Sunday, April 2, 2023

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਅਧਿਆਪਕਾ ਮੈਡਮ ਰਾਜਬੀਰ ਕੌਰ ਗਰੇਵਾਲ ਨੂੰ ਮਿਲਿਆ ‘ਬੈਸਟ ਟੀਚਰ’ ਐਵਾਰਡ

ਬਠਿੰਡਾ ਦੇ `ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਟ` ਵਿਖੇ ਸਿੱਖਿਆ ਮੰਤਰੀ ਮੀਤ ਹੇਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 18 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਮੈਨਜਮੈਂਟ ਦੇ ਅਦਾਰੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਅਧਿਆਪਕਾ ਰਾਜਬੀਰ ਕੌਰ ਗਰੇਵਾਲ ਨੂੰ ਬੀਤੇ ਦਿਨੀ ਰਾਸ਼ਟਰੀ ਪੱਧਰ ਦੇ ਅਧਿਆਪਕ ਸਨਮਾਨ ਸਮਾਰੋਹ 2022 ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਰ ਵਲੋਂ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਅਧਿਆਪਕ ਦਿਵਸ ਮੌਕੇ ਬਠਿੰਡਾ ਦੇ `ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਟ` ਵਲੋਂ ਉਨਾਂ ਨੂੰ ਇਹ ਸਨਮਾਨ ਸਿੱਖਿਆ ਦੇ ਖੇਤਰ ਵਿਚ 15 ਸਾਲ ਦੇ ਤਜ਼ੱਰਬੇ ਅਤੇ ਸਮਾਜ ਸੇਵਾ ਲਈ ਕੀਤੀਆਂ ਸ਼ਲਾਘਾਯੋਗ ਸੇਵਾਵਾਂ ਬਦਲੇ ਦਿੱਤਾ ਗਿਆ।ਇਸ ਸਮੇਂ ਬਠਿੰਡਾ ਤੋਂ ਵਿਧਾਇਕ ਜਗਰੂਪ ਸਿੰਘ, ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਟ ਦੇ ਚੇਅਰਮੈਨ ਡਾ: ਗੁਰਮੀਤ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁਡੀਆ ਵਿਧਾਇਕ ਲੰਬੀ, ਸੁਖਮੰਦਰ ਸਿੰਘ ਚੱਠਾ ਤੇ 8 ਰਾਜਾਂ ਦੇ ਅਧਿਆਪਕ ਤੇ ਪ੍ਰਿੰਸੀਪਲ ਮੌਜ਼ੂਦ ਸਨ।
ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਮੁਖੀ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਮੈਡਮ ਰਾਜਬੀਰ ਕੌਰ ਗਰੇਵਾਲ ਦੀਆਂ ਪ੍ਰਾਪਤੀਆਂ `ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਇਕ ਸੂਝਵਾਨ ਅਧਿਆਪਕ ਉਮੀਦ ਨੂੰ ਉਤਸ਼ਾਹਿਤ ਕਰ ਸਕਦਾ ਹੈ, ਕਲਪਨਾ ਨੂੰ ਜਗ੍ਹਾ ਸਕਦਾ ਹੈ ਅਤੇ ਸਿੱਖਣ ਪ੍ਰਤੀ ਰੁਚੀ ਪੈਦਾ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਮੈਡਮ ਰਾਜਬੀਰ ਕੌਰ ਗਰੇਵਾਲ ਨੇ ਸਕੂਲ ਨੂੰ ਬੁਲੰਦੀਆਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯੋਗਦਾਨ ਦਿੱਤਾ ਹੈ।ਉਨਾਂ ਕਿਹਾ ਕਿ ਮੈਡਮ ਰਾਜਬੀਰ ਕੌਰ ਗਰੇਵਾਲ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸੱਭਿਆਚਾਰਕ, ਧਾਰਮਿਕ ਐਡਮਿਸ਼ਨ ਸੈਲ ਇੰਚਾਰਜ਼ ਪੰਜਾਬੀ ਭਾਸ਼ਾ ਦੀ ਉਘੀ ਲੇਖਿਕਾ, ਕਵਿਤਰੀ ਤੇ ਮੋਟੀਵੇਸ਼ਨਲ ਸਪੀਕਰ ਵਜੋਂ ਪ੍ਰਸਿੱਧ ਹੈ।ਉਹਾਂ ਦੀ `ਪੰਜਾਬੀ ਕੇਂਦਰੀ ਲੇਖਕ ਸਭਾ`-ਚੰਡੀਗੜ੍ਹ, `ਪੰਜਾਬੀ ਕਲਮਾਂ`, `ਅੰਤਰਰਾਸ਼ਟਰੀ ਸਾਹਿਤਕ ਸਾਂਝਾਂ, ਭਾਸ਼ਾ ਮੰਚ ਅੰਮ੍ਰਿਤਸਰ` ਤੇ ਓਂਟਾਰੀਓ ਫਰੈਂਡਜ਼ ਕਲੱਬ ਕੈਨੇਡਾ` ਮੈਂਬਰ ਹਨ।ਉਨ੍ਹਾਂ `ਓਂਟਾਰੀਓ ਫਰੈਂਡਜ਼ ਕਲੱਬ ਕੈਨੇਡਾ` ਵਲੋਂ ਕਰਵਾਏ ਗਏ `ਅਰਸ਼ੀ ਕਲਮਾਂ ਕਵੀ ਦਰਬਾਰ ਵਿੱਚ ਵੀ ਭਾਗ ਲਿਆ।ਉਹ `ਲਾਇਲਪੁਰ ਖਾਲਸਾ ਕਾਲਜ ਜਲੰਧਰ ਫਾਰ ਵੁਮੈਨ` ਵਿਖੇ ਅਲੂਮਨੀ ਐਸੋਸੀਏਸ਼ਨ ਦੇ ਕਾਰਜ਼ਕਾਰਣੀ ਮੈਂਬਰ ਹਨ।ਮੈਡਮ ਗਰੇਵਾਲ ਨੂੰ `ਖ਼ਾਲਸਾ ਕਾਲਜ ਗਵਰਨਿੰਗ ਕੌਂਸਲ` ਦੇ ਆਨਰੇਰੀ ਸੈਕਟਰੀ ਸਰਦਾਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ `ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ` ਵਿਖੇ ਨਿਭਾਈਆਂ ਅਣਥੱਕ ਸੇਵਾਵਾਂ, ਕਿਰਿਆਤਮਕ ਗਤੀਵਿਧੀਆਂ ਨਾਲ ਵਿਦਿਆਰਥੀਆਂ ਨੂੰ ਜੋੜਨ, ਮਿਆਰੀ ਸਿੱਖਿਆ ਪ੍ਰਦਾਨ ਕਰਨ ਬਦੌਲਤ “ਐਵਾਰਡ ਆਫ਼ ਆਨਰ” ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।

Check Also

ਪ੍ਰਿੰ. ਫਤਹਿਪੁਰੀ ਦੀ ਪੁਸਤਕ ‘ਗੁੱਝੇ ਮਨੁੱਖ’ ’ਤੇ ਵਿਚਾਰ ਚਰਚਾ 2 ਅਪ੍ਰੈਲ ਨੂੰ

ਅੰਮ੍ਰਿਤਸਰ, 1 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਚਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ …