Friday, September 30, 2022

ਐਮ.ਏ ਸੋਸ਼ਿਆਲੋਜੀ ਦੇ ਸਾਰੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 70 ਪ੍ਰਤੀਸ਼ਤ ਤੋਂ ਵੱਧ ਅੰਕ – ਪ੍ਰਿੰਸੀਪਲ ਪ੍ਰੋ: ਨਿਸ਼ਾ ਅਗਰਵਾਲ

ਚੰਡੀਗੜ੍ਹ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਫ਼ਾਰ ਗਰਲਜ਼ ਸੈਕਟਰ 42 ਦੇ ਸਮਾਜ ਸ਼ਾਸਤਰ ਵਿਭਾਗ ਦੇ ਐਮ.ਏ ਸਮਾਜ ਸ਼ਾਸਤਰ ਦੇ ਤਿੰਨ ਵਿਦਿਆਰਥੀਆਂ ਨੇ ਚੰਡੀਗੜ੍ਹ ਦੀਆਂ ਸਾਰੀਆਂ ਸੰਸਥਾਵਾਂ ਵਿੱਚ ਆਪਣਾ ਮਾਣਮੱਤਾ ਸਥਾਨ ਬਰਕਰਾਰ ਰੱਖਿਆ ਹੈ।ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਫਾਰ ਗਰਲਜ਼ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਹਾਲ ਹੀ ‘ਚ ਐਲਾਨੀ ਗਈ ਮੈਰਿਟ ਸੂਚੀ ਵਿੱਚ ਚੋਟੀ ਦੇ ਸਥਾਨ ਹਾਸਲ ਕਰਦਿਆਂ ਸਾਰੇ ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਜੋ ਕਿ ਇੱਕ ਰਿਕਾਰਡ ਹੈ।ਚੰਡੀਗੜ੍ਹ ਦੇ ਸਾਰੇ ਕਾਲਜਾਂ ਵਿੱਚ ਐਮ.ਏ ਸੋਸ਼ਿਆਲੋਜੀ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਬਿਹਤਰੀਨ ਰਿਹਾ ਹੈ।
ਕਾਲਜ ਪ੍ਰਿੰਸੀਪਲ ਪ੍ਰੋ: ਨਿਸ਼ਾ ਅਗਰਵਾਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਕੀਤੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।ਉਨ੍ਹਾਂ ਵਿਦਿਆਰਥੀਆਂ ਨੂੰ ਸੁਨਹਿਰੀ ਕੈਰੀਅਰ ਬਣਾਉਣ ਲਈ ਖੋਜ਼ ਕਾਰਜ਼ ਅੱਗੇ ਵਧਾਉਣ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੀ ਅਪੀਲ ਕੀਤੀ।ਡਾ. ਰੰਜੇ ਵਰਧਨ ਮੁਖੀ ਸਮਾਜ ਸ਼ਾਸ਼ਤਰ ਵਿਭਾਗ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਗਰਲਜ਼ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਦੇ ਸਮਾਜ ਸ਼ਾਸਤਰ ਵਿਭਾਗ ਨੇ ਸ਼ਾਨਦਾਰ ਨਤੀਜੇ ਦੇ ਕੇ ਸ਼ਹਿਰ ਵਿੱਚ ਆਪਣਾ ਨਾਂਅ ਰੌਸ਼ਨ ਕੀਤਾ ਹੈ।

Check Also

ਨਿਰਮਾਣ ਮਜ਼ਦੂਰ ਯੂਨੀਅਨ ਸਮਰਾਲਾ ਨੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ

ਸਮਰਾਲਾ, 30 ਸਤੰਬਰ (ਇੰਦਰਜੀਤ ਸਿੰਘ ਕੰਗ) – ਏਥੇ ਲੇਬਰ ਚੌਕ ਸਮਰਾਲਾ ਵਿਖੇ ਸ਼ਹੀਦ ਭਗਤ ਸਿੰਘ …