Sunday, April 2, 2023

ਸਟੱਡੀ ਸਰਕਲ ਵਲੋਂ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸਥਾਨਿਕ ਸੰਤ ਅਤਰ ਸਿੰਘ ਕਾਲੋਨੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਕਰਵਾਇਆ ਗਿਆ।ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਗੁਰਨਾਮ ਸਿੰਘ ਪ੍ਰਧਾਨ ਸੰਗਰੂਰ ਯੂਨਿਟ, ਦਰਸ਼ਨ ਸਿੰਘ, ਨਛੱਤਰ ਸਿੰਘ ਜੱਸੀ ਦੀ ਦੇਖ-ਰੇਖ ਹੇਠ ਹੋਏ ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਸੰਗਤੀ ਰੂਪ ਵਿੱਚ ਅਜਮੇਰ ਸਿੰਘ ਡਿਪਟੀ ਡਾਇਰੈਕਟਰ ਦੀ ਅਗਵਾਈ ‘ਚ ਕੀਤੀ ਗਈ।ਭਾਈ ਹਰਭਜਨ ਸਿੰਘ ਭੱਟੀ ਨੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਅਤੇ ਵੱਖ-ਵੱਖ ਸਾਖੀਆਂ ਦੀ ਰੌਸ਼ਨੀ ਵਿਚ ਮਿਲਦੀਆਂ ਪੇ੍ਰਨਾਵਾਂ ਬਾਰੇ ਸੁੰਦਰ ਢੰਗ ਨਾਲ ਵਿਚਾਰਾਂ ਦੀ ਸਾਂਝ ਕੀਤੀ।ਸੁਰਿੰਦਰ ਪਾਲ ਸਿੰਘ ਸਿਦਕੀ, ਮਨਦੀਪ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਅਤੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਬਾਰੇ ਵਾਖਿਆਨ ਕੀਤਾ।ਇਸ ਸਮਾਗਮ ਲਈ ਪ੍ਰੋ: ਨਰਿੰਦਰ ਸਿੰਘ, ਸੁਖਮੀਤ ਸਿੰਘ, ਹਰਕੀਰਤ ਕੌਰ, ਅਮਨਦੀਪ ਕੌਰ ਨੇ ਅਹਿਮ ਸੇਵਾਵਾਂ ਨਿਭਾਈਆਂ।ਸਟੱਡੀ ਸਰਕਲ ਵੱਲੋਂ ਸਮਾਗਮ ਸਹਿਯੋਗੀਆਂ ਨੂੰ ਲਾਭ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਨਛੱਤਰ ਸਿੰਘ, ਹਰਵਿੰਦਰ ਕੌਰ ਸਕੱਤਰ ਜ਼ੋਨਲ ਇਸਤਰੀ ਕੌਂਸਲ ਆਦਿ ਨੇ ਸਨਮਾਨਿਤ ਕੀਤਾ।
ਇਸ ਮੌਕੇ ਹਰਦੀਪ ਸਿੰਘ, ਮੇਵਾ ਸਿੰਘ ਪ੍ਰਧਾਨ ਕਲੋਨੀ, ਜਸਵੀਰ ਸੀ਼ਰਾ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਲਵਪ੍ਰੀਤ ਸਿੰਘ ਬਡਰੁੱਖਾਂ, ਹਰਵਿੰਦਰ ਕੌਰ ਆਦਿ ਸਮੇਤ ਕਈ ਕਲੋਨੀ ਨਿਵਾਸੀ ਹਾਜ਼ਰ ਸਨ।

Check Also

ਪ੍ਰਿੰ. ਫਤਹਿਪੁਰੀ ਦੀ ਪੁਸਤਕ ‘ਗੁੱਝੇ ਮਨੁੱਖ’ ’ਤੇ ਵਿਚਾਰ ਚਰਚਾ 2 ਅਪ੍ਰੈਲ ਨੂੰ

ਅੰਮ੍ਰਿਤਸਰ, 1 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਚਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ …