Friday, March 29, 2024

ਦੋਵਾਂ ਪੰਜਾਬਾਂ ਦੀ ਆਪਸੀ ਸਾਂਝ ਤੇ ਭਵਿੱਖੀ ਸੰਭਾਵਨਾਵਾਂ ਬਾਰੇ ਸੈਮੀਨਾਰ ਜਲਦ – ਯਾਦਵ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮਿ੍ਰਤਸਰ ਦੇ ਪ੍ਰਧਾਨ ਰਮੇਸ਼ ਯਾਦਵ ਨੇ ਅਕਾਦਮੀ ਦੀ ਇੱਕ ਵਿਸ਼ੇਸ਼ ਮੀਟਿੰਗ ਵਿੱਚ ਕਿਹਾ ਹੈ ਕਿ ਅਗਲੇ ਕੁੱਝ ਦਿਨਾਂ ਵਿੱਚ ਭਾਰਤ-ਪਾਕਿਸਤਾਨ ਸਰਹੱਦ ਡੇਰਾ ਬਾਬਾ ਨਾਨਕ ਵਿਖੇ ਕੌਰੀਡੋਰ ਕੋਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਫ਼ੋਕਲੋਰ ਰਿਸਰਚ ਅਕਾਦਮੀ (ਰਜਿ.), ਹਿੰਦ-ਪਾਕਿ ਦੋਸਤੀ ਮੰਚ, ਪ੍ਰਗਤੀਸ਼ੀਲ ਲੇਖਕ ਸੰਘ, ਪੰਜਾਬ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਹੋਰ ਹਮਖਿਆਲੀ ਜਥੇਬੰਦੀਆਂ ਵਲੋਂ ਇੱਕ ਵਿਸ਼ਾਲ ਸੈਮੀਨਾਰ ਕਰਵਾਇਆ ਜਾਵੇਗਾ।ਇਸ ਵਿੱਚ ਪੰਜਾਬ ਦੇ ਬੁੱਧੀਜੀਵੀ, ਲੇਖਕ ਅਤੇ ਪੱਤਰਕਾਰ ਭਾਗ ਲੈਣਗੇ।ਸੈਮੀਨਾਰ ‘ਚ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਜਾਵੇਗੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵਿਧੀ ਸੱਸਤੀ ਤੇ ਸੌਖੀ ਕਰਦਿਆਂ ਸ਼ਰਧਾਲੂਆਂ ਉਪਰ ਲਗਾਈ ਗਈ ਪਾਸਪੋਰਟ ਦੀ ਸ਼ਰਤ ਤੁਰੰਤ ਖ਼ਤਮ ਕਰਕੇ ਆਧਾਰ ਕਾਰਡ, ਵੋਟਰ ਕਾਰਡ ਅਤੇ ਰਾਸ਼ਨ ਕਾਰਡ ਦੀ ਸ਼ਨਾਖਤ ਕਰਕੇ ਦਰਸ਼ਨਾਂ ਦੀ ਆਗਿਆ ਦਿੱਤੀ ਜਾਵੇ।ਯਾਦਵ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਕੋਲੋਂ ਦਰਸ਼ਨਾਂ ਵਾਸਤੇ ਲਈ ਜਾਣ ਵਾਲੀ 20 ਡਾਲਰ ਦੀ ਫੀਸ ਵੀ ਖ਼ਤਮ ਕਰਨ ਦੀ ਮੰਗ ਕੀਤੀ ਜਾਵੇਗੀ।
ਮੀਟਿੰਗ ਵਿੱਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਦਿਲਬਾਗ ਸਿੰਘ ਸਰਕਾਰੀਆ, ਹਰਜੀਤ ਸਿੰਘ ਸਰਕਾਰੀਆ, ਬਲਬੀਰ ਸਿੰਘ ਝਾਮਕਾ, ਸਤੀਸ਼ ਝੀਂਗਣ, ਧੰਨਵੰਤ ਸਿੰਘ ਖ਼ਤਰਾਏ ਕਲਾ, ਮਨਜੀਤ ਸਿੰਘ ਧਾਲੀਵਾਲ, ਕਮਲ ਗਿੱਲ, ਕਰਮਜੀਤ ਕੌਰ ਜੱਸਲ, ਹਰੀਸ਼ ਸਾਬਰੀ, ਗੁਰਜਿੰਦਰ ਸਿੰਘ ਬਘਿਆੜੀ, ਜਗਰੂਪ ਸਿੰਘ, ਸੁਖਪਾਲ ਸਿੰਘ, ਜਸਵਿੰਦਰ ਕੌਰ ਜੱਸੀ ਆਦਿ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …