Friday, September 30, 2022

4 ਤੋਂ 17 ਨਵੰਬਰ ਤੱਕ ਲੱਗੇਗਾ ਖੇਤਰੀ ਸਾਰਸ ਮੇਲਾ – ਵਧੀਕ ਡਿਪਟੀ ਕਮਿਸ਼ਨਰ

ਦੇਸ਼ ਭਰ ਦੇ ਕਾਰੀਗਰ 300 ਤੋਂ ਵੱਧ ਲਗਾਉਣਗੇ ਸਟਾਲ

ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਕੇਂਦਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ 4 ਤੋਂ 17 ਨਵੰਬਰ ਤੱਕ ਖੇਤਰੀ ਸਾਰਸ ਮੇਲਾ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ ਵਿਖੇ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਦੇਸ਼ ਭਰ ਤੋਂ ਕਾਰੀਗਰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ ਅਤੇ 300 ਤੋਂ ਵੱਧ ਸਟਾਲ ਲਗਾਏ ਜਾਣਗੇ।
ਖੇਤਰੀ ਸਾਰਸ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦੇ ਹੋਏ ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਦੱਸਿਆ ਕਿ ਇਸ ਮੇਲੇ ਵਿੱਚ ਦੇਸ਼ ਭਰ ਤੋਂ ਕਾਰੀਗਰ ਅਤੇ ਸੈਲਫ ਹੈਲਪ ਗਰੁੱਪ ਆਪਣੇ ਹੱਥਾਂ ਦੁਆਰਾ ਤਿਆਰ ਕੀਤੇ ਗਏ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਉਣਗੇ।ਮੇਲੇ ਵਿੱਚ ਵੱਖ-ਵੱਖ ਰਾਜਾਂ ਦੇ ਲੋਕ ਆਪਣੇ ਖਾਣ ਪੀਣ ਦੇ ਸਟਾਲ ਵੀ ਲਗਾਉਣਗੇ, ਜਿਸ ਦਾ ਕਿ ਅੰਮ੍ਰਿਤਸਰ ਵਾਸੀ ਲੁਫ਼ਤ ਲੈ ਸਕਣਗੇ।ਇਸ ਮੇਲੇ ਦਾ ਮੁੱਖ ਮਕਸਦ ਦੇਸ਼ ਭਰ ਦੇ ਛੋਟੇ ਕਾਰੀਗਰਾਂ ਨੂੰ ਆਪਣੀਆਂ ਵਸਤਾਂ ਵੇਚਣ ਲਈ ਉਤਸ਼ਾਹਿਤ ਕਰਨਾ ਹੈ ਅਤੇ ਉਨਾਂ ਦਾ ਜੀਵਨ ਪੱਧਰ ਨੂੰ ਉਚਾ ਚੁੱਕਣਾ ਹੈ।
ਮੂਧਲ ਨੇ ਦੱਸਿਆ ਕਿ ਦੇਸ਼ ਭਰ ਤੋਂ ਆਉਣ ਵਾਲੇ ਕਾਰੀਗਰਾਂ ਦੇ ਰਹਿਣ ਸਹਿਣ, ਖਾਣ ਪੀਣ ਦਾ ਪੂਰਾ ਪ੍ਰਬੰਧ ਜਿਲ੍ਹਾ ਪ੍ਰਸਾਸ਼ਨ ਵਲੋਂ ਕੀਤਾ ਜਾਵੇਗਾ।14 ਦਿਨ ਚੱਲਣ ਵਾਲੇ ਮੇਲੇ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵੀ ਹੋਣਗੇ।ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਇਸ ਮੇਲੇ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਨਿਭਾਈਏ।
ਮੀਟਿੰਗ ਵਿੱਚ ਚਰਨਜੀਤ ਸਿੰਘ ਉਪ ਅਰਥ ਤੇ ਆਂਕੜਾ ਸਲਾਹਕਾਰ, ਡਾ. ਜਸਪ੍ਰੀਤ ਸ਼ਰਮਾ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਸੁਖਦਰਸ਼ਨ ਸਿੰਘ ਸਹਾਇਕ ਇੰਜੀ: ਬਿਜਲੀ, ਕੁਲਵਿੰਦਰ ਸਿੰਘ ਪੰਚਾਇਤ ਅਫ਼ਸਰ, ਸ੍ਰੀਮਤੀ ਰੇਖਾ ਮਹਾਜਨ ਉਪ ਜਿਲ੍ਹਾ ਸਿੱਖਿਆ ਅਫ਼ਸਰ, ਰਜਿੰਦਰ ਸਿੰਘ ਐਕਸੀਐਨ ਨਗਰ ਨਿਗਮ, ਅਮੋਲਖ ਸਿੰਘ ਜਿਲ੍ਹਾ ਟਾਉਨ ਪਲਾਨਰ, ਗੁਰਿੰਦਰਬੀਰ ਸਿੰਘ ਸਿੱਧੂ ਏ.ਸੀ.ਪੀ ਹੈਡਕੁਆਟਰ, ਸ੍ਰੀਮਤੀ ਅਮਿਕਾ ਵਰਮਾ ਜਿਲ੍ਹਾ ਇੰਚਾਰਜ਼ ਪੀ.ਐਸ.ਆਰ.ਐਲ.ਐਮ, ਪ੍ਰਭਪ੍ਰੀਤ ਸਿੰਘ ਲੇਖਾਕਾਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਨਿਰਮਾਣ ਮਜ਼ਦੂਰ ਯੂਨੀਅਨ ਸਮਰਾਲਾ ਨੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ

ਸਮਰਾਲਾ, 30 ਸਤੰਬਰ (ਇੰਦਰਜੀਤ ਸਿੰਘ ਕੰਗ) – ਏਥੇ ਲੇਬਰ ਚੌਕ ਸਮਰਾਲਾ ਵਿਖੇ ਸ਼ਹੀਦ ਭਗਤ ਸਿੰਘ …