Friday, September 30, 2022

ਪਰਾਲੀ ਤੇ ਫ਼ਸਲੀ ਰਹਿੰਦ-ਖੂੰਹਦ ਨਾ ਸਾੜ ਕੇ ਹੋਰਨਾਂ ਲਈ ਪ੍ਰੇਰਨਾਸਰੋਤ ਬਣਨ ਸਰਕਾਰੀ ਅਧਿਕਾਰੀ ਤੇ ਕਰਮਚਾਰੀ -ਡੀ.ਸੀ

ਕਿਹਾ, ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਨੂੰ ਨਹੀਂ ਮਿਲਣਗੀਆਂ ਸਰਕਾਰੀ ਸਹੂਲਤਾਂ

ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਮੁੱਖ ਸਕੱਤਰ ਪੰਜਾਬ ਦੇ ਹਦਾਇਤਾਂ ਅਨੁਸਾਰ ਇਸ ਵਾਰ ਪਰਾਲੀ ਨੂੰ ਸਾੜ੍ਹਨ ਤੋਂ ਰੋਕਣ ਲਈ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਸੂਬੇ ਭਰ ਵਿੱਚ ਸਾਰੇ ਐਸ.ਡੀ.ਐਮਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਿਥੇ ਕਿਤੇ ਵੀ ਪਰਾਲੀ ਸਾੜ੍ਹਨ ਦੀ ਕੋਈ ਘਟਨਾ ਹੁੰਦੀ ਹੈ ਤਾਂ ਤੁਰੰਤ ਉਸ ਥਾਂ ਦਾ ਦੌਰਾ ਕੀਤਾ ਜਾਵੇ ਅਤੇ ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਦਾ ਮਾਲ ਵਿਭਾਗ ਵਿੱਚ ਲਾਲ ਇੰਦਰਾਜ਼ ਦਰਜ਼ ਕੀਤਾ ਜਾਵੇ ਤਾਂ ਜੋ ਉਨਾਂ ਨੂੰ ਭਵਿੱਖ ਵਿਚ ਮਿਲਣ ਵਾਲੀਆਂ ਕੋਈ ਵੀ ਸਰਕਾਰੀ ਸਹੂਲਤ ਨਾ ਮਿਲ ਸਕੇ।
ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਿਲ੍ਹੇ ’ਚ ਤਿਆਰ ਹੋ ਰਹੀ ਝੋਨੇ ਦੀ ਫ਼ਸਲ ਦੇ ਮੱਦੇਨਜ਼ਰ ਉਨ੍ਹਾਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਜਿਨ੍ਹਾਂ ਦੇ ਆਪਣੇ ਖੇਤਾਂ ’ਚ ਝੋਨੇ ਦੀ ਬਿਜ਼ਾਈ ਕੀਤੀ ਹੋਈ ਹੈ, ਉਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲੱਗਣ ਦੇਣ।ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦਾ ਤਹੱਈਆ ਕਰਕੇ ਮਿਸਾਲ ਬਣ ਕੇ ਅੱਗੇ ਆਉਣ।
ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇੰਨ-ਸੀਟੂ ਸੀ.ਆਰ.ਐਮ ਸਕੀਮ ਤਹਿਤ ਕਿਸਾਨਾਂ, ਸਭਾਵਾਂ, ਸਮੂਹਾਂ ਨੂੰ ਸਬਸਿਡੀ ‘ਤੇ ਪਹਿਲਾਂ ਵੀ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ ਅਤੇ ਹੁਣ ਹੋਰ ਵੀ ਕਰਵਾਈ ਜਾ ਰਹੀ ਹੈ।
ਸੂਦਨ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾਲ ਸਾੜ੍ਹਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ ਮੁਹਿੰਮ ਚਲਾਈ ਜਾਵੇ ਅਤੇ ਉਨਾਂ ਨੂੰ ਦੱਸਿਆ ਜਾਵੇ ਕਿ ਪਰਾਲੀ ਦਾ ਧੂੰਆਂ ਪਹਿਲਾਂ ਉਨਾਂ ਦੇ ਘਰ ਅਤੇ ਬਾਅਦ ਵਿੱਚ ਦੂਜੇ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ।

Check Also

ਨਿਰਮਾਣ ਮਜ਼ਦੂਰ ਯੂਨੀਅਨ ਸਮਰਾਲਾ ਨੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ

ਸਮਰਾਲਾ, 30 ਸਤੰਬਰ (ਇੰਦਰਜੀਤ ਸਿੰਘ ਕੰਗ) – ਏਥੇ ਲੇਬਰ ਚੌਕ ਸਮਰਾਲਾ ਵਿਖੇ ਸ਼ਹੀਦ ਭਗਤ ਸਿੰਘ …