Wednesday, March 29, 2023

ਕੇਂਦਰ ਸਰਕਾਰ ਝੋਨੇ ਦੀ ਸਰਕਾਰੀ ਖਰੀਦ 25 ਸਤੰਬਰ ਤੋਂ ਕਰਵਾਵੇ ਸ਼ੁਰੂ – ਪਰਮਿੰਦਰ ਪਾਲ ਮਾਜ਼ਰਾ

ਪਰਾਲੀ ਸਾਂਭਣ ਲਈ ਸਰਕਾਰ 5000 ਰੁਪਏ ਪ੍ਰਤੀ ਏਕੜ ਜਾਂ 200 ਰੁਪਏ ਕੁਇੰਟਲ ਬੋਨਸ ਦੇਵੇ- ਅਵਤਾਰ ਮੇਹਲੋਂ

ਸਮਰਾਲਾ, 20 ਸਤੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦਾਣਾ ਮੰਡੀ ਸਮਰਾਲਾ ਵਿਖੇ ਪਰਮਿੰਦਰ ਸਿੰਘ ਪਾਲਮਾਜਰਾ ਸੂਬਾ ਜਨਰਲ ਸਕੱਤਰ, ਅਵਤਾਰ ਸਿੰਘ ਮੇਹਲੋ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਮਨਜੀਤ ਸਿੰਘ ਢੀਂਡਸਾ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਦੀ ਅਗਵਾਈ ਵਿੱਚ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਪਾਲਮਾਜ਼ਰਾ ਨੇ ਕੇਂਦਰ ਸਰਕਾਰ ਤੋਂ ਝੋਨੇ ਦੀ ਸਰਕਾਰੀ ਖਰੀਦ 25 ਸਤੰਬਰ ਤੋਂ ਸ਼ੁਰੂ ਕਰਨ ਦੀ ਮੰਗ ਕੀਤੀ, ਕਿਉਂਕਿ ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਤਾਂ ਕਿ ਕਿਸਾਨਾਂ ਦੀ ਫਸਲ ਦਾ ਸਹੀ ਰੇਟ ਅਤੇ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਖੱਜ਼ਲ ਖੁਆਰੀ ਨਾ ਹੋਵੇ।ਪਾਲਮਾਜ਼ਰਾ ਨੇ ਕਿਹਾ ਕਿ ਪੰਜਾਬ ‘ਚ ਝੋਨੇ ਨੂੰ ‘ਚਾਇਨਾ ਵਾਇਰਸ’ ਬਿਮਾਰੀ ਨਾਲ ਖਰਾਬ ਹੋਈ ਫਸਲ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ।
ਅਵਤਾਰ ਸਿੰਘ ਮੇਹਲੋ ਸੀਨੀਅਰ ਮੀਤ ਪ੍ਰਧਾਨ ਪੰਜਾਬ ਨੇ ਪੰਜਾਬ ਸਰਕਾਰ ਤੋਂ ਪਰਾਲੀ ਸਾਂਭਣ ਲਈ 5000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ।ਉਨਾਂ ਕਿਹਾ ਕਿ ਪੰਜਾਬ ਸਰਕਾਰ ਐਮ.ਐਸ.ਪੀ ਤੋਂ ਘੱਟ ਰੇਟ ‘ਤੇ ਵਿਕੀ ਮੂੰਗੀ ਦਾ ਘਾਟਾ ਪੂਰਾ ਕਰਨ ਅਤੇ ਸਿੱਧੀ ਬਿਜ਼ਾਈ ਲਈ ਐਲਾਨਿਆ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਰੀ ਕਰੇ।ਮਨਜੀਤ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਤੋਂ ਨਕਲੀ ਦੁੱਧ ਬੰਦ ਕਰਨ ਦੀ ਅਤੇ ਲੰਪੀ ਸਕਿਨ ਬਿਮਾਰੀ ਨਾਲ ਮਰੇ ਪਸ਼ੂਆਂਪਾਲਕਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ।
ਮੀਟਿੰਗ ਵਿੱਚ ਗੁਰਸੇਵਕ ਸਿੰਘ ਮੰਜਾਲੀ ਬਲਾਕ ਪ੍ਰਧਾਨ, ਕੁਲਵਿੰਦਰ ਸਿੰਘ ਸਰਵਰਪੁਰ ਤਹਿ. ਪ੍ਰਧਾਨ, ਗੁਰਪ੍ਰੀਤ ਸਿੰਘ, ਅੰਮ੍ਰਿਤ ਸਿੰਘ ਰਾਜੇਵਾਲ, ਗਿਆਨ ਸਿੰਘ ਮੰਡ, ਮਿੱਠੂ ਜਟਾਣਾ, ਰਣਧੀਰ ਸਿੰਘ ਖੱਟਰਾਂ, ਜਗਜੀਤ ਸਿੰਘ ਮੁਤਿਓਂ, ਹਰਦੀਪ ਸਿੰਘ ਭਰਥਲਾ, ਹਰਪ੍ਰੀਤ ਸਿੰਘ ਬਾਲਿਓਂ, ਮਹਿੰਦਰ ਸਿੰਘ ਸੈਸੋਂਵਾਲ, ਸੁਖਦੇਵ ਸਿੰਘ ਸਰਪੰਚ ਰੁਪਾਲੋਂ, ਹਰਦੇਵ ਸਿੰਘ ਫੌਜੀ, ਸੁਰਿੰਦਰ ਸਿੰਘ ਸਰਪੰਚ ਖੱਟਰਾਂ, ਅਜਮੇਰ ਸਿੰਘ ਖੱਟਰਾਂ, ਹਿੰਦਰ ਸਿੰਘ ਮੁਤਿਓਂ, ਨਰਿੰਦਰਜੀਤ ਸਿੰਘ ਹਰਿਓਂ ਕਲਾਂ, ਸਵਰਨ ਸਿੰਘ ਹਰਿਓਂ ਕਲਾਂ, ਬਹਾਦਰ ਸਿੰਘ ਪਪੜੌਦੀ, ਰਵਿੰਦਰ ਸਿੰਘ ਤੇ ਕੁਲਵਿੰਦਰ ਸਿੰਘ ਅਕਾਲਗੜ੍ਹ, ਬਲਜਿੰਦਰ ਸਿੰਘ ਬੌਂਦਲੀ, ਜਤਿੰਦਰ ਸਿੰਘ ਜੋਤੀ ਆਦਿ ਤੋਂ ਇਲਾਵਾ ਹੋਰ ਵੀ ਅਹੁੱਦੇਦਾਰ ਤੇ ਵਰਕਰ ਹਾਜ਼ਰ ਸਨ।

Check Also

ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ‘ਸ਼ਰਧਾਂਜਲੀ ਸਮਾਗਮ

ਲੱਖਾ ਸਲੇਮਪੁਰੀ ਅਤੇ ਮੈਡਮ ਰਾਜਬੀਰ ਕੌਰ ਗਰੇਵਾਲ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ …