Friday, April 19, 2024

ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਸਲਾਨਾ ਖੇਡ ਦਿਵਸ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਖੁਰਮਣੀਆਂ) – ਵਿਦਿਆਰਥੀ ਦੀ ਜ਼ਿੰਦਗੀ ’ਚ ਖੇਡਾਂ ਖਾਸ ਮਹੱਤਵ ਰੱਖਦੀਆਂ ਹਨ। ਖੇਡਾਂ ਜਿਥੇ ਸਾਡੇ ਸਰੀਰ ਨੂੰ ਚੁਸਤ ਅਤੇ ਤੰਦਰੁਸਤ ਬਣਾਉਂਦੀਆਂ ਹਨ ਉਥੇ ਸਾਡੇ ਮਾਨਸਿਕ ਵਿਕਾਸ ’ਚ ਵੀ ਸਹਾਈ ਸਿੱਧ ਹੁੰਦੀਆਂ ਹਨ।ਖੇਡਾਂ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਚਾਨਣਾ ਪਾਉਣ ਦੇ ਮਕਸਦ ਤਹਿਤ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ ਵਿਚ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਪੁੱਜ ਕੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ।
ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਦੇ ਸਹਿਯੋਗ ਨਾਲ ਮਨਾਏ ਗਏ ਖੇਡ ਦਿਵਸ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਕਰਕੇ ਕੀਤੀ ਗਈ।ਇਸ ਉਪਰੰਤ ਮੁੱਖ ਮਹਿਮਾਨ ਵਲੋਂ ਸਕੂਲ ਦਾ ਝੰਡਾ ਲਹਿਰਾ ਕੇ ਅਤੇ ਹਵਾ ’ਚ ਗੁਬਾਰੇ ਉਡਾ ਕੇ ਖੇਡ ਦਿਵਸ ਦਾ ਆਰੰਭ ਕੀਤਾ ਗਿਆ।ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕਰਦਿਆਂ ਡਾ. ਕੰਵਲਜੀਤ ਸਿੰਘ ਨੇ ਨੌਜਵਾਨਾਂ ਨੂੰ ਵੱਧ ਚੜ੍ਹ ਕੇ ਖੇਡਾਂ ’ਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।
ਪ੍ਰਿੰ: ਗਿੱਲ ਨੇ ਆਪਣੇ ਭਾਸ਼ਣ ਰਾਹੀਂ ਵਿਦਿਆਰਥੀਆਂ ਦੀ ਸਮੁੱਚੀ ਸ਼ਖਸੀਅਤ ਨੂੰ ਪ੍ਰਭਾਵਸ਼ਾਲੀ ਬਣਾਉਣ ’ਚ ਖੇਡਾਂ ਦੇ ਮਹੱਤਵ ਨੂੰ ਉਜਾਗਰ ਕੀਤਾ।ਜੂਨੀਅਰ ਵਿੰਗ ’ਚੋਂ 300 ਵਿਦਿਆਰਥੀਆਂ ਨੇ ਖੇਡਾਂ ’ਚ ਹਿੱਸਾ ਲਿਆ, ਜਿਸ ਵਿਚੋਂ ਰਿਲੇਅ ਰੇਸ 100 ਮੀਟਰ, ਰੇਸ 50, 100 ਤੇ 200 ਮੀਟਰ, ਥ੍ਰੀ ਲੈਗਡ ਰੇਸ, ਟੰਗ ਆਫ਼ ਵਾਰ, ਹੋਪ ਰੇਸ, ਸੈਕ ਰੇਸ ਆਦਿ ਵਰਗੇ ਦਿਲਚਸਪ ਮੁਕਾਬਲਿਆਂ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਗਤਕਾ, ਭੰਗੜਾ, ਗਿੱਧਾ ਅਤੇ ਜਿਮਨਾਸਟਿਕ ਵੀ ਪੇਸ਼ ਕੀਤਾ ਗਿਆ।ਜੇਤੂ ਵਿਦਿਆਰਥੀਆਂ ਨੂੰ ਡਾ. ਕੰਵਲਜੀਤ ਸਿੰਘ ਅਤੇ ਪ੍ਰਿੰ: ਗਿੱਲ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪਵਨਦੀਪ ਸਿੰਘ, ਰੁਪਿੰਦਰ ਕੌਰ, ਕਮਲਜੀਤ ਕੌਰ, ਕਰਮਜੀਤ ਕੌਰ, ਪਰਮਿੰਦਰ ਕੌਰ, ਅਵਨੀਤ ਕੌਰ, ਪਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਮੌਜ਼ੂਦ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …