Saturday, June 3, 2023

ਖ਼ਾਲਸਾ ਇੰਟਰੈਨਸ਼ਨਲ ਪਬਲਿਕ ਸਕੂਲ ਦਾ ਮਾਂ ਬੋਲੀ ਪੰਜਾਬੀ ਮੁਕਾਬਲੇ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸਪਰਿੰਗ ਡੇਲ ਪਬਲਿਕ ਸਕੂਲ ਦੁਆਰਾ ‘ਮਾਂ-ਬੋਲੀ ਪੰਜਾਬੀ’ ਨੂੰ ਸਮਰਪਿਤ ਮੁਕਾਬਲੇ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਰਵਾਏ ਗਏ ਉਕਤ ਮੁਕਾਬਲੇ ’ਚ ਸਹੋਦਿਆ ਕੰਪਲੈਕਸ ਨਾਲ ਜੁੜੀਆਂ ਲਗਪਗ 30 ਸੰਸਥਾਵਾਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ’ਚ ਸਕੂਲ ਦੀ ਵਿਦਿਆਰਥਣ ਜਸਮੀਤ ਕੌਰ ਨੇ ‘ਮਲਟੀਮੀਡੀਆ ਪੇਸ਼ਕਾਰੀ’ ਮੁਕਾਬਲੇ ’ਚ ਭਾਗ ਲੈਂਦਿਆਂ ਦੂਸਰਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ‘ਸੂਫੀ-ਕਾਵਿ ਗਾਇਨ’ ਮੁਕਾਬਲੇ ’ਚ ਵਿਦਿਆਰਥਣ ਗੁਰਲੀਨ ਅਰੋੜਾ ਨੇ ਤੀਸਰਾ ਸਥਾਨ ਹਾਸਲ ਕੀਤਾ, ਜਦਕਿ ਗੁਰਲੀਨ ਕੌਰ ਨੇ ਰੂਹਾਨੀਅਤ ਭਰੇ ਅੰਦਾਜ਼ ’ਚ ਗਾਇਕੀ ਪੇਸ਼ ਕਰਦਿਆਂ ਦਰਸ਼ਕਾਂ ਨੂੰ ਕੀਲ ਲਿਆ।
ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬੀ ਲਈ ਸਮਰਪਿਤ ਹੋਣ ਅਤੇ ਇਸ ਦੇ ਵਿਕਾਸ ਲਈ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਗਲੋਬਲ ਯੁੱਗ ’ਚ ਵਿਚਰਦਿਆਂ ਨਿਰਸੰਦੇਹ ਸਾਨੂੰ ਆਪਣੀ ਮਾਂ-ਬੋਲੀ ਪੰਜਾਬੀ ਨੂੰ ਕਦੇ ਵੀ ਮਨੋਂ ਵਿਸਾਰਨਾ ਨਹੀਂ ਚਾਹੀਦਾ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸੇਂਟ ਜੌਨ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਤੇ 12ਵੀਂ ਜਮਾਤ ਦਾ ਨਤੀਜਾ 100 ਫੀਸਦੀ

ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ) – ਸੇਂਟ ਜੌਨ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰ ਨਗਰ ਅੰਮ੍ਰਿਤਸਰ ਦਾ …