Friday, December 9, 2022

ਨਿਰਮਾਣ ਮਜ਼ਦੂਰ ਯੂਨੀਅਨ ਸਮਰਾਲਾ ਨੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ

ਸਮਰਾਲਾ, 30 ਸਤੰਬਰ (ਇੰਦਰਜੀਤ ਸਿੰਘ ਕੰਗ) – ਏਥੇ ਲੇਬਰ ਚੌਕ ਸਮਰਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਬਹੁਤ ਜੋਸ਼ ਖਰੋਸ਼ ਨਾਲ ਕਾਮਰੇਡ ਭਜਨ ਸਿੰਘ ਦੀ ਪ੍ਰਧਾਨਗੀ ਹੇਠ ਨਿਰਮਾਣ ਮਜ਼ਦੂਰ ਯੂਨੀਅਨ ਵੱਲੋਂ ਮਨਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ‘ਚ ਮਜ਼ਦੂਰਾਂ ਨੇ ਹਿੱਸਾ ਲਿਆ।ਸਮਾਗਮ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਫੁੱਲਾਂ ਦਾ ਹਾਰ ਪਾ ਕੇ ਯਾਦ ਕੀਤਾ ਗਿਆ।ਉਸ ਤੋਂ ਬਾਅਦ ਕਾਮਰੇਡ ਭਜਨ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ 75 ਸਾਲ ਬਾਅਦ ਵੀ ਦੇਸ਼ ਦੇ ਮਜ਼ਦੂਰਾਂ ਦੀ ਹਾਲਤ ਬਦ ਤੋਂ ਬਦਤਰ ਹੋਈ ਪਈ ਹੈ।ਮਜ਼ਦੂਰਾਂ ਨੂੰ ਕੰਮ ਨਾ ਮਿਲਣ ਕਾਰਣ ਜ਼ਿੰਦਗੀ ਚਲਾਉਣ ਵਿੱਚ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅੱਜ ਦੇ ਯੁੱਗ ‘ਚ ਮਹਿੰਗਾਈ, ਬੇਰੁਜ਼ਗਾਰੀ ਅਤੇ ਗਰੀਬੀ ਨੇ ਲੋਕਾਂ ਦਾ ਜੀਣਾ ਦੁੱਭਰ ਕਰ ਦਿੱਤਾ ਹੈ। ਇਸ ਲਈ ਸਮਾਜ ਦੇ ਲੋਕਾਂ ਨੂੰ ਇਕੱਠੇ ਹੋ ਕੇ ਸੰਘਰਸ਼ ਕਰਨਾ ਪਵੇਗਾ।ਇਹ ਹੀ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੇ 23 ਸਾਲ ਦੀ ਉਮਰ ਵਿੱਚ ਹੀ ਆਪਣੇ ਆਪ ਨੂੰ ਦੇਸ਼ ਲਈ ਕੁਰਬਾਨ ਕਰ ਦਿੱਤਾ ਸੀ।
ਹਰਜਿੰਦਰਪਾਲ ਸਿੰਘ ਸਮਰਾਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜੋਕੇ ਸਮੇਂ ਉਸਾਰੀ ਦੇ ਕੰਮ ਵਿੱਚ ਰੇਤਾ, ਬਜ਼ਰੀ ਅਤੇ ਇੱਟਾਂ ਮਹਿੰਗੀਆਂ ਹੋ ਜਾਣ ਕਾਰਨ ਜਿਸ ਕਰਕੇ ਕੰਮ ਨਾ ਹੋਣ ਕਾਰਨ ਸਮਾਜ ਦੇ ਮਜ਼ਦੂਰ ਭੁੱਖਮਰੀ ਦਾ ਸ਼ਿਕਾਰ ਹੋਣ ਕਿਨਾਰੇ ਹਨ।ਬੰਤ ਸਿੰਘ ਖਾਲਸਾ ਨੇ ਵੀ ਆਪਣੇ ਵਿਚਾਰ ਰੱਖੇ ਸ਼ਹੀਦ ਭਗਤ ਦੇ ਜਨਮ ਦਿਨ ’ਤੇ ਸਮੂਹ ਮਜ਼ਦੂਰਾਂ ਨੂੰ ਵਧਾਈ ਦਿੱਤੀੇ।ਸਮਾਗਮ ਵਿੱਚ ਮਜ਼ਦੂਰ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਾਲਤ ਨੂੰ ਦੇਖਦੇ ਹੋਏ ਇਹਨਾਂ ਉਸਾਰੀ ਮਜ਼ਦੂਰਾਂ, ਕਿਰਤੀਆਂ ਦੇ ਖਾਤਿਆਂ ਵਿੱਚ 10,000 ਰੁਪਏ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਜਾਵੇ, ਤਾਂ ਜੋ ਉਹ ਆਪਣਾ ਗੁਜਾਰਾ ਕਰ ਸਕਣ। ਅਖ਼ੀਰ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਤੇ ਇਕੱਠੇ ਹੋਏ ਮਜ਼ਦੂਰਾਂ ਨੂੰ ਲੱਡੂ ਵੀ ਵੰਡੇ ਗਏ।
ਇਸ ਮੌਕੇ ਜੀਵਨ ਸਿੰਘ ਪਿੰਡ ਬੰਬਾਂ, ਮਹਿੰਦਰ ਸਿੰਘ ਮੰਜਾਲੀਆਂ, ਜਸਪਾਲ ਸਿੰਘ ਢੀਂਡਸਾ, ਕੁਲਵੰਤ ਸਿੰਘ ਸਮਰਾਲਾ, ਸੁਰਜੀਤ ਸਿੰਘ ਭਰਥਲਾ, ਕੇਵਲ ਸਿੰਘ ਭਗਵਾਨਪੁਰਾ, ਦਰਬਾਰਾ ਸਿੰਘ ਬੌਂਦਲੀ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਮਜ਼ਦੂਰ ਹਾਜ਼ਰ ਸਨ।

Check Also

ਪੰਜਾਬ ਦੀ ਨਵੀਂ ਸਨਅਤੀ ਨੀਤੀ ਵਿੱਚ ਹਰ ਵਰਗ ਦਾ ਰੱਖਿਆ ਜਾਵੇਗਾ ਖਿਆਲ – ਨਿੱਜ਼ਰ

ਪਾਈਟੈਕਸ ਮੇਲੇ ਵਿੱਚ ਪੁੱਜੇ ਲੋਕਲ ਬਾਡੀਜ਼ ਮੰਤਰੀ ਨੇ ਐਮ.ਐਸ.ਐਮ.ਈ ਕਨਕਲੇਵ ‘ਚ ਲਿਆ ਭਾਗ ਅੰਮ੍ਰਿਤਸਰ, 9 …