Friday, December 9, 2022

ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਸ਼ਹੀਦ ਭਾਈ ਦਿਆਲਾ ਜੀ ਦੀ ਲਾਸਾਨੀ ਸਹਾਦਤ ਅਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਸਕੂਲ ਦੇ ਬੱਚਿਆਂ ਨੇ ਸਬਦ ਕੀਰਤਨ ਅਤੇ ਸ਼ਹੀਦੀ ਸਾਕੇ ਨਾਲ ਸੰਬੰਧਤ ਵਾਰਾ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਦਿਹਾੜੇ ‘ਤੇ ਕਰਵਾਏ ਗਏ ਬੱਚਿਆਂ ਦੇ ਲੰਬੇ ਕੇਸ ਅਤੇ ਸੁੰਦਰ ਦਸਤਾਰ ਮੁਕਾਬਲੇ ਵਿੱਚ ਤਕਰੀਬਨ 400 ਬੱਚਿਆਂ ਨੇ ਭਾਗ ਲਿਆ।ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਮਹਿੰਦਰ ਸਿੰਘ ਦੁੱਲਟ ਚੇਅਰਮੈਨ ਤੇ ਟਰੱਸਟੀ ਬੀਬੀ ਹਰਸਮਿੰਦਰ ਕੌਰ ਨੇ ਸ਼ਿਰਕਤ ਕੀਤੀ।ਆਏ ਮਹਿਮਾਨਾਂ ਦਾ ਸਵਾਗਤ ਸਕੂਲ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋ ਅਤੇ ਵਾਇਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਠਾਕੁਰ ਨੇ ਕੀਤਾ ।
ਪ੍ਰਿੰਸੀਪਲ ਤੇ ਵਾਈਸ ਪ੍ਰਿੰਸੀਪਲ ਵਲੋਂ ਜੇਤੂ ਵਿਦਿਆਰਥੀਆ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।

Check Also

‘ਐਨਾਲਿਟਿਕਲ ਇੰਸਟਰੂੂਮੈਂਟੇਸ਼ਨ ਰਿਸਰਚ ਦੇ ਤਾਜ਼ਾ ਰੁਝਾਨਾਂ’ ਬਾਰੇੇ ਸੈਮੀਨਾਰ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ …