ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – 66ਵੀਆਂ ਪੰਜਾਬ ਸਕੂਲ ਖੇਡਾਂ ਦੇ ਜਿਲ੍ਹਾ ਪ ਧਰੀ ਸ਼ੂਟਿੰਗ ਖੇਡ ਮੁਕਾਬਲੇ ਜੋ ਕੇ ਪੁਲਿਸ ਲਾਇਨ ਸੰਗਰੂਰ ਵਿਖੇ ਕਰਵਾਏ ਗਏ।ਇਹ ਮੁਕਾਬਲੇ ਕਨਵੀਨਰ ਮੁਕੇਸ਼ ਨੈਣ (ਸ.ਸ.ਸ ਸਕੂਲ ਬਾਲੀਆਂ) ਦੀ ਨਿਗਰਾਨੀ ਹੇਠ ਕਰਵਾਏ ਗਏ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਸ਼ੁਟਿੰਗ ਮੁਕਾਬਲਿਆਂ ਦੇ ਅੰਡਰ-14 (ਓਪਨ ਸਾਇਟ ਰਾਈਫਲ) ਵਿੱਚ ਸਾਹਿਬਜੋਤ ਸਿੰਘ ਅਤੇ ਅੰਡਰ- 19 (ਓਪਨ ਸਾਇਟ ਰਾਇਫਲ / ਪਿਸਟਲ) ਵਿੱਚ ਯਸ਼ਨੂਰ ਕੌਰ, ਨਵਜੋਤ ਕੌਰ, ਜੈਸਮੀਨ ਕੌਰ, ਅਰਸ਼ਦੀਪ ਕੌਰ ਅਤੇ ਸਾਹਿਲਦੀਪ ਸਿੰਘ ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਅਤੇ ਆਪਣੀ ਚੋਣ ਰਾਜ ਪੱਧਰੀ ਖੇਡਾਂ ਲਈ ਕਰਵਾਈ।ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਵਲੋਂ ਸਨਮਾਨ ਕੀਤਾ ਗਿਆ।
ਇਸ ਮੌਕੇ ਸ਼ੂਟਿੰਗ ਕੋਚ ਗਗਨਦੀਪ ਸਿੰਘ, ਡੀ.ਪੀ.ਈ ਮੰਗਤ ਰਾਏ ਅਤੇ ਗਗਨਦੀਪ ਸਿੰਘ ਗਿੱਲ ਹਾਜ਼ਰ ਸਨ।
Check Also
ਪ੍ਰਿੰ. ਫਤਹਿਪੁਰੀ ਦੀ ਪੁਸਤਕ ‘ਗੁੱਝੇ ਮਨੁੱਖ’ ’ਤੇ ਵਿਚਾਰ ਚਰਚਾ 2 ਅਪ੍ਰੈਲ ਨੂੰ
ਅੰਮ੍ਰਿਤਸਰ, 1 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਚਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ …