Thursday, March 28, 2024

ਸ਼ਹੀਦ-ਏ-ਆਜਮ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਸੀਨੀਅਰ ਸੈਕਸ਼ਨ ਦੇ ਵਿਦਿਆਰਥੀਆਂ ਨੇ ਸਵੇਰ ਦੀ ਸਭਾ ਵਿੱਚ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਬਾਰੇ ਭਾਸ਼ਣ ਅਤੇ ਕਵਿਤਾ ਗਾਇਨ ਰਾਹੀਂ ਜਾਣਕਾਰੀ ਸਾਂਝੀ ਕੀਤੀ ।
ਪ੍ਰੀ-ਪ੍ਰਾਇਮਰੀ ਵਿਭਾਗ ਵੱਲੋਂ ਫੈਂਸੀ ਡ੍ਰੈਸ ਪ੍ਰਤੀਯੋਗਤਾ, ਪ੍ਰਾਇਮਰੀ, ਸੀਨੀਅਰ ਅਤੇ ਸੀਨੀਅਰ ਸੈਕੰਡਰੀ ਵਿਭਾਗ ਵੱਲੋਂ ਭਾਸ਼ਣ ਪ੍ਰਤੀਯੋਗਤਾ, ਪੋਟਰੇਟ ਅਤੇ ਪੋਸਟਰ ਮੇਕਿੰਗ ਪ੍ਰਤੀਯੋਗਤਾ ਰਾਹੀਂ ਵਿਦਿਆਰਥੀਆਂ ਨੇ ਇਸ ਮਹਾਨ ਇਨਕਲਾਬੀ ਯੋਧੇ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਸ਼ਹੀਦ ਸ਼ਹੀਦ ਭਗਤ ਸਿੰਘ ਦੇ ਜੀਵਨ ‘ਤੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਉਨਾਂ ਦੀ ਦਿੱਤੀ ਕੁਰਬਾਨੀ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਉਹਨਾਂ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ।ਸਕੂਲ ਮੈਂਬਰ ਇੰਚਾਰਜ਼ ਸਵਿੰਦਰ ਸਿੰਘ ਕੱਥੂਨੰਗਲ, ਪ੍ਰੋ. ਹਰੀ ਸਿੰਘ ਅਤੇ ਰਬਿੰਦਰਬੀਰ ਸਿੰਘ ਭੱਲਾ ਨੇ ਬੱਚਿਆਂ ਦੇ ਇਸ ਉਦਮ ਦੀ ਸ਼ਲਾਘਾ ਕੀਤੀ ।
ਇਸ ਮੌਕੇ ਵਾਈਸ ਪ੍ਰਿੰਸੀਪਲ ਰੇਣੂ ਅਹੁਜਾ, ਮੁੱਖ ਅਧਿਆਪਕਾਵਾਂ ਸ੍ਰੀਮਤੀ ਨਿਸਚਿੰਤ ਕਾਹਲੋਂ, ਸ੍ਰੀਮਤੀ ਕਵਲਪ੍ਰੀਤ ਕੌਰ, ਸ੍ਰੀਮਤੀ ਰਵਿੰਦਰ ਕੌਰ ਨਰੂਲਾ, ਸ੍ਰੀਮਤੀ ਮਨਵਿੰਦਰ ਕੌਰ ਭੂਲਰ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …