Thursday, April 25, 2024

ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਵਿਖੇ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜੋ 02 ਅਕਤੂਬਰ ਤੱਕ ਚੱਲੇਗੀ।ਇਸ ਮੁਹਿੰਮ ਦੌਰਾਨ ਰੈਲੀਆਂ, ਜਾਗਰੂਕਤਾ ਮਾਰਚ ਤੋਂ ਇਲਾਵਾ ਪਿੰਡਾਂ ‘ਚ ਵੱਖ-ਵੱਖ ਅਦਾਰਿਆਂ ਦੀ ਸਫ਼ਾਈ, ਠੋਸ ਅਤੇ ਤਰਲ ਕੂੜਾ ਪ੍ਰਬੰਧਨ ਪ੍ਰੋਜੈਕਟ, ਛੱਪੜਾਂ, ਗਲੀਆਂ ਅਤੇ ਰੂੜੀਆਂ ਦੀ ਸਫ਼ਾਈ, ਨਵੇਂ ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰੋਜੈਕਟ ਲਗਾਉਣ ਦੀ ਸ਼ੁਰੂਆਤ, ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਮਤੇ ਅਤੇ ਯੋਗ ਪਿੰਡਾਂ ਨੂੰ ੳ.ਡੀ.ਐਫ਼ ਪਲੱਸ ਐਲਾਨਣਾ ਆਦਿ ਸ਼ਾਮਲ ਹੈ।
ਇਸ ਸਬੰਧੀ ਹੋਈ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਇਸ ਮੁਹਿੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ।
ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜ਼ਕਾਰੀ ਇੰਜੀਨੀਅਰ ਆਦਰਸ਼ ਨਿਰਮਲ, ਐਸ.ਡੀ.ਓ ਰਮਨ ਗਰਗ ਕਾਰਜ਼ਕਾਰੀ ਇੰਜੀਨੀਅਰ (ਪੰਚਾਇਤੀ 1 ਰਾਜ), ਜਿਲ੍ਹਾ ਪ੍ਰੋਗਰਾਮ ਅਫਸਰ, ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਸੈਕੰਡਰੀ ਅਤੇ ਐਲੀਮੈਂਟਰੀ ਸਿਖਿਆ ਵਿਭਾਗ, ਸਿਹਤ ਵਿਭਾਗ, ਜਿਲ੍ਹਾ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਤੋਂ ਇਲਾਵਾ ਹੋਰ ਸਹਿਯੋਗੀ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …