Friday, March 29, 2024

ਖ਼ਾਲਸਾ ਕਾਲਜ ਵੁਮੈਨ ਵਿਖੇ ਨਵੇਂ ਸ਼ੈਸ਼ਨ ਸਬੰਧੀ ਆਰੰਭਿਕ ਅਰਦਾਸ ਦਿਵਸ

ਲੜਕੀਆਂ ਵਿੱਦਿਆ ਹਾਸਲ ਕਰਕੇ ਪਾ ਸਕਦੀਆਂ ਉੱਚ ਮੁਕਾਮ – ਛੀਨਾ
ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਅੱਜ ਨਵੇਂ ਅਕਾਦਮਿਕ ਸੈਸ਼ਨ ਦੇ ਆਰੰਭਤਾ ਦੇ ਸਬੰਧ ’ਚ ‘ਅਰਦਾਸ ਦਿਵਸ’ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਦੁਆਰਾ ਗੁਰੂ ਜਸ ਗਾਇਨ ਕਰਕੇ ਕਰਕੇ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਔਰਤਾਂ ਦੇਸ਼ ਅਤੇ ਸਮਾਜ ਦਾ ਭਵਿੱਖ ਹਨ।ਇਸ ਲਈ ਉਨ੍ਹਾਂ ਪੜ੍ਹ-ਲਿਖ ਕੇ ਆਤਮ-ਨਿਰਭਰ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਲੜਕੀਆਂ ਵਿੱਦਿਆ ਹਾਸਲ ਕਰਕੇ ਉਚ ਮੁਕਾਮ ਪਾ ਸਕਦੀਆਂ ਹਨ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਸੰਸਥਾ ਦਾ ਮਕਸਦ ਔਰਤ ਨੂੰ ਸਿੱਖਿਅਤ ਕਰਕੇ ਉਸ ਅੰਦਰ ਆਤਮ-ਨਿਰਭਰਤਾ ਅਤੇ ਆਤਮ-ਵਿਸ਼ਵਾਸ ਜਿਹੇ ਗੁਣ ਪੈਦਾ ਕਰਨਾ ਹੈ।ਆਨਰੇਰੀ ਸਕੱਤਰ ਛੀਨਾ ਨੇ ਪ੍ਰਿੰ: ਡਾ. ਸੁਰਿੰਦਰ ਕੌਰ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਂਟ ਕੀਤਾ। ਸਮਾਗਮ ਦੌਰਾਨ ਸ: ਛੀਨਾ ਨੇ ਪਿ੍ਰੰ: ਡਾ. ਸੁਰਿੰਦਰ ਕੌਰ ਦੀ ਕਾਲਜ ਪ੍ਰਤੀ ਸੇਵਾਵਾਂ ਸਬੰਧੀ ਸ਼ਲਾਘਾ ਕੀਤੀ।
ਸਮਾਗਮ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ, ਅਜ਼ਮੇਰ ਸਿੰਘ ਹੇਰ, ਰਾਜਬੀਰ ਸਿੰਘ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਪ੍ਰਿਸੀਪਲ ਡਾ. ਹਰੀਸ਼ ਕੁਮਾਰ ਵਰਮਾ, ਪ੍ਰੋ: ਐਸ.ਕੇ ਨਾਗਪਾਲ ਸਮੇਤ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …