ਸਮਰਾਲਾ, 11 ਨਵੰਬਰ (ਇੰਦਰਜੀਤ ਸਿੰਘ ਕੰਗ) – ਸਿਵਲ ਹਸਪਤਾਲ ਸਮਰਾਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਠੇਕਾ ਅਧਾਰਿਤ ਕੰਮ ਕਰਦੇ ਸਫਾਈ ਸੇਵਕਾਂ ਵਲੋਂ ਸ਼ਹਿਰੀ ਸਮਰਾਲਾ ਪ੍ਰਧਾਨ ਲਖਵੀਰ ਰਾਮ ਦੀ ਅਗਗਾਈ ਹੇਠ ਆਪਣੀ ਮੰਗਾਂ ਸਬੰਧੀ ਇੱਕ ਮੰਗ ਪੱਤਰ ਸਥਾਨਕ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਨਾਂ ਦਿੱਤਾ ਗਿਆ।ਮੰਗ ਪੱਤਰ ਵਿੱਚ ਉਕਤ ਸਫਾਈ ਸੇਵਕਾਂ ਵਲੋਂ ਦੱਸਿਆ ਗਿਆ ਕਿ ਸਿਵਲ ਹਸਪਤਾਲ ਸਮਰਾਲਾ ਵਿਖੇ 16 ਦੇ ਕਰੀਬ ਔਰਤਾਂ ਅਤੇ ਮਰਦ ਠੇਕੇ ਦੇ ਅਧਾਰ ਤੇ ਪਿੱਛਲੇ 10-20 ਸਾਲਾਂ ਤੋਂ ਨਿਗੂਣੀ ਉਜ਼ਰਤ ਤੇ ਸਫਾਈ ਦਾ ਕੰਮ ਕਰ ਰਹੇ ਹਨ।ਵੱਖ-ਵੱਖ ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਪੱਕੇ ਕਰਨ ਦੀ ਕੋਈ ਗੁਹਾਰ ਨਹੀਂ ਸੁਣੀ।ਕਰੋਨਾ ਕਾਲ ਦੌਰਾਨ ਵੀ ਉਨ੍ਹਾਂ ਨੇ ਆਪਣੀ ਜਾਨ ਪੂਰੀ ਤਰ੍ਹਾਂ ਜੋਖਮ ਵਿੱਚ ਪਾ ਕੇ ਸੇਵਾ ਕੀਤੀ, ਸਰਕਾਰਾਂ ਨੇ ਉਨ੍ਹਾਂ ਨੂੰ ਕਰੋਨਾ ਯੋਧੇ ਦੱਸ ਕੇ ਪੱਕੇ ਕਰਨ ਦਾ ਵਿਸ਼ਵਾਸ਼ ਦਿਵਾਇਆ ਸੀ, ਪ੍ਰੰਤੂ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ।ਉਨ੍ਹਾਂ ਹਲਕਾ ਵਿਧਾਇਕ ਤੋਂ ਮੰਗ ਕੀਤੀ ਕਿ ਉਹ ਸਰਕਾਰ ਨੂੰ ਲੰਬੇ ਸਮੇਂ ਤੋਂ ਠੇਕੇ ਤੇ ਕੰਮ ਕਰ ਰਹੇ ਸਫਾਈ ਸੇਵਕਾਂ ਨੂੰ ਪੱਕੇ ਕਰਨ ਦੀ ਸਿਫਾਰਸ਼ ਕਰਨ।ਮੰਗ ਪੱਤਰ ਪ੍ਰਾਪਤ ਕਰਦੇ ਹੋਏ ਹਲਕਾ ਵਿਧਾਇਕ ਦੀ ਪਤਨੀ ਪਿੰਦਰ ਕੌਰ ਨੇ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦਾ ਮੰਗ ਪੱਤਰ ਜਲਦੀ ਹੀ ਸਿਫਾਰਸ਼ ਕਰਕੇ ਯੋਗ ਕਾਰਵਾਈ ਹਿੱਤ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ।
ਮੰਗ ਪੱਤਰ ਦੇਣ ਮੌਕੇ ੳਪਰੋਕਤ ਤੋਂ ਇਲਾਵਾ ਸੁਖਵਿੰਦਰ ਸਿੰਘ ਗਿੱਲ, ਅੰਮ੍ਰਿਤ ਪੁਰੀ, ਸੁਪਰਵਾਈਜਰ ਪੂਰਨ ਸਿੰਘ, ਵਿੱਕੀ, ਸਵਰਨਜੀਤ ਕੌਰ, ਪ੍ਰਦੀਪ ਕੁਮਾਰ, ਹਰਜਿੰਦਰ ਸਿੰਘ, ਗੁਰਜੋਤ ਸਿੰਘ, ਬਲਜੀਤ ਸਿੰਘ, ਗੁਰਮੇਲ ਸਿੰਘ, ਜਗਜੀਵਨ ਸਿੰਘ, ਸੰਦੀਪ ਸਿੰਘ, ਰਣਜੀਤ ਸਿੰਘ, ਪਰਮਜੀਤ ਕੌਰ, ਪ੍ਰੇਮ ਲਤਾ, ਸਰਬਜੀਤ ਕੌਰ, ਪਰਮਜੀਤ ਕੌਰ, ਹਰਮੇਸ਼ ਦੇਵੀ ਆਦਿ ਹਾਜ਼ਰ ਸਨ।
Check Also
ਜੇ.ਏ.ਸੀ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਕੇਂਦਰੀਕਿ੍ਰਤ ਦਾਖਲਾ ਪੋਰਟਲ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ
ਜੀ.ਐਨ.ਡੀ.ਯੂ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਵੀ ਪੋਰਟਲ ਨੂੰ ਰੱਦ ਕਰਨ ਦੀ ਅਪੀਲ ਅੰਮਿ੍ਰਤਸਰ, 6 ਜੂਨ …