Friday, December 9, 2022

ਆਯੂਰਵੈਦ ਦੀ ਮਨੁੱਖੀ ਜੀਵਨ ’ਚ ਮਹੱਤਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 30 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਯੂਨਿਟ ਵਲੋਂ ਆਯੁਰਵੈਦ ਦੀ ਮਹੱਤਤਾ ਵਿਸ਼ੇ ’ਤੇ ਵਿਦਿਆਰਥੀਆਂ ਅਤੇ ਸਟਾਫ ਲਈ ਇਕ ਵਿਸ਼ੇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਦੀ ਆਰੰਭਤਾ ਮੌਕੇ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਜਿਉਣ ਲਈ ਆਪਣੇ ਖਾਣ ਪੀਣ ਦੀਆਂ ਆਦਤਾਂ ਵਿੱਚ ਸੁਧਾਰ ਲਿਆਉਣ ਲਈ ਅਤੇ ਖਾਣਪੀਣ ਵਿੱਚ ਸ਼ੁੱਧ ਅਤੇ ਨਿਰੋਲ ਪਦਾਰਥਾਂ ਦਾ ਸੇਵਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਸੈਮੀਨਾਰ ’ਚ ਪ੍ਰਸਿੱਧ ਫੀਜਉਥੈਰਪਿਸਟ ਅਤੇ ਕਵੀ ਡਾ. ਦਲਵਿੰਦਰ ਸ਼ਰਮਾ ਨੇ ਹਾਜ਼ਰੀ ਲਗਵਾਈ। ਆਪਣੇ ਸੰਬੋਧਨ ਵਿੱਚ ਡਾ. ਸ਼ਰਮਾ ਨੇ ਵਿਦਿਆਰਥੀਆਂ ਨੂੰ ਫਾਸਟ ਫੂਡ ਦੇ ਨੁਕਸਾਨਾਂ ਅਤੇ ਆਯੁਰਵੈਦਿਕ ਪਦਾਰਥਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।ਬੁਲਾਰੇ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਯੁਰਵੈਦਿਕ ਵਸਤਾਂ ਦਾ ਵੱਧ ਤੋ ਵੱਧ ਸੇਵਨ ਕਰਕੇ ਖ਼ੁਦ ਨੂੰ ਸਿਹਤਮੰਦ ਬਣਾਉਣ।
ਸੈਮੀਨਾਰ ਵਿੱਚ ਕਾਲਜ ਦੇ ਐਨ.ਐਸ.ਐਸ ਵਿਭਾਗ ਦੇ ਇੰਚਾਰਜ਼ ਪ੍ਰੋ. ਰਣਪ੍ਰੀਤ ਸਿੰਘ ਨੇ ਸਮੂਹ ਸਟਾਫ ਅਤੇ ਐਨ.ਐਸ.ਐਸ ਵਲੰਟੀਅਰਾ ਦਾ ਧੰਨਵਾਦ ਕੀਤਾ।

Check Also

‘ਐਨਾਲਿਟਿਕਲ ਇੰਸਟਰੂੂਮੈਂਟੇਸ਼ਨ ਰਿਸਰਚ ਦੇ ਤਾਜ਼ਾ ਰੁਝਾਨਾਂ’ ਬਾਰੇੇ ਸੈਮੀਨਾਰ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ …