Friday, September 30, 2022

1 ਅਕਤੂਬਰ ਨੂੰ ਜਲੰਧਰ ਤੋਂ ਰਾਮਤੀਰਥ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ

ਸਹਾਇਕ ਕਮਿਸ਼ਨਰ  ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਭਗਵਾਨ ਵਾਲਮੀਕ ਦੇ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਇਕ ਅਕਤੂਬਰ ਨੂੰ ਜਲੰਧਰ ਤੋਂ ਰਾਮਤੀਰਥ ਵਿਖੇ ਪੁੱਜੇਗੀ, ਜਿਸ ਵਿਚ ਹਜ਼ਾਰਾਂ ਵਾਹਨਾਂ ‘ਤੇ ਵੱਡੀ ਗਿਣਤੀ ਵਿੱਚ ਸੰਗਤ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।ਸ਼ੋਭਾ ਯਾਤਰਾ ਨੂੰ ਲੈ ਕੇ ਸਹਾਇਕ ਕਮਿਸ਼ਨਰ ਸਚਿਨ ਪਾਠਕ ਨੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨਾਂ ਦੱਸਿਆ ਕਿ ਵੱਡੀ ਗਿਣਤੀ ਵਿਚ ਆ ਰਹੀ ਸੰਗਤ ਦੀ ਆਮਦ ਨੂੰ ਧਿਆਨ ਵਿਚ ਰੱਖਦੇ ਹੋਏ ਸਭ ਤੋਂ ਪਹਿਲੀ ਲੋੜ ਸੜਕੀ ਰੂਟ ਦੀ ਹੈ, ਤਾਂ ਜੋ ਸ਼ੋਭਾ ਯਾਤਰਾ ਦੇ ਨਾਲ-ਨਾਲ ਬਾਕੀ ਆਵਾਜਾਈ ਵੀ ਸਹੀ ਢੰਗ ਨਾਲ ਚੱਲਦੀ ਰਹੇ।ਉਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਯਾਤਰਾ ਲਈ ਨਿਸ਼ਚਤ ਕੀਤੇ ਜਾਣ ਵਾਲੇ ਰੂਟ ਉਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਵਾਉਣ ਦੀ ਹਦਾਇਤ ਕੀਤੀ।ਪਾਠਕ ਨੇ ਪਾਰਕਿੰਗ, ਲੰਗਰ, ਰੌਸ਼ਨੀ, ਪੀਣ ਵਾਲੇ ਪਾਣੀ, ਮੈਡੀਕਲ ਸਹਾਇਤਾ, ਸਾਫ-ਸਫਾਈ ਆਦਿ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ।ਉਨਾਂ ਕਿਹਾ ਕਿ ਭਗਵਾਨ ਵਾਲਮੀਕ ਦਾ ਇਹ ਦਿਹਾੜਾ ਹਰ ਸਾਲ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਸਾਡਾ ਫਰਜ਼ ਹੈ ਕਿ ਅਸੀਂ ਆਉਣ ਵਾਲੀ ਸੰਗਤ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਹਿਰ ਵਿਚ ਆਮਦ ‘ਤੇ ਸੁਰੱਖਿਅਤ ਅਤੇ ਸੁਖਾਵੇਂ ਇੰਤਜ਼ਾਮ ਕਰੀਏ।
ਇਸ ਮੌਕੇ ਐਸ.ਪੀ ਕਮਲਜੀਤ ਕੌਰ, ਡੀ.ਐਸ.ਪੀ ਪਰਮਿੰਦਰ ਸਿੰਘ ਮੰਡ, ਜਨਰਲ ਮੈਨੇਜਰ ਭਗਵਾਨ ਵਾਲਮੀਕ ਬੋਰਡ, ਇੰਸਪੈਕਟਰ ਅਨੂਪ ਸੈਣੀ, ਐਸ.ਡੀ.ਓ ਰਾਜੀਵ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਨਿਰਮਾਣ ਮਜ਼ਦੂਰ ਯੂਨੀਅਨ ਸਮਰਾਲਾ ਨੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ

ਸਮਰਾਲਾ, 30 ਸਤੰਬਰ (ਇੰਦਰਜੀਤ ਸਿੰਘ ਕੰਗ) – ਏਥੇ ਲੇਬਰ ਚੌਕ ਸਮਰਾਲਾ ਵਿਖੇ ਸ਼ਹੀਦ ਭਗਤ ਸਿੰਘ …