Friday, March 29, 2024

ਖਾਲਸਾ ਕਾਲਜ ਵਿਖੇ ਸਾਹਿਤਕ ਕੁਇਜ਼ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਅੰਗਰੇਜ਼ੀ ਦੇ ਪੋਸਟ ਗ੍ਰੈਜੂਏਟ ਵਿਭਾਗ ਵਲੋਂ ਬੀ.ਏ (ਆਨਰਜ਼) ਅੰਗਰੇਜ਼ੀ, ਐਮ.ਏ. (ਅੰਗਰੇਜ਼ੀ) ਅਤੇ ਇਲੈਕਟਿਵ ਇੰਗਲਿਸ਼ ਦੇ ਵਿਦਿਆਰਥੀਆਂ ਲਈ ਸਾਹਿਤਕ ਕੁਇਜ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 150 ਦੇ ਕਰੀਬ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਵਿਭਾਗ ਦੇ ਮੁਖੀ ਪ੍ਰੋ: ਅਨੁਪਮ ਸੰਧੂ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।
ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਕਰਕੇ ਕੀਤੀ ਗਈ।ਜਿਸ ਉਪਰੰਤ ਮੁੱਖ ਮਹਿਮਾਨ ਡਾ. ਮਹਿਲ ਸਿੰਘ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ।ਡਾ. ਮਹਿਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਨਲਾਈਨ ਅਧਿਆਪਨ ’ਚ ‘ਸਿਧਾਂਤਕ ਗਿਆਨ’ ਨੂੰ ਲਾਗੂ ਕਰਨ ਦੇ ਮੌਕਿਆਂ ਤੋਂ ਸੱਖਣਾ ਹੈ, ਇਸ ਲਈ ਇਹ ਅਲਮਾ-ਮਾਟਰ ’ਚ ਨਿਯਮਿਤ ਸਿਖਲਾਈ ਦੀ ਥਾਂ ਨਹੀਂ ਲੈ ਸਕਦਾ।
ਪ੍ਰੋ: ਅਨੁਪਮ ਸੰਧੂ ਨੇ ਕਿਹਾ ਕਿ ਸਹਿ-ਪਾਠਕ੍ਰਮ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਮੌਕੇ ਪ੍ਰਦਾਨ ਕਰਦਾ ਹੈ।ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰੋ: ਸੁਪਨਿੰਦਰਜੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਵਿਭਾਗ ਦੀ ਅਕਾਦਮਿਕ ਵਿਕਾਸ ਕਮੇਟੀ ਜਿਨ੍ਹਾਂ ’ਚ ਪ੍ਰੋ: ਪ੍ਰਨੀਤ ਢਿੱਲੋਂ, ਪ੍ਰੋ: ਸਾਵੰਤ ਸਿੰਘ ਮੰਟੋ, ਪ੍ਰੋ: ਮਲਕਿੰਦਰ ਸਿੰਘ, ਪ੍ਰੋ: ਦਲਜੀਤ ਸਿੰਘ, ਪ੍ਰੋ: ਵਿਜੇ ਬਰਨਾਰਡ, ਪ੍ਰੋ: ਹਰਸ਼ ਸਲਾਰੀਆ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਵਿਦਿਆਰਥੀਆਂ ’ਚ ਸਵੈ-ਵਿਸ਼ਵਾਸ, ਲੋਕ ਨਾਲ ਬੋਲਣ ਦੀ ਕਲਾ ਅਤੇ ਸਾਹਿਤ ’ਚ ਰੁਚੀ ਪੈਦਾ ਕਰਨ ਲਈ ਵੱਖ-ਵੱਖ ਸਹਿ-ਪਾਠਕ੍ਰਮ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਹੈ।ਪ੍ਰੋ: ਗੁਰਪ੍ਰੀਤ ਸਿੰਘ ਨੇ ਵਧੀਆ ਢੰਗ ਨਾਲ ਮੰਚ ਸੰਚਾਲਨ ਕੀਤਾ।
ਇਸ ਮੌਕੇ ਪ੍ਰੋ: ਮਮਤਾ ਮਹਿੰਦਰੂ, ਪ੍ਰੋ: ਪੂਜਾ ਕਾਲੀਆ, ਪ੍ਰੋ: ਸੌਰਵ ਮੇਘ, ਪ੍ਰੋ: ਮਰਕਸ ਪਾਲ ਤੇ ਹੋਰ ਫੈਕਲਟੀ ਮੈਂਬਰ ਹਾਜ਼ਰ ਸਨ।

 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …