Friday, September 30, 2022

ਬੱਚਿਆਂ ਨੇ ਵੱੱਖ-ਵੱਖ ਖੇਡ ਮੁਕਾਬਲਿਆਂ ‘ਚ ਮਾਰੀਆਂ ਮੱਲਾਂ

ਭੀਖੀ, 23 ਸਤੰਬਰ (ਕਮਲ ਜ਼ਿੰਦਲ) – ਅੰਡਰ-11 ਦੀਆਂ ਬਲਾਕ ਪੱਧਰ ਅਤੇ ਪ੍ਰਾਇਮਰੀ ਖੇਡਾਂ ਹੋਈਆਂ।ਜਿੰਨਾਂ ਵਿੱਚ ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਦੇ ਬੱਚਿਆਂ ਨੇ ਭਾਗ ਲਿਆ।ਸੁਖਮਨਪ੍ਰੀਤ ਸਿੰਘ ਕਲਾਸ ਪੰਜਵੀ ਦੇ ਵਿਦਿਆਰਥੀ ਨੇ 600 ਮੀਟਰ ਰੇਸ ਵਿੱਚ ਪਹਿਲਾ ਤੇ ਲੰਬੀ ਛਾਲ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ।ਗੁਰਮਨਜੋਤ ਕੌਰ ਪੰਜਵੀਂ ਨੇ 200 ਮੀਟਰ ਰੇਸ਼ ਵਿੱਚ ਦੂਸਰਾ ਸਥਾਨ ਹਾਸਲ ਕੀਤਾ।ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਟੀਮ ਕੋਚ ਭਰਪੂਰ ਸਿੰਘ ਨੂੰ ਸਕੂਲ ਪ੍ਰਬੰਧਕ ਕਮੇਟੀ ਪ੍ਰਧਾਨ ਸਤੀਸ਼ ਕੁਮਾਰ, ਪ੍ਰਬੰਧਕ ਅੰਮ੍ਰਿਤ ਲਾਲ, ਸਮੂਹ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਵਧਾਈ ਦੇ ਕੇ ਹੌਸਲਾ ਅਫਜ਼ਾਈ ਕੀਤੀ।

Check Also

ਨਿਰਮਾਣ ਮਜ਼ਦੂਰ ਯੂਨੀਅਨ ਸਮਰਾਲਾ ਨੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ

ਸਮਰਾਲਾ, 30 ਸਤੰਬਰ (ਇੰਦਰਜੀਤ ਸਿੰਘ ਕੰਗ) – ਏਥੇ ਲੇਬਰ ਚੌਕ ਸਮਰਾਲਾ ਵਿਖੇ ਸ਼ਹੀਦ ਭਗਤ ਸਿੰਘ …