Friday, March 29, 2024

ਮੰਤਰੀ ਧਾਲੀਵਾਲ ਨੇ ਅਜਨਾਲਾ ਨੂੰ ਦਿੱਤੀ ਅੱਗ ਬੁਝਾਊ

ਕਿਹਾ, ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਚੁੱਕਿਆ ਕਦਮ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਅੱਗ ਲੱਗਣ ਦੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਇਲਾਕੇ ਵਿੱਚ ਵਧੇਰੇ ਮਜ਼ਬੂਤ ਬਣਾਉਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿਖੇ ਸਥਾਪਿਤ ਕੀਤੇ ਫਾਇਰ ਸਟੇਸ਼ਨ ਵਿਖੇ ਅੱਗ ਬੁਝਾਉਣ ਵਾਲੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਧਾਲੀਵਾਲ ਨੇ ਕਿਹਾ ਕਿ ਇਹ ਅੱਗ ਬੁਝਾਊ ਗੱਡੀ ਅੱਗ ਲੱਗਣ ਦੀਆਂ ਅਕਸਰ ਵਾਪਰਨ ਵਾਲੀਆਂ ਘਟਨਾਵਾਂ ਤੋਂ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਸਹਾਈ ਸਿੱਧ ਹੋਵੇਗੀ।ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਸ ਨਾਲ ਘਰੇਲੂ, ਵਪਾਰਕ, ਉਦਯੋਗਿਕ ਇਕਾਈਆਂ ਤੋਂ ਇਲਾਵਾ ਵਾਢੀ ਦੇ ਸੀਜ਼ਨ ਦੌਰਾਨ ਖੜ੍ਹੀਆਂ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਵਾਪਰਦੀਆਂ ਘਟਨਾਵਾਂ ਨੂੰ ਵੀ ਰੋਕਿਆ ਜਾ ਸਕੇਗਾ।
ਇਸ ਮੌਕੇ ਰਮਨ ਕੁਮਾਰ ਚੈਨਪੁਰੀਆ, ਦੀਪਕ ਭੱਟੀ, ਅਮਿਤ ਪੁਰੀ, ਪਵਿੱਤਰ ਸਿੰਘ, ਰਛਪਾਲ ਸਿੰਘ, ਦਵਿੰਦਰ ਸਿੰਘ, ਅਮਰਦੀਪ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …