Wednesday, March 29, 2023

ਬੀ.ਕੇ.ਯੂ (ਦੋਆਬਾ) ਵਲੋਂ ਸਨਮਾਨ ਸਮਾਰੋਹ ਅਤੇ ਸੈਮੀਨਾਰ ਮੱਲ ਮਾਜ਼ਰਾ ਵਿਖੇ 24 ਨੂੰ- ਖੀਰਨੀਆਂ

ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਸਮਰਾਲਾ, 20 ਸਤੰਬਰ (ਇੰਦਰਜੀਤ ਸਿੰਘ ਕੰਗ) – ਜਦੋਂ ਕਿਸਾਨ ਹਲ ਤੇ ਪੰਜ਼ਾਲੀ ਛੱਡ ਕੇ ਸੰਘਰਸ਼ ਦੇ ਰਾਹ ‘ਤੇ ਤੁਰਨ ਲਈ ਮਜ਼ਬੂਰ ਹੋ ਜਾਂਦਾ ਹੈ ਤਾਂ ਉਸ ਇਹ ਅੰਦਾਜ਼ਾ ਹੋ ਜਾਂਦਾ ਹੈ ਕਿ ਸਮੇਂ ਦੀਆਂ ਸਰਕਾਰਾਂ ‘ਅੰਨ ਦਾਤੇ’ ਨੂੰ ਬਰਬਾਦ ਕਰਨ ‘ਤੇ ਉਤਰ ਆਈਆਂ ਹਨ।ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦਿੱਲੀ ਵਿਖੇ ਇੱਕ ਸਾਲ ਦੇ ਕਰੀਬ ਚੱਲੇ ਸੰਘਰਸ਼ ਵਿੱਚ ਬੀ.ਕੇ.ਯੂ (ਦੋਆਬਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਹਿਮ ਭੂਮਿਕਾ ਰਹੀ ਹੈ, ਜਿਨ੍ਹਾਂ ਨੇ ਕਿਸਾਨਾਂ ਦੀਆਂ ਹੱਕੀ ਮੰਗਾਂ ਸਬੰਧੀ ਡਟ ਕੇ ਹਮਾਇਤ ਕੀਤੀ ਹੈ।ਇਸੇ ਸੰਦਰਭ ਵਿੱਚ ਪਿੰਡ ਮੱਲ ਮਾਜ਼ਰਾ ਵਿਖੇ ਬੀ.ਕੇ.ਯੂ (ਦੋਆਬਾ) ਵਲੋਂ 24 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਸੈਮੀਨਾਰ ਅਤੇ ਵਿਸ਼ੇਸ਼ ਸਨਮਾਨ ਸਮਾਰੋਹ ਕੀਤਾ ਜਾ ਰਿਹਾ ਹੈ।ਜਿਸ ਵਿੱਚ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਅਜ਼ੋਕੀ ਕਿਰਸਾਨੀ ਦੇ ਹਾਲਤਾਂ ‘ਤੇ ਸਤਨਾਮ ਸਾਹਨੀ ਸੂਬਾ ਜਨਰਲ ਸਕੱਤਰ, ਹਰਭਜਨ ਸਿੰਘ ਬਾਜਵਾ ਸੂਬਾ ਮੀਤ ਪ੍ਰਧਾਨ ਆਪਣੇ ਵਿਚਾਰ ਸਾਂਝੇ ਕਰਨਗੇ।
ਇਸ ਮੌਕੇ ਕੁਲਦੀਪ ਸਿੰਘ ਮੱਲ ਮਾਜ਼ਰਾ ਜਿਲ੍ਹਾ ਮੀਤ ਪ੍ਰਧਾਨ, ਜਰਨੈਲ ਸਿੰਘ ਜਨਰਲ ਸਕੱਤਰ, ਬਿੱਕਰ ਸਿੰਘ ਮਾਨ ਬਲਾਕ ਪ੍ਰਧਾਨ ਮਾਛੀਵਾੜਾ ਸਾਹਿਬ, ਰਜਿੰਦਰ ਸਿੰਘ ਮੱਲ ਮਾਜਰਾ, ਜਗਵਿੰਦਰ ਸਿੰਘ ਮੱਲ ਮਾਜ਼ਰਾ, ਜੀਵਨ ਸਿੰਘ ਮੱਲ ਮਾਜ਼ਰਾ ਸਕੱਤਰ, ਹਰਪ੍ਰੀਤ ਸਿੰਘ ਮੱਲ ਮਾਜਰਾ, ਰਵੀ ਸਿੰਘ ਮੱਲ ਮਾਜ਼ਰਾ ਆਦਿ ਹਾਜ਼ਰ ਸਨ।ਬਲਾਕ ਪ੍ਰਧਾਨ ਬਲਜੀਤ ਸਿੰਘ ਨੇ ਇਲਾਕੇ ਦੇ ਕਿਸਾਨਾਂ ਨੂੰ ਸੈਮੀਨਾਰ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪੁੱਜਣ ਦੀ ਅਪੀਲ ਕੀਤੀ।

Check Also

ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ‘ਸ਼ਰਧਾਂਜਲੀ ਸਮਾਗਮ

ਲੱਖਾ ਸਲੇਮਪੁਰੀ ਅਤੇ ਮੈਡਮ ਰਾਜਬੀਰ ਕੌਰ ਗਰੇਵਾਲ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ …