Thursday, April 25, 2024

ਸਚਾਈ, ਅਹਿੰਸਾ ਤੇ ਸਾਦੇ ਜੀਵਨ ‘ਤੇ ਚੱਲਣ ਦੀ ਲੋੜ – ਪਰਮਿੰਦਰ ਲੌਂਗੋਵਾਲ

ਸੰਗਰੂਰ, 2 ਅਕਤੂਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸ ਸ ਸ ਸ ਮਹਿਲਾਂ ਸੰਗਰੂਰ ਵਲੋਂ “ਸੋਹਣਾ ਸਕੂਲ ਮੁਹਿੰਮ” ਤਹਿਤ ਦੇਸ਼ ਭਗਤਾਂ ਨੂੰ ਸਮਰਪਿਤ ਸਮੂਹ ਸਟਾਫ ਤੇ ਵਲੰਟੀਅਰਾਂ ਦੀ ਮਦਦ ਨਾਲ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ।ਇਸ ਦਾ ਉਦਘਾਟਨ ਸਕੂਲ ਦੇ ਸੀਨੀਅਰ ਲੈਕਚਰਾਰ ਨਵਰਾਜ ਕੌਰ ਅਤੇ ਚਰਨਦੀਪ ਸੋਨੀਆ ਲੈਕਚਰਾਰ ਨੇ ਕੀਤਾ।
ਵਿਚਾਰ ਚਰਚਾ ਦੌਰਾਨ ਵਿਦਿਆਰਥਣਾਂ ਮਨਪ੍ਰੀਤ ਕੌਰ, ਹਰਮਨ ਕੌਰ, ਰਸ਼ਨਪ੍ਰੀਤ ਕੌਰ, ਗੀਤਾ ਰਾਣੀ, ਕਮਲਦੀਪ ਕੌਰ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਸਵਰਗੀ ਲਾਲ ਬਹਾਦਰ ਸ਼ਾਸਤਰੀ ਦੇ ਜੀਵਨ, ਕਠਨਾਈਆਂ, ਸੁਤੰਤਰਤਾ ਅੰਦੋਲਨ ਵਿੱਚ ਯੋਗਦਾਨ ‘ਤੇ ਵਿਸਥਾਰ ‘ਚ ਚਾਨਣਾ ਪਾਇਆ।ਰਾਜੇਸ਼ ਕੁਮਾਰ ਲੈਕਚਰਾਰ ਹਿਸਟਰੀ, ਰਾਕੇਸ਼ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ, ਗੁਰਦੀਪ ਸਿੰਘ ਲੈਕਚਰਾਰ ਪੰਜਾਬੀ ਨੇ ਆਪਣੇ ਭਾਸ਼ਣ ਦੌਰਾਨ ਗਾਂਧੀ ਜੀ ਅਤੇ ਸ਼ਾਸਤਰੀ ਜੀ ਦੇ ਜੀਵਨ ਤੋਂ ਸੇਧ ਲੈ ਕੇ ਸਾਦਾ ਜੀਵਨ ਬਤੀਤ ਕਰਦੇ ਹੋਏ ਸਮਾਜਿਕ ਬੁਰਾਈਆਂ ਖਿਲਾਫ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਇਸ ਵਿਚਾਰ ਚਰਚਾ ਦੌਰਾਨ ਬੋਲਦਿਆਂ ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਕਿਹਾ ਕਿ ਐਨ.ਐਸ.ਐਸ ਨਾਲ ਜੁੜੇ ਵਿਦਿਆਰਥੀ ਆਪਣੇ ਜੀਵਨ ਵਿੱਚ ਚੰਗੇ ਸਮਾਜ ਸੇਵੀ ਬਣ ਕੇ ਨਰੋਏ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਪ੍ਰਿੰਸਪਲ ਸ੍ਰੀਮਤੀ ਇਕਦੀਸ਼ ਕੌਰ ਨੇ ਕਿਹਾ ਕਿ ਸਕੂਲ ਨੂੰ ਸੋਹਣਾ ਬਣਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਹੈ।
ਲੈਕਚਰਾਰ ਸਰੀਰਕ ਸਿੱਖਿਆ ਰਕੇਸ਼ ਕੁਮਾਰ ਤੇ ਰਾਜੇਸ਼ ਕੁਮਾਰ ਦੀ ਦੇਖ-ਰੇਖ ‘ਚ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਮੈਡਲ ਪਾ ਕੇ ਸਨਮਾਨ ਵੀ ਕੀਤਾ ਗਿਆ।ਵਿਚਾਰ ਚਰਚਾ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੀ ਰਸਮ ਪ੍ਰਿੰਸੀਪਲ ਇਕਦੀਸ਼ ਕੌਰ, ਪਰਮਿੰਦਰ ਕੁਮਾਰ ਲੌਂਗੋਵਾਲ, ਲੈਕਚਰਾਰ ਨਰੇਸ਼ ਰਾਣੀ, ਸੁਖਵਿੰਦਰ ਕੌਰ ਮਡਾਹੜ, ਸਵੇਤਾ ਅਗਰਵਾਲ, ਅੰਜ਼ਨ ਅੰਜ਼ੂ, ਸਵਿਤਾ ਵਸ਼ਿਸ਼ਟ, ਕੰਚਨ ਗੋਇਲ, ਹਰਵਿੰਦਰ ਸਿੰਘ, ਭਰਤ ਸ਼ਰਮਾ ਤੇ ਰਕੇਸ਼ ਸ਼ਰਮਾ ਨੇ ਨਿਭਾਈ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …