Saturday, April 20, 2024

ਖ਼ਾਲਸਾ ਕਾਲਜ ਸਕੂਲ ਦੇ ਅਧਿਆਪਕ ਸੁਖਬੀਰ ਸਿੰਘ ਖੁਰਮਣੀਆਂ ਸੇਵਾ ਮੁਕਤ

ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ ਸੱਗੂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਸੁਖਬੀਰ ਸਿੰਘ ਖੁਰਮਣੀਆਂ ਸੇਵਾਮੁਕਤ ਹੋ ਗਏ ਹਨ।ਉਨ੍ਹਾਂ ਨੂੰ ਦੇ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਅਤੇ ਸਮੂਹ ਸਟਾਫ਼ ਵਲੋਂ ਸਿਰੋਪਾਓ ਅਤੇ ਸਨਮਾਨ ਪੱਤਰ ਦੇ ਕੇ ਨਿੱਘੀ ਵਿਦਾਇਗੀ ਦਿੱਤੀ ਗਈ।ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ਇਸ ਸਮੇਂ ਕਿਹਾ ਕਿ ਖੁਰਮਣੀਆਂ ਨੇ 28 ਸਾਲ ਇਸ ਸੰਸਥਾ `ਚ ਸੇਵਾ ਨਿਭਾਈ ਹੈ।ਉਹ ਹਮੇਸ਼ਾਂ ਹੀ ਆਪਣੇ ਸੇਵਾ ਕਾਲ ਦੌਰਾਨ ਸੰਸਥਾ ਦੀ ਬਿਹਤਰੀ ਲਈ ਯਤਨਸ਼ੀਲ ਰਹੇ।ਉਨਾਂ ਨੇ ਸਭਿਆਚਾਰਕ ਗਤੀਵਿਧੀਆਂ ਦੀ ਜਿੰਮੇਵਾਰੀ ਵੀ ਨਿਭਾਈ ਅਤੇ ਸਕੂਲ ਪ੍ਰਾਪਤੀਆਂ `ਤੇ ਅਧਾਰਿਤ ਮੈਗਜ਼ੀਨ `ਬਿਬੇਕਸਰ` ਦੇ ਬਤੌਰ ਸੰਪਾਦਕ (ਪੰਜਾਬੀ ਵਿਭਾਗ) ਸੇਵਾਵਾਂ ਨਿਭਾਉਂਦੇ ਰਹੇ।ਇਸੇ ਦੌਰਾਨ ਸਕੂਲ ਅਧਿਆਪਕਾਂ ਰਾਜਬਿੰਦਰ ਸਿੰਘ, ਸ਼ਰਨਜੀਤ ਸਿੰਘ, ਰਣਕੀਰਤ ਸਿੰਘ, ਸ੍ਰੀਮਤੀ ਮੋਨਿਕਾ, ਮਰਕਸਪਾਲ ਗੁਮਟਾਲਾ ਸ੍ਰੀਮਤੀ ਕੁਲਦੀਪ ਕੌਰ ਆਦਿ ਨੇ ਸਕੂਲ ਵਿੱਚ ਸੁਖਬੀਰ ਸਿੰਘ ਖੁਰਮਣੀਆਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਸੰਸਥਾ ਤੋਂ ਸੇਵਾਮੁਕਤ ਹੋਏ ਅਧਿਆਪਕ ਵੀ ਸੁਖਬੀਰ ਸਿੰਘ ਖੁਰਮਣੀਆਂ ਨਾਲ ਅਪਣੱਤ ਦਾ ਅਹਿਸਾਸ ਕਰਵਾਉਂਦਿਆਂ ਵਿਦਾਇਗੀ ਪਾਰਟੀ ਵਿੱਚ ਸ਼ਾਮਲ ਹੋਏ।ਨਾਮਵਰ ਚਿੱਤਰਕਾਰ ਕੁਲਵੰਤ ਸਿੰਘ ਗਿੱਲ, ਕੁਲਦੀਪ ਸਿੰਘ ਵੀ.ਪੀ ਅਤੇ ਰਮੇਸ਼ ਭਨੋਟ ਨੇ ਵੀ ਸੁਖਬੀਰ ਸਿੰਘ ਖੁਰਮਣੀਆਂ ਨਾਲ ਬੀਤੇ ਸਮੇਂ ਦੀਆਂ ਭਾਵਪੂਰਤ ਯਾਦਾਂ ਤਾਜ਼ੀਆਂ ਕੀਤੀਆਂ।ਖੁਰਮਣੀਆਂ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਸੇਵਾ ਕਾਲ ਦੌਰਾਨ ਮਿਲੇ ਪਿਆਰ ਤੇ ਸਤਿਕਾਰ ਲਈ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …