Thursday, April 25, 2024

ਨਿਗਮ ਦੀ ਬੇਹਤਰੀ ਲਈ ਜਲਦ ਹੋਵੇਗੀ ਹਾਊਸ ਦੀ ਮੀਟਿੰਗ – ਨਿਗਮ ਕੌਂਸਲਰਾਂ ਨੇ ਲਿਆ ਫੈਸਲਾ

ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਕੌਂਸਲਰਨਾਂ ਅਤੇ ਆਮ ਜਨਤਾ ਨੂੰ ਨਗਰ ਨਿਗਮ ਦਫ਼ਤਰਾਂ ਵਿਖੇ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅੱਜ ਮੌਜ਼ੂਦਾ ਨਿਗਮ ਹਾਉਸ ਦੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕੌਂਸਲਰਾਂ ਦੀ ਮੀਟਿੰਗ ਹੋਈ।ਜਿਸ ਵਿੱਚ ਮੇਅਰ ਕਰਮਜੀਤ ਸਿੰਘ ਰਿੰਟੂ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕੋਂਸਲਰ ਸੁਖਦੇਵ ਸਿੰਘ ਚਾਹਲ, ਪਰਦੀਪ ਕੁਮਾਰ ਸ਼ਰਮਾ, ਜਰਨੈਲ ਸਿੰਘ ਭੁੱਲਰ, ਵਿਕਾਸ ਸੋਨੀ, ਜਸਬੀਰ ਸਿੰਘ ਨਿਜ਼ਾਮਪੁਰੀਆਂ, ਮਹੇਸ਼ ਖੰਨਾ, ਜਗਦੀਸ਼ ਕਾਲੀਆ, ਰਮਨ ਕੁਮਾਰ ਰੰਮੀ, ਰਣਜੀਤ ਸਿੰਘ ਭਗਤ, ਵਿਰਾਟ ਦੇਵਗਨ, ਹਰਮਨਬੀਰ ਸਿੰਘ, ਕਿਰਨਦੀਪ ਸਿੰਘ ਮੋਨੂੰ, ਸਰਬਜੀਤ ਸਿੰਘ ਲਾਟੀ ਆਦਿ ਮੌਜ਼ੂਦ ਸਨ।
ਮਸਲਿਆਂ ‘ਤੇੇ ਗਹਿਰਾਈ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਸਾਰੇ ਕੌਂਸਲਰਾਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸ਼ਹਿਰਵਾਸੀਆਂ ਦੀ ਭਲਾਈ ਅਤੇ ਨਗਰ ਨਿਗਮ ਅੰਮ੍ਰਿਤਸਰ ਵਿਚ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਇਕਜੁੱਟ ਹੋ ਕੇ ਆਉਣ ਵਾਲੇ ਸਮੇਂ ਵਿੱਚ ਨਿਗਮ ਹਾਊਸ ਦੀ ਮੀਟਿੰਗ ਰੱਖਣ ਦਾ ਫੈਸਲਾ ਲਿਆ, ਜਿਸ ਸਬੰਧੀ ਜਲਦ ਹੀ ਸੂਚਿਤ ਕੀਤੇ ਜਾਣ ਬਾਰੇ ਕਿਹਾ ਗਿਆ ਹੈ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …