Sunday, April 2, 2023

ਵਿਧਾਇਕ ਦਿਆਲਪੁਰਾ ਨੇ ‘ਚਾਇਨਾ ਵਾਇਰਸ’ ਨਾਲ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਭੇਜੀਆਂ ਟੀਮਾਂ

ਕਸ਼ਮੀਰੀ ਲਾਲ ਦੀ ਅਗਵਾਈ ਹੇਠ ਟੀਮ ਨੇ ਪਿੰਡ ਟੋਡਰਪੁਰ ਦੇ ਪੀੜਤ ਕਿਸਾਨਾਂ ਦੀ ਲਈ ਸਾਰ

ਸਮਰਾਲਾ, 16 ਸਤੰਬਰ (ਇੰਦਰਜੀਤ ਸਿੰਘ ਕੰਗ) – ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਆਪਣੇ ਹਲਕੇ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਵਿੱਚ ਬਲਾਕ ਪ੍ਰਧਾਨਾਂ ਦੀ ਅਗਵਾਈ ਹੇਠ ਝੋਨੇ ਦੀ ਫਸਲ ਵਿੱਚ ਫੈਲੀ ਕੁਦਰਤੀ ਬਿਮਾਰੀ ‘ਚਾਇਨਾ ਵਾਇਰਸ’ ਦਾ ਜਾਇਜ਼ਾ ਲੈਣ ਲਈ ਟੀਮਾਂ ਭੇਜੀਆਂ ਜਾ ਰਹੀਆਂ ਹਨ।ਇਹ ਕੰਪਨੀਆਂ ਜਿਹੜੀਆਂ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਪੀੜ੍ਹਤ ਕਿਸਾਨਾਂ ਨਾਲ ਗੱਲਬਾਤ ਕਰਨਗੀਆਂ ਅਤੇ ਨੁਕਸਾਨ ਦਾ ਜਾਇਜ਼ਾ ਲੈਣਗੀਆਂ।ਬੀਤੇ ਦਿਨੀਂ ਕਸ਼ਮੀਰੀ ਲਾਲ ਬਲਾਕ ਪ੍ਰਧਾਨ, ਮੇਜਰ ਸਿੰਘ ਬਲਾਕ ਪ੍ਰਧਾਨ ਅਤੇ ਮਲਕੀਤ ਸਿੰਘ ਜ਼ਿਲ੍ਹਾ ਸਕੱਤਰ ਕਿਸਾਨ ਵਿੰਗ ਦੀ ਅਗਵਾਈ ਹੇਠ ਪਿੰਡ ਟੋਡਰਪੁਰ ਵਿਖੇ ਪੀੜ੍ਹਤ ਕਿਸਾਨ ਮਨਜੋਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ, ਜਿਸ ਦੀ ਝੋਨੇ ਦੀ ਫਸਲ ਤੇ ਚਾਇਨਾ ਵਾਇਰਸ ਦਾ ਹਮਲਾ ਹੋਣ ਕਾਰਨ ਖੜ੍ਹੀ ਫਸਲ ਦਾ ਕਾਫੀ ਨੁਕਸਾਨ ਹੋ ਗਿਆ।ਇਸ ਤੋਂ ਇਲਾਵਾ ਟੀਮ ਵਲੋਂ ਹੋਰ ਕਿਸਾਨਾਂ ਦੇ ਖੇਤਾਂ ਦਾ ਦੌਰਾ ਵੀ ਕੀਤਾ ਗਿਆ।ਉਨ੍ਹਾਂ ਇਸ ਸਬੰਧੀ ਦੱਸਿਆ ਕਿ ਆਪਣੇ ਹਲਕੇ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਵਿਸ਼ਵਾਸ਼ ਦਿਵਾਇਆ ਹੈ ਕਿ ਉਹ ਇਸ ਸਬੰਧੀ ਖੇਤੀਬਾੜੀ ਮੰਤਰੀ ਨਾਲ ਗੱਲਬਾਤ ਕਰਨਗੇ ਅਤੇ ਪੀੜ੍ਹਤ ਕਿਸਾਨਾਂ ਨੂੰ ਬਣਦਾ ਯੋਗ ਮੁਆਵਜ਼ਾ ਦਿਵਾਉਣਗੇ।
ਇਸ ਮੌਕੇ ਰਮਨਦੀਪ ਸਿੰਘ, ਹਰੀ ਸਿੰਘ, ਅਮਨਦੀਪ ਸਿੰਘ, ਜਸਵਿੰਦਰ ਸਿੰਘ, ਸਿਕੰਦਰ ਸਿੰਘ, ਪਾਲ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਕਿਸਾਨ ਹਾਜ਼ਰ ਸਨ।

Check Also

ਪ੍ਰਿੰ. ਫਤਹਿਪੁਰੀ ਦੀ ਪੁਸਤਕ ‘ਗੁੱਝੇ ਮਨੁੱਖ’ ’ਤੇ ਵਿਚਾਰ ਚਰਚਾ 2 ਅਪ੍ਰੈਲ ਨੂੰ

ਅੰਮ੍ਰਿਤਸਰ, 1 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਚਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ …