Friday, March 29, 2024

ਖ਼ਾਲਸਾ ਕਾਲਜ ਨਰਸਿੰਗ ਵਲੋਂ ਮਾਨਸਿਕ ਸਿਹਤ ਸਬੰਧੀ ਪ੍ਰਦਰਸ਼ਨੀ

ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਲੋਂ ਮਾਨਸਿਕ ਸਿਹਤ ਦਿਵਸ ਨੂੰ ਸਮਰਪਿਤ ਖਾਲਸਾ ਕਾਲਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਵਿਖੇ ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।
ਡਾ. ਕਮਲਜੀਤ ਕੌਰ ਨੇ ਮਾਨਸਿਕ ਸਿਹਤ ਦਿਵਸ ਸਬੰਧੀ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਦਿਨ ਬਹੁਤ ਮਹੱਤਵਪੂਰਨ ਹੁੰਦਾ ਹੈ ਅਤੇ ਸਾਨੂੰ ਆਪਣੀ ਮਾਨਸਿਕ ਸਿਹਤ ਦੀ ਸੰਭਾਲ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ਦੀ ਵਰਤੋ ਲੋੜ ਅਨੁਸਾਰ ਸੋਚ ਸਮਝ ਕੇ ਕਰਨੀ ਚਾਹੀਦੀ ਹੈ ਕਿਉਂਕਿ ਇਸ ਦੀ ਬੇਸਮਝੀ ਅਤੇ ਬੇਲੋੜੀ ਵਰਤੋਂ ਦੇ ਘਾਤਕ ਨੁਕਸਾਨ ਹਨ। ਸਕੂਲ ਪਿ੍ਰੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਡਾ. ਕਮਲਜੀਤ ਕੌਰ ਵਲੋਂ ਰਿਬਨ ਕੱਟਣ ਦੀ ਰਸਮ ਉਪਰੰਤ ਪ੍ਰਦਰਸ਼ਨੀ ਦੀ ਸ਼ੁਰੂਆਤ ਕੀਤੀ ਗਈ।ਕਾਲਜ ਦੇ ਮੈਂਟਲ ਹੈਲਥ ਨਰਸਿੰਗ ਦੀ ਸਮੂਹ ਟੀਮ ਵਲੋਂ ਵਿਦਿਆਰਥੀਆਂ ਨੂੰ ਜਾਣਕਾਰੀ ਭਰਪੂਰ ਪੋਸਟਰ ਅਤੇ ਚਾਰਟ ਰਾਹੀਂ ਸ਼ੋਸ਼ਲ ਮੀਡੀਆ ਦੇ ਮਾਨਸਿਕ ਸਿਹਤ ’ਤੇ ਪ੍ਰਭਾਵ ਬਾਰੇ ਜਾਣੂ ਕਰਵਾਉਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …