Sunday, April 2, 2023

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਨੂੰ ਮਿਲਿਆ ਬਿਹਤਰੀਨ ਸਕੂਲ ਦਾ ਐਵਾਰਡ

ਭੀਖੀ, 2 ਨਵੰਬਰ (ਕਮਲ ਜ਼ਿੰਦਲ) – ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਡ ਐਸੋਸੀਏਸ਼ਨ ਵਲੋਂ ਬੀਤੇ ਦਿਨੀ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਅਤੇ ਸਕੂਲ ਮੁੱਖੀਆਂ ਦੀ ਵਧੀਆ ਕਾਰਗੁਜ਼ਾਰੀ ਲਈ ਐਵਾਰਡ ਵੰਡ ਸਮਾਰੋਹ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਯੋਜਿਤ ਕੀਤਾ ਗਿਆ।ਜਿਸ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ. ਸੈਕੰ. ਸਕੂਲ ਭੀਖੀ ‘ਘੱਟ ਬਜ਼ਟ ਵਿੱਚ ਜਿਆਦਾ ਸਹੂਲਤਾਂ’ ਕੈਟਾਗਿਰੀ ਵਿੱਚ ਬੈਸਟ ਸਕੂਲ ਦਾ ਐਵਾਰਡ ਮਿਲਿਆ।ਇਸਦੇ ਨਾਲ ਹੀ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੂੰ ਡਾਇਨੈਮਿਕ ਪ੍ਰਿੰਸੀਪਲ ਵਜੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਪ੍ਰਧਾਨ ਸ਼ਤੀਸ਼ ਕੁਮਾਰ, ਪ੍ਰਬੰਧਕ ਮਾ: ਅੰਮ੍ਰਿਤ ਲਾਲ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਵਧਾਈ ਦਿੱਤੀ।

Check Also

ਪ੍ਰਿੰ. ਫਤਹਿਪੁਰੀ ਦੀ ਪੁਸਤਕ ‘ਗੁੱਝੇ ਮਨੁੱਖ’ ’ਤੇ ਵਿਚਾਰ ਚਰਚਾ 2 ਅਪ੍ਰੈਲ ਨੂੰ

ਅੰਮ੍ਰਿਤਸਰ, 1 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਚਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ …