Tuesday, April 16, 2024

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਅਤੇ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਹਿੱਸਾ ਲੈਂਦਿਆਂ ਸ਼ਾਨਦਾਰ ਸਥਾਨ ਹਾਸਲ ਕੀਤੇ ਹਨ।
ਖ਼ਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ਨੇ ਸ਼ਬਦ ਕੀਰਤਨ ’ਚ ਹਾਸਲ ਕੀਤਾ ਪਹਿਲਾ ਸਥਾਨ
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸੈਂਟਰਲ ਖ਼ਾਲਸਾ ਯਤੀਮਖਾਨਾ, ਪੁਤਲੀਘਰ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ ਗਏ।ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਬਦ ਕੀਰਤਨ ਮੁਕਾਬਲੇ ’ਚ ਹਿੱਸਾ ਲੈਂਦਿਆਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।ਇਸ ਮੁਕਾਬਲੇ ’ਚ ਕੁੱਲ 14 ਟੀਮਾਂ ਨੇ ਹਿੱਸਾ ਲਿਆ।ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਮੋਹਨਜੀਤ ਸਿੰਘ ਭੱਲਾ, ਮੈਂਬਰ ਇੰਚਾਰਜ਼ ਅਜੀਤ ਸਿੰਘ ਬਸਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਪਿੰ. ਨਾਗਪਾਲ ਨੇ ਵਿਦਿਆਰਥਣਾਂ ਨੂੰ ਗੁਰਬਾਣੀ ਨਾਲ ਜੁੜਣ ਲਈ ਪ੍ਰੇਰਿਤ ਕੀਤਾ।
ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਦੀ ਵਿਦਿਆਰਥਣ ਨੇ ਜਿੱਤਿਆ ਚਾਂਦੀ ਦਾ ਤਗਮਾ
ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਹੈ ਕਿ ਐਨ.ਸੀ.ਸੀ ਦੀ ਵਿਦਿਆਰਥਣ ਕੈਡੇਟ ਅੰਤਰਪ੍ਰੀਤ ਕੌਰ ਨੇ ਰੋਪੜ ਵਿਖੇ ਥਲ ਸੈਨਿਕ ਕੈਂਪ (ਟੀ.ਐਸ.ਸੀ.) ਦੇ ਫਾਇਰਿੰਗ ਮੁਕਾਬਲੇ ’ਚ ਹਿੱਸਾ ਲੈਂਦਿਆਂ ਸ਼ਾਨਦਾਰ ਹੁਨਰ ਦਾ ਮੁਜ਼ਾਹਰਾ ਕਰ ਕੇ ਚਾਂਦੀ ਦਾ ਮੈਡਲ ਹਾਸਲ ਕੀਤਾ ਹੈ।ਜ਼ਿਲ੍ਹੇ ’ਚੋਂ ਅੰਤਰਪ੍ਰੀਤ ਕੌਰ ਡੀ.ਜੀ-ਐਨ.ਸੀ.ਸੀ ਡਾਇਰੈਕਟਰ ਜਨਰਲ ਆਫ਼ ਨੈਸ਼ਨਲ ਕੈਡੇਟ ਕੋਰਪਸ ਦੁਆਰਾ ਆਯੋਜਿਤ ਆਲ ਇੰਡੀਆ ਥਲ ਸੈਨਿਕ ਕੈਂਪ ਲਈ ਚੁਣੀ ਗਈ।ਉਸ ਨੇ ਇਸ ਈਵੈਂਟ ’ਚ 17 ਵੱਖ-ਵੱਖ ਡਾਇਰੈਕਟੋਰੇਟ ਟੀਮਾਂ ਨਾਲ ਭਾਗ ਲਿਆ ਅਤੇ ਸਰਟੀਫਿਕੇਟ ਪ੍ਰਾਪਤ ਕੀਤਾ।

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ …