Friday, March 29, 2024

ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਸਭਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਸਭਰਾ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰ ਦੇ ਕੀਰਤਨੀਏ ਸਿੰਘਾਂ ਦਾ ਸਿੱਖ ਪੰਥ ਵਿਚ ਅਹਿਮ ਸਥਾਨ ਹੈ।ਭਾਈ ਸੁਲੱਖਣ ਸਿੰਘ ਨੇ ਗੁਰੂ ਬਖ਼ਸ਼ੀ ਕੀਰਤਨ ਦੀ ਸੇਵਾ ਦੁਆਰਾ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਗੁਰਸਿੱਖੀ ਜੀਵਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਭਾਈ ਸੁਲੱਖਣ ਸਿੰਘ ਦੇ ਚਲਾਣੇ ਨਾਲ ਪਰਿਵਾਰ ਤੇ ਸਿੱਖ ਸੰਗਤਾਂ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਭਾਈ ਸੁਲੱਖਣ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …