Wednesday, March 29, 2023

ਪਰਾਲੀ ਪ੍ਰਬੰਧਨ ਸਬੰਧੀ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਸਮਰਾਲਾ, 16 ਸਤੰਬਰ (ਇੰਦਰਜੀਤ ਸਿੰਘ ਕੰਗ) – ਪਿੰਡ ਲੱਲ ਕਲਾਂ ਅਤੇ ਕੁੱਬਾ ਵਿਖੇ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਅਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਸੀ.ਆਰ.ਐਮ (ਆਈ.ਈ.ਸੀ) ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਡਾ. ਸੰਦੀਪ ਸਿੰਘ ਏ.ਡੀ.ਓ (ਪੀ.ਪੀ.) ਵਲੋਂ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।ਉਨ੍ਹਾਂ ਆਪਣੇ ਸਬੰਧੋਨ ਵਿੱਚ ਕਿਹਾ ਕਿ ਕਿਸਾਨ ਵੀਰ ਪਰਾਲੀ ਨੂੰ ਨਾ ਸਾੜ ਕੇ, ਆਧੁਨਿਕ ਮਸ਼ੀਨਰੀ ਵਰਤ ਕੇ ਖੇਤ ਵਿੱਚ ਹੀ ਮਿਲਾ ਸਕਦੇ ਹਨ।ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ, ਉਥੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ।ਡਾ. ਹਰਜਿੰਦਰ ਕੌਰ ਏ.ਡੀ.ਓ (ਜ.ਕ) ਨੇ ਝੋਨੇ ਦੀ ਫਸਲ ‘ਤੇ ਇਸ ਸਮੇਂ ਹਮਲਾ ਕਰਨ ਵਾਲੇ ਕੀੜੇ-ਮਕੌੜੇ ਤੇ ਬਿਮਾਰੀਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।ਉਹਨਾਂ ਨੇ ਝੋਨੇ ਦੀ ਫਸਲ ‘ਤੇ ਹਮਲਾ ਕਰਨ ਵਾਲੇ ਵਾਇਰਸ (ਐਸ.ਆਰ.ਬੀ.ਐਸ.ਵੀ) ਬਾਰੇ ਵੀ ਜਾਣਕਾਰੀ ਦਿੱਤੀ।ਉਨਾਂ ਕਿਹਾ ਕਿ ਅਤੇ ਵਾਇਰਸ ਤੋਂ ਬਚਣ ਲਈ ਤੇਲੇ ਨੂੰ ਕੰਟਰੋਲ ਕਰਨਾ ਜ਼ਰੂਰੀ ਹੈ।ਹਾੜ੍ਹੀ ਸੀਜ਼ਨ ਦੀ ਮੁੱਖ ਫਸਲ ਕਣਕ ਵਿੱਚ ਵਰਤੇ ਜਾਣ ਵਾਲੇ ਨਦੀਨ ਨਾਸ਼ਕ ਤੇ ਉਹਨਾਂ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸਮਰਾਲਾ ਦੇ ਤੇਜਿੰਦਰ ਸਿੰਘ (ਏ.ਐਸ.ਆਈ), ਕੁਲਵਿੰਦਰ ਸਿੰਘ, ਪ੍ਰਦੀਪ ਸਿੰਘ ਤੇ ਪਿੰਡ ਲੱਲ ਕਲਾਂ ਤੇ ਮਹਿਦੂਦਾਂ ਦੇ ਸਕੱਤਰ, ਰਾਜਵੰਤ ਸਿੰਘ (ਸਾਬਕਾ ਸਕੱਤਰ) ਅਤੇ ਸੂਝਵਾਨ ਕਿਸਾਨਾਂ ਨੇ ਸ਼ਮੂਲੀਅਤ ਕੀਤੀ।

Check Also

ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ‘ਸ਼ਰਧਾਂਜਲੀ ਸਮਾਗਮ

ਲੱਖਾ ਸਲੇਮਪੁਰੀ ਅਤੇ ਮੈਡਮ ਰਾਜਬੀਰ ਕੌਰ ਗਰੇਵਾਲ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ …