Thursday, April 25, 2024

ਐਡਵੋਕੇਟ ਧਾਮੀ ਵੱਲੋਂ ਪਾਲ ਸਿੰਘ ਪੁਰੇਵਾਲ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ

ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਬੁੱਧੀਜੀਵੀ ਪਾਲ ਸਿੰਘ ਪੁਰੇਵਾਲ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਪੁਰੇਵਾਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪਾਲ ਸਿੰਘ ਪੁਰੇਵਾਲ ਇਕ ਵਿਦਵਾਨ ਵਿਅਕਤੀ ਸਨ, ਜਿਨ੍ਹਾਂ ਦਾ ਵਿਛੋੜਾ ਦੁੱਖਦਾਈ ਹੈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਪੁਰੇਵਾਲ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ ਹੈ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …