇ ਵਾਤਾਵਰਨ ਪ੍ਰਤੀ ਚਿੰਤਤ ਲੋਕਾਂ ਨੇ 5 ਲੱਖ ਪੌਦੇ ਲਗਾਉਣ ਦਾ ਵਰਲਡ ਰਿਕਾਰਡ ਬਣਾਇਆ।ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਪ੍ਰਿੰਸੀਪਲ ਜਗਸੀਰ ਸਿੰਘ ਅਤੇ ਵਾਈਸ ਪ੍ਰਿੰਸੀਪਲ ਗੁਰਮੀਤ ਕੌਰ ਨੇ ਵੀ ਉਚੇਚੇ ਤੌਰ ‘ਤੇ ਭਾਗ ਲਿਆ ਅਤੇ ਸਮੂਹ ਅਧਿਆਪਕਾਂ ਅਤੇ ਬੱਚਿਆਂ ਦੇ ਸੰਪੂਰਨ ਯੋਗਦਾਨ ਨਾਲ ਸੰਸਥਾ ਵੱਲੋਂ ਤਕਰੀਬਨ 500 ਪੌਦੇ ਲਗਾਏ ਗਏ।ਪ੍ਰਾਇਮਰੀ ਵਿੰਗ ਦੇ ਬੱਚਿਆਂ ਨੇ ਵੀ ਬੜੀ ਰੀਝ ਨਾਲ ਭਾਗ ਲਿਆ।
Check Also
ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ‘ਸ਼ਰਧਾਂਜਲੀ ਸਮਾਗਮ
ਲੱਖਾ ਸਲੇਮਪੁਰੀ ਅਤੇ ਮੈਡਮ ਰਾਜਬੀਰ ਕੌਰ ਗਰੇਵਾਲ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ …