Thursday, April 25, 2024

ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਮੁੱਖ ਮੰਤਰੀ ਦੇ ਬਿਆਨ ਦੀ ਨਿੰਦਾ, ਦਿੱਤੀ ਸੰਘਰਸ਼ ਦੀ ਚਿਤਾਵਨੀ

ਭਗਵੰਤ ਮਾਨ ਕਿਸਾਨ ਯੂਨੀਅਨਾਂ ਬਾਰੇ ਦਿੱਤੇ ਬਿਆਨ ਦੀ ਮੰਗਣ ਬਿਨਾਂ ਸ਼ਰਤ ਮੁਆਫੀ – ਬੌਂਦਲੀ

ਸਮਰਾਲਾ, 23 ਨਵੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ ਖੋਸਾ (ਰਜਿ:) ਪੰਜਾਬ ਦੀ ਬਲਾਕ ਮਾਛੀਵਾੜਾ ਅਤੇ ਸਮਰਾਲਾ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਦੀ ਪ੍ਰਧਾਨਗੀ ਹੇਠ ਸਥਾਨਕ ਐਸ.ਡੀ.ਐਮ ਦਫਤਰ ਸਾਹਮਣੇ ਪੂਡਾ ਮਾਰਕੀਟ ਵਿਖੇ ਹੋਈ।ਮੀਟਿੰਗ ਵਿੱਚ ਵੱਖ ਵੱਖ ਬੁਲਾਰਿਆਂ ਨੇ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਕਿਸਾਨ ਜਥੇਬੰਦੀਆਂ ਦੇ ਖਿਲਾਫ ਜੋ ਇਤਰਾਜਯੋਗ ਬਿਆਨ ਦਿੱਤਾ ਹੈ, ਦੀ ਜੋਰਦਾਰ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਵਲੋਂ ਫੰਡ ਇਕੱਠੇ ਕਰਨ ਦਾ ਨਿੰਦਣਯੋਗ ਜੋ ਬਿਆਨ ਦਿੱਤਾ ਹੈ, ਉਸ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ ਅਤੇ ਮੁੱਖ ਮੰਤਰੀ ਨੂੰ ਸਵਾਲ ਕਰਦੇ ਹਾਂ ਕਿ ਮੁੱਖ ਮੰਤਰੀ ਕੋਲ ਜੇਕਰ ਕਿਸੇ ਕਿਸਾਨ ਲੀਡਰ ਵਲੋਂ ਫੰਡ ਇਕੱਠਾ ਕਰਨ ਅਤੇ ਨਜਾਇਜ਼ ਜਾਇਦਾਦ ਬਣਾਉਣ ਦੇ ਪੁਖਤਾ ਸਬੂਤ ਹਨ, ਤਾਂ ਉਨ੍ਹਾਂ ਲੀਡਰਾਂ ਦੇ ਨਾਂ ਨਸ਼ਰ ਕੀਤੇ ਜਾਣ ਅਤੇ ਪੜਤਾਲ ਕਰਵਾਈ ਜਾਵੇ।ਪ੍ਰੋਫੈਸਰ ਬਲਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਅਹੁੱਦੇ ਦੀ ਮਰਿਆਦਾ ਰੱਖਦੇ ਹੋਏ ਅਜਿਹੇ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਜੇਕਰ ਉਨ੍ਹਾਂ ਨੇ ਅਜਿਹੀ ਬਿਆਨਬਾਜੀ ਜਾਰੀ ਰੱਖੀ ਤਾਂ ਆਉਣ ਵਾਲੇ ਸਮੇਂ ‘ਚ ਉਨ੍ਹਾਂ ਖਿਲਾਫ ਤਿੱਖਾ ਸੰਘਰਸ਼ ਛੇੜ ਦਿੱਤਾ ਜਾਵੇਗਾ।
ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਗੁਰਵਿੰਦਰ ਸਿੰਘ ਭਰਥਲਾ ਬਲਾਕ ਪ੍ਰਧਾਨ ਮਾਛੀਵਾੜਾ ਸਾਹਿਬ, ਜਗਜੀਤ ਸਿੰਘ ਭਰਥਲਾ, ਰਾਜਵਿੰਦਰ ਸਿੰਘ ਭਰਥਲਾ, ਤਸਵਿੰਦਰ ਸਿੰਘ ਭੰਗੂ ਮੈਨੇਲਾ, ਅਮਰੀਕ ਸਿੰਘ ਭਰਥਲਾ, ਜਗਦੇਵ ਸਿੰਘ ਟੋਡਰਪੁਰ, ਹਰਮਨ ਸਿੰਘ ਭਰਥਲਾ, ਗਗਨਦੀਪ ਸਿੰਘ ਭਰਥਲਾ, ਅੰਮ੍ਰਿਤ ਸਿੰਘ ਭਰਥਲਾ ਆਦਿ ਤੋਂ ਇਲਾਵਾ ਇਕਾਈ ਸਮਰਾਲਾ ਦੇ ਹੋਰ ਵੀ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …