Friday, April 19, 2024

ਜਿਲਾ ਪ੍ਰਸਾਸ਼ਨ ਵਲੋਂ 10 ਪਟਾਖੇ ਵੇਚਣ ਵਾਲਿਆਂ ਦੇ ਕੱਢੇ ਗਏ ਡਰਾਅ

ਪਾਰਦਰਸ਼ੀ ਢੰਗ ਨਾਲ ਕੱਢੇ ਗਏ ਡਰਾਅ, ਵੇਚੇ ਜਾਣਗੇ ਗਰੀਨ ਪਟਾਖੇ -ਵਧੀਕ ਕਮਿਸ਼ਨਰ

ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ) -ਜਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵਧੀਕ ਕਮਿਸ਼ਨਰ ਜਨਰਲ ਸੁਰਿੰਦਰ ਸਿੰਘ ਅੰਮ੍ਰਿਤਸਰ ਦੀ ਹਾਜ਼ਰੀ ਵਿੱਚ ਪਟਾਖੇ ਵੇਚਣ ਵਾਲਿਆਂ ਦੇ ਡਰਾਅ ਪਾਰਦਰਸ਼ੀ ਢੰਗ ਨਾਲ ਕੱਢੇ ਗਏ।ਸਹਾਇਕ ਕਮਿਸ਼ਨਰ ਸ੍ਰੀਮਤੀ ਹਰਨੂਰ ਕੌਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸਚਿਨ ਪਾਠਕ, ਏ:ਡੀ:ਸੀ:ਪੀ ਅਜੈ ਗਾਂਧੀ, ਏ:ਸੀ:ਪੀ ਸਰਬਜੀਤ ਸਿੰਘ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ‘ਚ ਪਟਾਖਾ ਵਪਾਰੀ ਹਾਜ਼ਰ ਸਨ।
ਸੁਰਿੰਦਰ ਸਿੰਘ ਨੇ ਦੱਸਿਆ ਕਿ ਪਟਾਖਾ ਵਪਾਰੀਆਂ ਵੱਲੋਂ 2063 ਬਿਨੈ ਪੱਤਰ ਪ੍ਰਾਪਤ ਹੋਏ ਸਨ, ਜਿੰਨਾਂ ਵਿਚੋਂ 10 ਡਰਾਅ ਕੱਢੇ ਗਏ ਹਨ।ਉਨਾਂ ਕਿਹਾ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਸਿਰਫ 10 ਡਰਾਅ ਕੱਢੇ ਜਾਣੇ ਹਨ।ਕੇਵਲ ਗਰੀਨ ਪਟਾਖੇ ਜੋ ਕਿ ਸੀ:ਐਸ:ਆਈ:ਆਰ-ਨੀਰੀ ਤੋਂ ਪ੍ਰਵਾਨਿਤ ਹੋਣਗੇ, ਉਹੀ ਵੇਚੇ ਜਾਣਗੇ।ਉਨ੍ਹਾਂ ਕਿਹਾ ਕਿ ਅਸਥਾਈ ਲਾਇਸੈਂਸਾਂ ਲਈ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਸਿਵਲ ਰਿਟ ਪਟੀਸ਼ਨ ਨੰਬਰ 23548 ਆਫ 2017 ਦੀਆਂ ਹਦਾਇਤਾਂ ਮੁਤਾਬਿਕ ਅਸਥਾਈ ਲਾਇਸੈਂਸਾਂ ਦੇ ਡਰਾਅ ਕੱਢੇ ਗਏ ਹਨ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੇਰੇ 10 ਵਜੇ ਤੋਂ ਸ਼ਾਮ 7:30 ਵਜੇ ਤੱਕ ਪਟਾਖੇ ਵੇਚਣ ਦੀ ਹੀ ਇਜਾਜ਼ਤ ਹੋਵੇਗੀ ਅਤੇ ਜਿੰਨਾਂ ਵਿਅਕਤੀਆਂ ਦੇ ਡਰਾਅ ਨਿਕਲੇ ਹਨ ਉਹੀ ਵਪਾਰੀ ਪਟਾਖੇ ਵੇਚ ਸਕਣਗੇ।
ਸਹਾਇਕ ਕਮਿਸ਼ਨਰ ਸ੍ਰੀਮਤੀ ਹਰਨੂਰ ਕੋਰ ਨੇ ਪਟਾਖਾ ਵਪਾਰੀਆਂ ਨੂੰ ਕਿਹਾ ਕਿ ਉਹ ਪਟਾਖੇ ਵੇਚਣ ਵਾਲੀ ਜਗ੍ਹਾ ‘ਤੇ ਪੂਰੀ ਸਾਵਧਾਨੀ ਵਰਤਣ ਅਤੇ ਸਕਰਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ।
ਇਸ ਮੌਕੇ ਅਜੈ ਗਾਂਧੀ ਏ:ਡੀ:ਸੀ:ਪੀ ਨੇ ਦੱਸਿਆ ਕਿ ਪਟਾਖੇ ਵੇਚਣ ਵਾਲੀ ਜਗਾਂ ਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ।ਉਨਾਂ ਦੱਸਿਆ ਕਿ ਕੇਵਲ ਲਾਇਸੰਸ ਧਾਰਕਾਂ ਨੂੰ ਹੀ ਪਟਾਖੇ ਵੇਚਣ ਦੀ ਆਗਿਆ ਹੋਵੇਗੀ ਅਤੇ ਬਗੈਰ ਲਾਇਸੈਂਸ ਤੋਂ ਪਟਾਖੇ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …