Thursday, April 25, 2024

ਮੰਡੀਆਂ ‘ਚ ਖੱਜ਼ਲ ਖਰਾਬੀ ਤੋਂ ਬਚਣ ਲਈ ਝੋਨੇ ਦੀ ਫਸਲ ਪੂਰੀ ਪੱਕਣ ‘ਤੇ ਹੀ ਕਰਵਾਈ ਜਾਵੇ ਕਟਾਈ – ਡੀ.ਸੀ

ਜਿਲਾ ਪਠਾਨਕੋਟ ਵਿੱਚ ਝੋਨੇ ਦੇ ਸੁਚੱਜੇ ਮੰਡੀਕਰਨ ਲਈ ਮੰਡੀਆਂ ‘ਚ ਪ੍ਰਬੰਧ ਮੁਕੰਮਲ

ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਵਿੱਚ ਇਸ ਵਾਰ ਤਕਰੀਬਨ 28500 ਹੈਕਟੇਅਰ ਰਕਬੇ ਵਿੱਚ ਝੋਨੇ (ਸਮੇਤ ਬਾਸਮਤੀ) ਦੀ ਕਾਸ਼ਤ ਕੀਤੀ ਗਈ ਹੈ।ਜਿਸ ਤੋਂ ਤਕਰੀਬਨ 95 ਹਜ਼ਾਰ ਟਨ ਪੈਦਾਵਾਰ ਹੋਣ ਦੀ ਸੰਭਾਵਨਾ ਹੈ।ਝੋਨੇ ਦੀ ਪੈਦਾਵਾਰ ਦੇ ਸੁਚੱਜੇ ਮੰਡੀਕਰਨ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਫਸਲ ਉਪਰ ਮਧਰੇਪਣ ਦੀ ਸਮੱਸਿਆ ਆਉਣ ਕਾਰਨ ਪੈਦਾਵਾਰ ਤੇ ਬੁਰਾ ਪ੍ਰਭਾਵ ਪੈ ਸਕਦਾ ਹੇ।ਉਨਾਂ ਕਿਹਾ ਕਿ ਜਿਸ ਤਰਾਂ ਝੋਨੇ ਦੀ ਪੈਦਾਵਾਰ ਲਈ ਤਕਨੀਕੀ ਗਿਆਨ ਦਾ ਹੋਣਾ ਜ਼ਰੀਰੀ ਹੈ, ਉਸੇ ਤਰਾਂ ਜਿਨਸ ਮੰਡੀਕਰਨ ਦੇ ਗਿਆਨ ਦਾ ਹੋਣਾ ਹੋਰ ਵੀ ਬਹੁਤ ਜ਼ਰੂਰੀ ਹੈ।ਜਿਸ ਨਾਲ ਕਿਸਾਨ ਆਪਣੀ ਉਪਜ ਦਾ ਲਾਹੇਵੰਦ ਭਾਅ ਲੈ ਸਕਦੇ ਹਨ।ਉਨਾਂ ਕਿਹਾ ਕਿ ਝੋਨੇ ਕਟਾਈ ਫਸਲ ਦੇ ਪੂਰੀ ਤਰਾਂ ਪੱਕਣ ‘ਤੇ ਹੀ ਕੀਤੀ ਜਾਵੇ ਜੇਕਰ ਕਟਾਈ ਪੱਕਣ ਤੋਂ ਪਹਿਲਾਂ ਹੀ ਕਰ ਲਈ ਜਾਵੇ ਤਾਂ ਅਣਪੱਕੇ ਅਤੇ ਹਰੇ ਦਾਣੇ ਉਪਜ ਦੇ ਮਿਆਰੀਪਣ ‘ਤੇ ਅਸਰ ਪਾਉਂਦੇ ਹਨ।ਉਨਾਂ ਕਿਹਾ ਕਿ ਟਰਾਲੀਆਂ ਜਾਂ ਹੋਰ ਵਹੀਕਲਾਂ ਦੇ ਪਿੱਛੇ ਰਿਫਲੈਕਟਰ ਜ਼ਰੂਰ ਲਗਾਏ ਜਾਣ ਤਾਂ ਜੋ ਹਾਦਸਿਆਂ ਤੋਂ ਬਚਿਆ ਜਾ ਸਕੇ।
ਉਨਾਂ ਕਿਹਾ ਕਿ ਝੋਨੇ ਦੀਆਂ ਸਾਰੀਆਂ ਕਿਸਮਾਂ ਵਿੱਚ ਨਮੀ ਦੀ ਮਾਤਰਾ 17 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ।ਕਟਾਈ ਸਵੇਰੇ 10 ਵਜੇ ਤੋਂ ਬਾਅਦ ਅਤੇ ਸ਼ਾਮ 7 ਵਜੇ ਤੋਂ ਪਹਿਲਾਂ ਹੀ ਹੋਵੇ।ਉਨਾਂ ਕੰਬਾਈਨ ਮਾਲਿਕਾਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਆਪਣੀ ਕੰਬਾਈਨ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਚਲਾਉਣ।ਉਨਾਂ ਕਿਹਾ ਕਿ ਫਸਲ ਦੀ ਵਿਕਰੀ ਉਪਰੰਤ ਪੱਕੀ ਪਰਚੀ ਭਾਵ “ਜੇ” ਫਾਰਮ ਜ਼ਰੂਰ ਲਿਆ ਜਾਵੇ, ਜੇਕਰ ਆੜਤੀ ‘ਜੇ ਫਾਰਮ’ ਦੇਣ ਤੋਂ ਇਨਕਾਰੀ ਹੁੰਦਾ ਹੈ ਜਾਂ ਕੱਚੀ ਪਰਚੀ ਦਿੰਦਾ ਹੈ ਤਾਂ ਕਿਸਾਨ ਜ਼ਿਲਾ ਮੰਡੀ ਅਫਸਰ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਕਰ ਸਕਦਾ ਹੈ।ਉਨਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਸਾਲ 2022-23 ਦੌਰਾਨ ਝੋਨੇ (ਗਰੇਡ ਏ) ਦਾ ਘੱਟੋ ਘੱਟ ਸਮਰਥਨ ਮੁੱਲ 2060/- ਅਤੇ ਆਮ ਸ਼੍ਰੇਣੀ ਲਈ 2040/- ਰੁਪਏ ਪ੍ਰਤੀ ਕੁਇੰਟਲ ਨੀਅਤ ਕੀਤੀ ਗਈ ਹੈ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …