ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜਿਲ੍ਹਾ ਗੁਰਦਾਸਪੁਰ ਦੇ ਹਲਕਾ ਬਟਾਲਾ ਸਰਕੀ ਵਿਖੇ ਤਾਇਨਾਤ ਮਾਲ ਪਟਵਾਰੀ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਹੈ ਕਿ ਸ੍ਰੀਮਤੀ ਗੁਰਦੀਪ ਕੌਰ ਵਾਸੀ ਮਹਿਤਾ ਚੌਕ ਦੀ ਸ਼ਿਕਾਇਤ `ਤੇ ਪਟਵਾਰੀ ਜਸਵੰਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਮਹਿਲਾ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਿੱਤੀ ਸੀ ਕਿ ਉਕਤ ਪਟਵਾਰੀ ਉਸ ਦੇ ਪਤੀ ਦੀ ਮੌਤ ਉਪਰੰਤ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 4500 ਰੁਪਏ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।ਉਨਾਂ ਦੱਸਿਆ ਕਿ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਕੇਸ ਦਰਜ਼ ਕਰਕੇ ਜਾਂਚ ਆਰੰਭ ਕਰ ਦਿੱਤੀ ਗਈ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …