Saturday, April 20, 2024

ਸ੍ਰੀ ਹਜ਼ੂਰ ਸਾਹਿਬ ਵਿਖੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ

ਤਖਤ ਸਾਹਿਬ ਵਲੋਂ ਬਾਬਾ ਬਲਬੀਰ ਸਿੰਘ 96 ਕਰੋੜੀ ਤੇ ਜਥੇਦਾਰ ਰਘਬੀਰ ਸਿੰਘ ਦਾ ਸਨਮਾਨ

ਸ੍ਰੀ ਹਜ਼ੂਰ ਸਾਹਿਬ (ਨੰਦੇੜ), 2 ਨਵੰਬਰ (ਪੰਜਾਬ ਪੋਸਟ ਬਿਊਰੋ) – ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨੰਦੇੜ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਨਿਹੰਗ ਸਿੰਘ ਦਲਾਂ, ਸੇਵਾਪੰਥੀ ਸੰਪਰਦਾਵਾਂ ਨਾਨਕਸਰ ਸੰਪਰਦਾ ਤੇ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ ਅਤੇ ਸੰਗਤਾਂ ਨੇ ਹਾਜ਼ਰੀ ਭਰੀ।
ਕੀਰਤਨ ਦਰਬਾਰ ਸਮੇਂ ਤਖਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਦੇ ਜਥੇਦਾਰ ਗਿਆਨੀ ਬਾਬਾ ਕੁਲਵੰਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆ ਕਿਹਾ ਕਿ ਅਕਾਲੀ ਫੂਲਾ ਸਿੰਘ ਪੱਕੇ ਗੁਰਸਿੱਖ, ਅੰਮ੍ਰਿਤਧਾਰੀ, ਰਹਿਣੀ-ਬਹਿਣੀ ਦੇ ਪੂਰੇ ਤੇ ਨਿਡਰ ਸੂਰਮੇ ਸਨ।ਐਸੇ ਯੋਧੇ ਦੀ ਸ਼ਤਾਬਦੀ ਮਨਾਉਣੀ ਬਹੁਤ ਹੀ ਸ਼ਲਾਘਾਯੋਗ ਹੈ।
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਅਕਾਲੀ ਬਾਬਾ ਫੂਲਾ ਸਿੰਘ ਖ਼ਾਲਸਾ ਰਾਜ ਦੀਆਂ ਉਨ੍ਹਾਂ ਮਹਾਨ ਸ਼ਖਸੀਅਤਾਂ ਵਿਚੋਂ ਸਨ, ਜਿਨ੍ਹਾਂ ਨੇ ਇਸ ਰਾਜ ਦੀ ਚੜ੍ਹਤ ਤੇ ਰਾਖੀ ਲਈ ਆਪਣਾ ਸਭ ਕੁੱਝ ਨਿਛਾਵਰ ਕਰ ਦਿੱਤਾ।ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਹੈਸੀਅਤ ਵਿਚ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਉਸ ਦੀਆਂ ਸਦਾਚਾਰਕ ਕਮਜੋਰੀਆਂ ਬਦਲੇ ਭਰੀ ਸੰਗਤ ਵਿੱਚ ਧਾਰਮਿਕ ਦੰਡ ਦੇ ਸਕਣਾ ਆਪ ਦੇ ਜੀਵਨ ਦਾ ਕਰਤਵ ਸੀ।
ਪੰਥ ਦੇ ਸਿਰਮੌਰ ਰਾਗੀ ਭਾਈ ਇੰਦਰਜੀਤ ਸਿੰਘ ਖਾਲਸਾ, ਨਿਹੰਗ ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ ਬਟਾਲਾ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਜੋਗਿੰਦਰ ਸਿੰਘ ਮੋਨੀ, ਭਾਈ ਗੁਰਪ੍ਰਤਾਪ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਗਾਇਨ ਕੀਤਾ।ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਤੇ ਪੰਜ ਪਿਆਰਿਆਂ ਨੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਸਤਾਰ, ਚੋਲਾ, ਸ੍ਰੀ ਸਾਹਿਬ ਪਹਿਨਾ ਕੇ ਨਿਵਾਜ਼ਿਆ।ਪ੍ਰਚਾਰਕ ਗਿਆਨੀ ਸ਼ੇਰ ਸਿੰਘ ਅਤੇ ਬਾਬਾ ਤਰਸੇਮ ਸਿੰਘ ਮੋਰਾਂਵਾਲੀ ਤੇ ਸੰਪਰਦਾ ਦੇ ਮੁਖੀ ਸੰਤ ਕਰਮਜੀਤ ਸਿੰਘ ਯਮੁਨਾ ਨਗਰ ਵਾਲਿਆਂ ਨੇ ਨੇ ਬਾਬਾ ਫੂਲਾ ਸਿੰਘ ਬਾਰੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।ਨਿਹੰਗ ਦਲ ਮੁਖੀ ਬਾਬਾ ਬਲਬੀਰ ਸਿੰਘ ਨੇ 201 ਦੇਸੀ ਘਿਉ ਦੇ ਟੀਨ ਹਜ਼ੂਰ ਸਾਹਿਬ ਦੇ ਲੰਗਰ ਲਈ ਭੇਟ ਕੀਤੇ ਅਤੇ ਬੋਰਡ ਦੇ ਮੁੱਖੀ, ਤਖਤ ਸਾਹਿਬ ਦੇ ਸਾਰੇ ਸੇਵਾਦਾਰਾਂ ਤੇ ਪ੍ਰਮੁੱਖ ਧਾਰਮਿਕ ਵਿਅਕਤੀਆਂ ਨੂੰ ਬੁੱਢਾ ਦਲ ਵਲੋਂ ਸਨਮਾਨਿਤ ਕੀਤਾ ਗਿਆ।
ਬਾਬਾ ਬਲਬੀਰ ਸਿੰਘ ਨੇ ਸਹਿਯੋਗ ਲਈ ਬਾਬਾ ਕੁਲਵੰਤ ਸਿੰਘ, ਬਾਬਾ ਬਲਵਿੰਦਰ ਸਿੰਘ, ਪਰਵਿੰਦਰ ਸਿੰਘ ਪਸਰੀਚਾ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸਿਮਰਤੀ ਗ੍ਰੰਥ ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਵਲੋਂ ਤਿਆਰ ਕੀਤਾ ਜਾ ਰਿਹਾ ਹੈ, ਜੋ ਵਿਸ਼ੇਸ਼ ਸਮਾਰੋਹ ‘ਚ ਰਲੀਜ਼ ਹੋਵੇਗਾ।
ਇਸ ਤੋਂ ਪਹਿਲਾਂ ਸ਼ਤਾਬਦੀ ਸਬੰਧੀ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ।ਸਮਾਗਮ ਵਿੱਚ ਪੁੱਜੇ ਸੰਤ ਮਹਾਪੁਰਸ਼ਾਂ, ਨਿਹੰਗ ਸਿੰਘ ਦਲਪੰਥ ਦੇ ਮੁਖੀਆਂ ਅਤੇ ਹੋਰ ਸੰਪਰਦਾਵਾਂ ਦਾ ਧੰਨਵਾਦ ਪੰਥਕ ਵਿਦਵਾਨ ਗਿਆਨੀ ਭਗਵਾਨ ਸਿੰਘ ਜੌਹਲ ਨੇ ਕੀਤਾ।ਸਟੇਜ ਦੀ ਸੇਵਾ ਕੁਲਵੰਤ ਸਿੰਘ ਕੱਲ੍ਹਾ ਨੇ ਨਿਭਾਈ।
ਸਮਾਗਮਾਂ ਵਿੱਚ ਵਿਸ਼ੇਸ਼ ਤੋਰ ਤੇ ਭਾਈ ਕਸ਼ਮੀਰ ਸਿੰਘ ਹੈਡ ਗ੍ਰੰਥੀ, ਭਾਈ ਗੁਰਮੀਤ ਸਿੰਘ ਮੀਤ ਗ੍ਰੰਥੀ, ਬਾਬਾ ਜੰਗ ਸਿੰਘ ਕਰਨਾਲ, ਬਾਬਾ ਜੋਤਇੰਦਰ ਸਿੰਘ, ਅਮਰੀਕਾ ਤੋਂ ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ, ਸ. ਜਸਬੀਰ ਸਿੰਘ ਬੀਰਾ, ਲੱਡੂ ਸਿੰਘ ਮਹਾਜਨ, ਸ਼ਰਨ ਸਿੰਘ ਸੁਪਰਡੈਂਟ, ਸਿੰਘ ਸਾਹਿਬ ਗਿਆਨੀ ਰਾਮ ਸਿੰਘ, ਇੰਦਰਪਾਲ ਸਿੰਘ ਫੌਜੀ, ਰਵਿੰਦਰ ਸਿੰਘ ਬੁੰਗਈ, ਹਰਜੀਤ ਸਿੰਘ ਕੜੇਵਾਲੇ, ਜੈਮਲ ਸਿੰਘ, ਜਸਪਾਲ ਸਿੰਘ ਲਾਂਗਰੀ, ਗਿਆਨੀ ਪਰਮਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਕਥਾਵਾਚਕ, ਬਾਬਾ ਜੱਸਾ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਲਛਮਣ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ ਤੇ ਬਾਬਾ ਰਣਜੋਧ ਸਿੰਘ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …