ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਅੱਜ ਸਮਾਜਕ ਨਿਆਇ ਅਤੇ ਅਧਿਕਾਰਿਤਾ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੈਕਲਟੀ ਅਤੇ ਵਿਦਿਆਰਥੀਆਂ ‘ਚ ਸੰਵਿਧਾਨਕ ਮੁੱਲਾਂ ਨੂੰ ਪ੍ਰਫੁਲਿਤ ਕਰਨ ਲਈ ਸੰਵਿਧਾਨ ਦਿਵਸ ਮਨਾਇਆ ਗਿਆ।ਇਸ ਸਮੇਂ ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੁਆਰਾ ਸੰਵਿਧਾਨ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ ਗਈ।ਪ੍ਰੋ. ਰੇਨੂੰ ਭੰਡਾਰੀ ਮੁਖੀ ਰਾਜਨੀਤੀ ਵਿਗਿਆਨ ਵਿਭਾਗ ਨੇ ਸੰਵਿਧਾਨ ਦੀ ਵਿਚਾਰਧਾਰਾ ਨੂੰ ਬਰਕਰਾਰ ਰੱਖਣ ਇਸ ਦੀ ਮਹਿਮਾ ਦੀ ਕਦਰ ਕਰਨ ਬਾਰੇੇ ਆਪਣੇ ਵਿਚਾਰ ਪੇਸ਼ ਕੀਤੇ।ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਵਲੋਂ ਉਤਸ਼ਾਹ ਨਾਲ ਭਾਗ ਲਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਇਸ ਗਤੀਵਿਧੀ ਦੇ ਆਯੋਜਨ ਲਈ ਪ੍ਰੋਗਰਾਮ ਦੇ ਕਨਵੀਨਰ ਡਾ. ਅਨੀਤਾ ਨਰੇਂਦਰ, ਮਿਸ ਸੁਰਭੀ ਸੇਠੀ, ਡਾ. ਸ਼ੈਲੀ ਜੱਗੀ ਅਤੇ ਡਾ. ਨਿਧੀ ਅਗਰਵਾਲ ਨੂੰ ਵਧਾਈ ਦਿੱਤੀ।
Check Also
ਪ੍ਰਿੰ. ਫਤਹਿਪੁਰੀ ਦੀ ਪੁਸਤਕ ‘ਗੁੱਝੇ ਮਨੁੱਖ’ ’ਤੇ ਵਿਚਾਰ ਚਰਚਾ 2 ਅਪ੍ਰੈਲ ਨੂੰ
ਅੰਮ੍ਰਿਤਸਰ, 1 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਚਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ …