Friday, April 19, 2024

ਠੇਕੇਦਾਰਾਂ ਦੇ ਗੁੰਡਿਆਂ ਨੂੰ ਲੋਕਾਂ ਦੇ ਪ੍ਰੋਗਰਾਮਾਂ ‘ਚ ਖਲਲ ਪਾਉਣ ਦਾ ਕੋਈ ਅਧਿਕਾਰ ਨਹੀਂ- ਧਾਲੀਵਾਲ

ਅੰਮ੍ਰਿਤਸਰ ਵਿਖੇ ਵਿਆਹ ‘ਚ ਗੁੰਡਾਗਰਦੀ ਕਰਨ ਵਾਲੇ ਸਾਰੇ ਦੋਸ਼ੀਆਂ ‘ਤੇ ਹੋਵੇਗੀ ਸਖਤ ਕਾਰਵਾਈ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਬੀਤੇ ਦਿਨ ਅੰਮ੍ਰਿਤਸਰ ਵਿਖੇ ਪ੍ਰਵਾਸੀ ਪੰਜਾਬੀਆਂ ਦੇ ਵਿਆਹ ਵਿਚ ਗੁੰਡਾਗਰਦੀ ਕਰਨ ਵਾਲੇ ਸ਼ਰਾਬ ਦੇ ਠੇਕੇਦਾਰਾਂ ‘ਤੇ ਸਖਤ ਕਾਰਵਾਈ ਕਰਨ ਦੀ ਹਦਾਇਤ ਕਰਦੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਸ਼ਰਾਬ ਦੇ ਠੇਕੇਦਾਰ ਨੂੰ ਕੋਈ ਅਧਿਕਾਰ ਨਹੀਂ ਹੈ ਕਿ ਉਹ ਕਿਸੇ ਦੇ ਵੀ ਵਿਆਹ ਜਾਂ ਸਮਾਗਮ ਵਿਚ ਜਾ ਕੇ ਸ਼ਰਾਬ ਦੀ ਜਾਂਚ ਕਰ ਸਕੇ।ਉਨਾਂ ਕਿਹਾ ਕਿ ਜੇਕਰ ਠੇਕੇਦਾਰ ਨੂੰ ਕੋਈ ਨਾਜਾਇਜ਼ ਸ਼ਰਾਬ ਦੀ ਸੂਹ ਹੈ ਤਾਂ ਉਹ ਐਕਸਾਈਜ਼ ਵਿਭਾਗ ਅਤੇ ਸਥਾਨਕ ਪੁਲਿਸ ਨੂੰ ਨਾਲ ਲੈ ਕੇ ਜਾਂਚ ਕਰਵਾ ਸਕਦਾ ਹੈ, ਪਰ ਉਸ ਦੇ ਗੁੰਡੇ ਅਜਿਹੇ ਮੌਕਿਆਂ ‘ਤੇ ਲੋਕਾਂ ਦੇ ਪ੍ਰੋਗਰਾਮਾਂ ਵਿੱਚ ਖਲਲ ਨਹੀਂ ਪਾ ਸਕਦੇ ਅਤੇ ਨਾ ਹੀ ਅਸੀਂ ਅਜਿਹਾ ਹੋਣ ਦਿਆਂਗੇ।ਮੁੱਖ ਮੰਤਰੀ ਪੰਜਾਬ ਦੀ ਤਰਫੋਂ ਅੱਜ ਪੀੜਤ ਪਰਿਵਾਰ ਨੂੰ ਇਨਸਾਫ ਦਾ ਭਰੋਸਾ ਦੇਣ ਉਨਾਂ ਦੇ ਘਰ ਪੁੱਜੇ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਿਚ ਕਿਸੇ ਨਾਲ ਬੇਇਨਸਾਫੀ ਨਹੀਂ ਹੋਵੇਗੀ ਅਤੇ ਇਸ ਮਾਮਲੇ ਵਿਚ ਵੀ ਇਨਸਾਫ ਹੋਵੇਗਾ, ਚਾਹੇ ਕਥਿਤ ਦੋਸ਼ੀ ਕਿੰਨੇ ਵੀ ਵੱਡੇ ਬਦਮਾਸ਼ ਜਾਂ ਧਨਾਢ ਕਿਉਂ ਨਾ ਹੋਣ।ਉਨਾਂ ਕਿਹਾ ਕਿ ਪ੍ਰ੍ਰਵਾਸੀ ਪੰਜਾਬੀਆਂ ਦੀ ਪੰਜਾਬ ਦੇ ਵਿਕਾਸ ਵਿਚ ਵੱੱਡੀ ਭੂਮਿਕਾ ਹੈ ਅਤੇ ਸਾਡੀ ਕੋਸ਼ਿਸ਼ ਇੰਨਾ ਨੂੰ ਮੁੜ ਆਪਣੀਆਂ ਜੜ੍ਹਾਂ ਨਾਲ ਜੋੜਨ ਦੀ ਹੈ, ਨਾ ਕੇ ਤੋੜਨ ਦੀ।ਉਨਾਂ ਕਿਹਾ ਕਿ ਇਹ ਗੁੰਡਾ ਤੰਤਰ ਸਾਡੇ ਤੋਂ ਪਹਿਲਾਂ ਰਾਜ ਕਰ ਰਹੀਆਂ ਪਾਰਟੀਆਂ ਦੀ ਦੇਣ ਹੈ ਅਤੇ ਉਨਾਂ ਦੀ ਸ਼ਹਿ ਉਤੇ ਪਲਿਆ ਹੈ, ਪਰ ਹੁਣ ਮਾਨ ਸਰਕਾਰ ਨੇ ਇਸ ਨੂੰ ਜੜੋਂ ਪੁੱਟਣ ਦਾ ਫੈਸਲਾ ਲਿਆ ਹੈ, ਜਿਸ ਨੂੰ ਪੁੱਟ ਕੇ ਹੀ ਸਾਹ ਲਿਆ ਜਾਵੇਗਾ।
ਉਨਾਂ ਕਿਹਾ ਕਿ ਇਸ ਕੇਸ ਵਿਚ ਅਜਿਹੀ ਸਜ਼ਾ ਦੋਸ਼ੀਆਂ ਨੂੰ ਦਿੱਤੀ ਜਾਵੇਗੀ ਕਿ ਅੱਗੇ ਤੋਂ ਕੋਈ ਵੀ ਅਜਿਹੀ ਹਰਕਤ ਕਰਨ ਦਾ ਹੌਂਸਲਾ ਨਹੀਂ ਕਰੇਗਾ।ਉਨਾਂ ਦੱਸਿਆ ਕਿ ਪੁਲਿਸ ਨੇ ਇਸ ਕੇਸ ਦੀ ਜਾਂਚ ਕਰ ਰਹੇ ਨੌਜਵਾਨ ਅਧਿਕਾਰੀ ਅਭਿਮੰਨਿਊ ਰਾਣਾ ਏ.ਡੀ.ਸੀ.ਪੀ ਸਿਟੀ 3 ਦੀ ਅਗਵਾਈ ਹੇਠ ਕਾਰਵਾਈ ਕਰਕੇ 12 ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਭਾਲ ਵਿਚ ਵੀ ਛਾਪੇ ਮਾਰੇ ਜਾ ਰਹੇ ਹਨ।ਪਰਿਵਾਰ ਨੂੰ ਢਾਰਸ ਦਿੰਦੇ ਉਨਾਂ ਸਪੱਸ਼ਟ ਕੀਤਾ ਕਿ ਜੇਕਰ ਇਸ ਕੇਸ ਵਿਚ ਕਿਸੇ ਪੁਲਿਸ ਅਧਿਕਾਰੀ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਤਾਂ ਉਸ ‘ਤੇ ਵੀ ਕਾਰਵਾਈ ਹੋਵੇਗੀ।
ਧਾਲੀਵਾਲ ਨੇ ਕਿਹਾ ਕਿ ਉਹ ਖ਼ੁਦ ਵਿਦੇਸ਼ੀ ਧਰਤੀ ‘ਤੇ ਲੰਮਾ ਸਮਾਂ ਰਹਿ ਕੇ ਆਏ ਹਨ ਤੇ ਇਸ ਘਟਨਾ ਵਿਚ ਜੋ ਦੁੱਖ ਉਨਾਂ ਨੂੰ ਲੱਗਾ ਹੈ ਉਸ ਨੂੰ ਮੈਂ ਨੇੜਿਉਂ ਮਹਿਸੂਸ ਕੀਤਾ ਹੈ।ਉਨਾਂ ਕਿਹਾ ਕਿ ਇਸ ਘਟਨਾ ਦਾ ਪਤਾ ਲੱਗਦੇ ਉਨਾਂ ਪਹਿਲਾਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਫੋਨ ਕੀਤਾ ਅਤੇ ਫਿਰ ਡੀ.ਜੀ.ਪੀ ਪੰਜਾਬ ਨਾਲ ਗੱਲ ਕੀਤੀ। ਜਿੰੰਨਾ ਨੇ ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਨੂੰ ਜਾਂਚ ਦੇ ਆਦੇਸ਼ ਦਿੱਤੇ।ਉਨਾਂ ਦੱਸਿਆ ਕਿ ਕੱਲ ਉਨਾਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵੀ ਸ਼ਰਾਬ ਦੇ ਠੇਕੇਦਾਰਾਂ ਵਲੋਂ ਕੀਤੀਆਂ ਜਾਂਦੀਆਂ ਇੰਨਾ ਵਧੀਕੀਆਂ ਬਾਰੇ ਗੱਲ ਕੀਤੀ ਹੈ ਅਤੇ ਹੁਣ ਇਹ ਗੁੰਡਾਗਰਦੀ ਚੱਲਣ ਨਹੀਂ ਦੇਣਗੇ।
ਪਰਿਵਾਰ ਦੇ ਮੈਂਬਰ ਕੰਵਰਦੀਪ ਸਿੰਘ ਮਿੱਠੂ ਤੇ ਲੜਕੇ ਦੀ ਮਾਤਾ ਸ੍ਰੀਮਤੀ ਜਸਕਿਰਨ ਕੌਰ ਨੇ ਹੁਣ ਤੱਕ ਪੁਲਿਸ ਵਲੋਂ ਕੀਤੀ ਗਈ ਕਾਰਵਾਈ ‘ਤੇ ਸੰਤਸ਼ੁਟੀ ਦਾ ਇਜ਼ਹਾਰ ਕਰਦੇ ਕਿਹਾ ਕਿ ਸੂਰੀ ਕਤਲ ਕੇਸ ਮਗਰੋਂ ਪੁਲਿਸ ਨੇ ਜਿਸ ਤਰਾਂ ਸਾਡੇ ਕੇਸ ਵਿਚ ਛਾਪੇਮਾਰੀ ਸ਼ੁਰੂ ਕੀਤੀ ਹੈ, ਉਸ ਨਾਲ ਸਾਨੂੰ ਇਨਸਾਫ ਦੀ ਆਸ ਬਣੀ ਹੈ।ਉਨਾਂ ਕਿਹਾ ਕਿ ਉਹ ਪੁਲਿਸ ਨਾਲ ਜਾਂਚ ਵਿਚ ਬਰਾਬਰ ਸਹਿਯੋਗ ਕਰ ਰਹੇ ਹਨ ਅਤੇ ਅੱਜ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਕੁਲਦੀਪ ਸਿੰਘ ਧਾਲੀਵਾਲ ਨੇ ਆ ਕੇ ਜੋ ਹੌਸ਼ਲਾ ਦਿੱਤਾ ਹੈ ਉਸ ਨਾਲ ਉਹ ਮਾਨਸਿਕ ਤੌਰ ‘ਤੇ ਮਜ਼ਬੂਤ ਹੋਏ ਹਾਂ।
ਇਸ ਮੌਕੇ ਐਸ.ਡੀ.ਐਮ ਹਰਪ੍ਰੀਤ ਸਿੰਘ, ਅਭਿਮੰਨਿਊ ਰਾਣਾ, ਏ.ਡੀ.ਸੀ.ਪੀ ਸਿਟੀ 3 ਅਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …