Friday, December 9, 2022

ਸੀ.ਬੀ.ਐਸ.ਈ ਵਲੋਂ ਵਿੱਤੀ ਸਾਖਰਤਾ ਬਾਰੇੇ ਸੈਮੀਨਾਰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ, ਅੰਮ੍ਰਿਤਸਰ ਵਿਖੇ ਸੀ.ਬੀ.ਐਸ.ਈ. ਵੱਲੋਂ ਵਿੱਤੀ ਸਾਖਰਤਾ ਦੇ ਉਪਰ ਅਧਿਆਪਕਾਂ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਦਾ ਉਦੇਸ਼ ਵਿੱਤ ਯੋਜਨਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਸਾਈਬਰ ਧੋਖੇਬਾਜੀ ਦਾ ਸ਼ਿਕਾਰ ਹੋਣ ਤੋਂ ਬਚਾਉਣਾ ਸੀ।ਸੈਮੀਨਾਰ ਦੇ ਆਰੰਭ ਵਿੱਚ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਮੁੱਖ ਵਕਤਾ ਕੇਸ਼ਵ ਰੈਲੀ (ਸੀ.ਏ) ਨੂੰ ‘ਜੀ ਆਇਆ; ਕਿਹਾ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ. ਰੋਡ, ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ ਰਈਆ, ਸ੍ਰੀ ਗੁਰੂ ਤੇਗ ਬਹਾਦੁਰ ਸਕੂਲ ਖਾਨਕੋਟ, ਓਕਸਫੋਰਡ ਇੰਟਰਨੈਸ਼ਨਲ ਸਕੂਲ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਰਸੂਲਪੁਰ, ਅਕਾਲ ਅਕੈਡਮੀ ਬਾਸਰਕੇ ਅਤੇ ਸੀ.ਬੀ.ਐਸ.ਈ ਦੇ ਹੋਰ ਸਕੂਲਾਂ ਦੇ ਲਗਭਗ 125 ਅਧਿਆਪਕ ਇਸ ਸੈਮੀਨਾਰ ਵਿੱਚ ਸ਼ਾਮਲ ਹੋਏ।ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਆਏ ਹੋਏ ਮੁੱਖ ਵਕਤਾ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।ਉਨ੍ਹਾਂ ਦੱਸਿਆ ਕਿ ਸੀ.ਬੀ.ਐਸ.ਈ ਵੱਲੋਂ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਅਧਿਆਪਕਾਂ ਨੂੰ ਪ੍ਰਮਾਣ ਪੱਤਰ ਵੀ ਦਿੱਤੇ ਜਾਣਗੇ ।
ਸੈਮੀਨਾਰ ਦਾ ਪ੍ਰਬੰਧ ਮੁੱਖਅਧਿਆਪਕਾਂ ਸ੍ਰੀਮਤੀ ਕਵਲਪ੍ਰੀਤ ਕੌਰ, ਸ੍ਰੀਮਤੀ ਨਿਸਚਿੰਤ ਕਾਹਲੋਂ ਅਤੇ ਸੁਪਰਵਾਈਜ਼ਰ ਸ੍ਰੀਮਤੀ ਗੁਰਸ਼ਰਨ ਕੌਰ ਵੱਲੋਂ ਕੀਤਾ ਗਿਆ ।

Check Also

ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਕੱਲ੍ਹ ਸਮਰਾਲਾ ਪੁੱਜਣਗੇ

ਸਮਰਾਲਾ, 9 ਦਸੰਬਰ (ਇੰਦਰਜੀਤ ਸਿੰਘ ਕੰਗ) – ਪ੍ਰੋਫੈਸਰ ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ …