Saturday, March 25, 2023

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ

ਸਮਰਾਲਾ, 19 ਸਤੰਬਰ (ਇੰਦਰਜੀਤ ਸਿੰਘ ਕੰਗ) – ਖੇਤੀਬਾੜੀ ਵਿਭਾਗ ਸਮਰਾਲਾ ਵਲੋਂ ਪਿੰਡ ਘੰੁਗਰਾਲੀ ਸਿੱਖਾਂ ਵਿਖੇ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਅਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਡਾ. ਹਰਜਿੰਦਰ ਕੌਰ ਏ.ਡੀ.ਓ ਸਮਰਾਲਾ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਉਪਲੱਬਧ ਵੱਖ-ਵੱਖ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ।ਉਹਨਾਂ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਜਿਵੇਂ ਕਿ ਵਾਤਾਵਰਨ ਪ੍ਰਦੂਸ਼ਣ, ਮਿੱਟੀ ਦੀ ਸਿਹਤ ਦਾ ਨੁਕਸਾਨ, ਰੁੱਖਾਂ ਦਾ ਨੁਕਸਾਨ, ਮਨੁੱਖੀ ਬਿਮਾਰੀਆਂ ਸਬੰਧੀ ਵੀ ਕਿਸਾਨਾਂ ਨੂੰ ਸੁਚੇਤ ਕੀਤਾ।ਉਹਨਾਂ ਦੱਸਿਆ ਕਿ ਪਰਾਲੀ ਨੂੰ ਮਿੱਟੀ ਵਿੱਚ ਹੀ ਰਲਾਉਣ ਨਾਲ ਜਿਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ, ਉਥੇ ਧਰਤੀ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ।ਇਸੇ ਤਰ੍ਹਾਂ ਹਾੜ੍ਹੀ ਦੀ ਮੁੱਖ ਫਸਲ ਕਣਕ ਦੀ ਬਿਜਾਈ ਸਬੰਧੀ ਉਪਲੱਬਧ ਤਕਨੀਕਾਂ ਜਿਵੇਂ ਕਿ ਹੈਪੀਸੀਡਰ, ਸੁਪਰ ਸੀਡਰ ਤੇ ਸਮਾਰਟ ਸੀਡਰ ਬਾਰੇ ਵੀ ਵਿਸਥਾਰ ਵਿੱਚ ਦੱਸਿਆ ਕਿ ਕਿਵੇਂ ਇਹਨਾਂ ਤਕਨੀਕਾਂ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਸਾਂਭਿਆ ਜਾ ਸਕਦਾ ਹੈ ਤੇ ਨਾਲ ਹੀ ਨਦੀਨਾਂ ਤੋਂ ਵੀ ਬਚਿਆ ਜਾ ਸਕਦਾ ਹੈ।ਇਸ ਤੋਂ ਇਲਾਵਾ ਝੋਨੇ ਦੀ ਫਸਲ ‘ਤੇ ਹਮਲਾ ਕਰਨ ਵਾਲੇ ਵਾਇਰਸ (ਸ਼੍ਰਭਸ਼ਧੜ) ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਕੁਲਵਿੰਦਰ ਸਿੰਘ, ਪ੍ਰਦੀਪ ਸਿੰਘ ਤੇ ਪਿੰਡ ਘੁੰਗਰਾਲੀ ਸਿੱਖਾਂ ਦੇ ਸਹਿਕਾਰੀ ਸਭਾ ਦੇ ਸਕੱਤਰ ਲਖਵੀਰ ਸਿੰਘ ਤੇ ਪਿੰਡ ਦੇ ਅਗਾਂਹਵਧੂ ਕਿਸਾਨਾਂ ਨੇ ਸ਼ਮੂਲੀਅਤ ਕੀਤੀ।

Check Also

ਖਾਲਸਾ ਕਾਲਜ ਲਾਅ ਵਿਖੇ ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਇਆ ਗਿਆ

121 ਦੇਸ਼ ਭਗਤਾਂ ’ਚੋਂ 93 ਸਿੱਖਾਂ ਨੇ ਚੁੰਮੇ ਫਾਂਸੀ ਦੇ ਰੱਸੇ – ਡਾ. ਜਸਪਾਲ ਸਿੰਘ …