Thursday, March 28, 2024

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੱਤਵੇਂ ਦਿਨ ਹੋਏ ਜਿਲ੍ਹਾ ਪੱਧਰੀ ਮੁਕਾਬਲੇ

ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।ਰਾਜ ਕਮਲ ਚੌਧਰੀ ਆਈ.ਏ.ਐਸ ਸਕੱਤਰ ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂ, ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਮੋਹਾਲੀ ਰਾਜੇਸ਼ ਧੀਮਾਨ ਪੀ.ਸੀ.ਐਸ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ, ਏ.ਡੀ.ਸੀ ਜਨਰਲ ਸੁਰਿੰਦਰ ਸਿੰਘ, ਅਤੇ ਏ.ਡੀ.ਸੀ (ਵਿਕਾਸ) ਰਣਬੀਰ ਸਿੰਘ ਮੂਧਲ ਦੀ ਰਹਿਨੁਮਾਈ ਹੇਠ ਜਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ।
ਸ਼੍ਰੀਮਤੀ ਜਸਮੀਤ ਕੌਰ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਨੇ ਦਸਿਆ ਕਿ ਜਿਲ੍ਹਾ ਪੱਧਰ ‘ਤੇ ਅੰਡਰ-14,17,21 ਅਤੇ 21 ਤੋਂ 40 ਉਮਰ ਵਰਗ ਵਿੱਚ ਕੁੱਲ 21 ਗੇਮਾਂ (ਫੁਟਬਾਲ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ, ਖੋ ਖੋ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗਤਕਾ, ਕਿੱਕ ਬਾਕਸਿੰਗ, ਹਾਕੀ, ਬਾਸਕਿਟਬਾਲ, ਪਾਵਰ ਲਿਫਟਿੰਗ, ਕੁਸ਼ਤੀ, ਤੈਰਾਕੀ, ਬਾਕਸਿੰਗ, ਵੇਟਲਿਫਟੰਗ, ਟੇਬਲ ਟੈਨਿਸ, ਵਾਲੀਬਾਲ, ਬੈਡਮਿੰਟਨ, ਐਥਲੈਟਿਕਸ (ਵੈਨਿਯੂ ਨਾਲ ਨੱਥੀ ਹੈ) ਕਰਵਾਈਆਂ ਜਾ ਰਹੀਆਂ ਹਨ।41 ਤੋ 50 ਅਤੇ 50 ਤੋ ਵੱਧ ਉਮਰ ਵਰਗ ਵਿੱਚ ਕੇਵਲ ਗੇਮ ਟੇਬਲ ਟੈਨਿਸ, ਲਾਅਨ ਟੈਨਿਸ, ਵਾਲੀਬਾਲ, ਬੈਡਮਿੰਟਨ ਅਤੇ ਐਥਲੈਟਿਕਸ ਕਰਵਾਈਆ ਜਾਣਗੀਆਂ।
ਗੇਮ ਤੈਰਾਕੀ : ਦਾ ਟੂਰਨਾਂਮੈਟ ਵਿੱਚ 17 ਸਾਲ ਤੋ ਘੱਟ ਉਮਰ ਵਰਗ ਦੇ 50 ਮੀਟਰ ਫ੍ਰੀ ਸਟਾਈਲ ਮੁਕਾਬਲੇ ਵਿੱਚ ਪਹਿਲਾ ਸਥਾਨ ਅਕਸ਼ਿਤ ਸ਼ਰਮਾ ਨੇ ਪਹਿਲਾ ਸਥਾਨ, ਹਰਮਿਹਰ ਸਿੰਘ ਨੇ ਦੂਜਾ ਸਥਾਨ ਅਤੇ ਅਸ਼ੂਮਨ ਖੰਨਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।100 ਮੀ: ਫ੍ਰੀ ਸਟਾਈਲ ਵਿੱਚ ਰਵੀ ਸਿੰਘ ਨੇ ਪਹਿਲਾ ਸਥਾਨ ਅਤੇ ਹਰਮਿਹਰ ਸਿੰਘ ਨੇ ਦੂਜਾ ਸਥਾਨ ਤੇ ਕ੍ਰੀਤਿਗਿਆ ਭਾਟੀਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ।14 ਸਾਲ ਤੋ ਘੱਟ ਉਮਰ ਵਰਗ ਵਿੱਚ ਦੇ 100 ਮੀ: ਫ੍ਰੀ ਸਟਾਈਲ ਮੁਕਾਬਲੇ ਵਿੱਚ ਗੁਰਸੇਵਕ ਸਿੰਘ ਨੇ ਪਹਿਲਾ ਸਥਾਨ ਅਤੇ ਸੁਖਮਹਿਰ ਸਿੰਘ ਨੇ ਦੂਜਾ ਸਥਾਨ ਅਤੇ ਕਾਵੀਯਾ ਕਪੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।14 ਸਾਲ ਤੋ ਘੱਟ ਉਮਰ ਵਰਗ ਦੇ 450 ਮੀ: ਫ੍ਰੀ ਸਟਾਈਲ ਦੇ ਮੁਕਾਬਲੇ ਵਿੱਚ ਖਾਲਸਾ ਸੀ:ਸੈ:ਸਕੂਲ ਦੀ ਟੀਮ ਨੇ ਪਹਿਲਾ ਸਥਾਨ ਅਤੇ ਖਾਲਸਾ ਪਬਲਿਕ ਸਕੂਲ ਦੀ ਟੀਮ ਨੇ ਦੂਜਾ ਸਥਾਨ ਅਤੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
              ਗੇਮ ਕਬੱਡੀ : ਇਸ ਟੂਰਨਾਂਮੈਟ ਵਿੱਚ 21-40 ਸਾਲ ਤੋ ਘੱਟ ਉਮਰ ਵਿੱਚ ਲੜਕਿਆਂ ਕਬੱਡੀ ਸਰਕਲ ਸਟਾਈਲ ਮੈਚ ਵਿੱਚ ਪਹਿਲਾ ਸਥਾਨ ਅਟਾਰੀ ਨੇ ਅਤੇ ਦੂਸਰਾ ਸਥਾਨ ਟਪਿਆਲਾ ਕਲੱਬ ਅਤੇ ਵੇਰਕਾ ਕਲੱਬ ਅਤੇ ਰਈਆ ਕਲੱਬ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਨੈਸ਼ਨਲ ਸਟਾਈਲ ਕਬੱਡੀ (ਲੜਕਿਆਂ) ਦੇ ਮੈਚ ਵਿੱਚ ਪਹਿਲਾ ਸਥਾਨ ਵਡਾਲੀ ਡੋਗਰਾ ਅਤੇ ਦੂਜਾ ਸਥਾਨ ਭੀਲੋਵਾਲ ਅਤੇ ਤੀਜਾ ਸਥਾਨ ਹਰਛਾ ਛੀਨਾਂ ਦੀ ਟੀਮ ਨੇ ਪ੍ਰਾਪਤ ਕੀਤਾ।ਨੈਸ਼ਨਲ ਸਟਾਈਲ ਲੜਕੀਆਂ ਦੇ ਮੈਚ ਵਿੱਚ ਪਹਿਲਾ ਸਥਾਨ ਅਟਾਰੀ ਦੀ ਟੀਮ ਨੇ ਪ੍ਰਾਪਤ ਕੀਤਾ।
   ਗੇਮ ਬਾਕਸਿੰਗ : ਦਾ ਟੂਰਨਾਮੈਂਟ ਵਿੱਚ 21-40 ਸਾਲ ਤੋ ਘੱਟ ਉਮਰ ਦੀਆਂ ਲੜਕੀਆਂ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਖਾਲਸਾ ਕਾਲਜ ਅੰਮ੍ਰਿਤਸਰ ਦੀ ਟੀਮ ਨੇ ਦੂਜਾ ਸਥਾਨ ਗੌ:ਸ:ਸ:ਸ:ਸ ਸਕੂਲ ਛੇਹਰਟਾ ਦੀ ਟੀਮ ਅਤੇ ਤੀਜਾ ਸਥਾਨ ਜੀ.ਐਨ.ਡੀ.ਯੂ ਦੀ ਟੀਮ ਨੇ ਪ੍ਰਾਪਤ ਕੀਤਾ।
ਉਨ੍ਹਾਂ ਨੇ ਦੱਸਿਆ ਕਿ ਗੇਮ ਟੇਬਲ ਟੈਨਿਸ ਦਾ ਟੂਰਨਾਂਮੈਟ ਵਿੱਚ 14 ਸਾਲ ਤੋ ਘੱਟ ਉਮਰ ਵਰਗ ਵਿੱਚ ਲੜਕਿਆਂ ਦੇ ਮੁਕਾਬਲਿਆਂ ਵਿੱਚ ਸਪਰਿੰਗ ਡੇਲ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਅਤੇ ਭਵਨ ਐਸ.ਐਲ ਸਕੂਲ ਦੀ ਟੀਮ ਨੇ ਦੂਜਾ ਸਥਾਨ ਅਤੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਅਤੇ ਡੀ.ਏ.ਵੀ ਪਬਲਿਕ ਸਕੂਲ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।14 ਸਾਲ ਤੋਂ ਘੱਟ ਉਮਰ ਵਰਗ ਲੜਕੀਆਂ ਦੇ ਮੁਕਾਬਲਿਆਂ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਅਤੇ ਸਪਿੰਗ ਡੇਲ ਸਕੂਲ ਦੀ ਟੀਮ ਨੇ ਦੂਜਾ ਸਥਾਨ ਅਤੇ ਸੈਕਰਟ ਹਾਰਡ ਸਕੂਲ ਦੀ ਟੀਮ ਅਤੇ ਡੀ.ਏ.ਵੀ ਪਬਲਿਕ ਸਕੂਲ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।17 ਸਾਲ ਤੋ ਘੱਟ ਉਮਰ ਵਰਗ ਵਿੱਚ ਲੜਕਿਆਂ ਦੇ ਮੈਚ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਅਤੇ ਸਪਰਿੰਗ ਡੇਲ ਸਕੂਲ ਦੀ ਟੀਮ ਨੇ ਦੂਜਾ ਸਥਾਨ ਅਤੇ ਦਾ ਸੀਨੀਅਰ ਸਟੱਡੀ ਸਕੂਲ ਅਤੇ ਡੀ.ਏ.ਵੀ ਪਬਲਿਕ ਸਕੂਲ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।17 ਸਾਲ ਤੋ ਘੱਟ ਉਮਰ ਵਰਗ ਲੜਕੀਆਂ ਦੇ ਮੁਕਾਬਲਿਆ ਵਿੱਚ ਡੀ.ਏ.ਵੀ ਪਬਲਿਕ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਅਤੇ ਸਪਰਿੰਗ ਡੇਲ ਸਕੂਲ ਦੀ ਟੀਮ ਨੇ ਦੂਜਾ ਸਥਾਨ ਅਤੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਟੀਮ ਅਤੇ ਗੌ:ਸੀ:ਸੈ:ਸਕੂਲ ਮਾਨ ਸਿੰਘ ਗੇਟ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …