ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਜੋਤੀ ਸਰੂਪ ਵਿਖੇ ਬੀਬੀ ਬਲਜੀਤ ਕੌਰ ਦੇ ਪਤੀ ਅਤੇ ਮਨਦੀਪ ਸਿੰਘ ਮੁਰੀਦ ਦੇ ਪਿਤਾ ਗਿਆਨੀ ਸੁਜਾਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕੀਤਾ ਗਿਆ।ਸਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ।ਦਮਦਮੀ ਟਕਸਾਲ ਮਹਿਤਾ ਦੇ ਭਾਈ ਸਾਹਿਬ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ।ਭਾਈ ਬਚਿੱਤਰ ਸਿੰਘ ਪ੍ਰਧਾਨ ਗੁਰਮਤਿ ਗ੍ਰੰਥੀ ਰਾਗੀ ਸਭਾ ਨੇ ਗਿਆਨੀ ਸੁਜਾਨ ਸਿੰਘ ਦੇ ਜੀਵਨ ਬਾਰੇ ਦੱਸਦਿਆਂ ਕਿਹਾ ਕਿ ਉਹ ਇੱਕ ਪੂਰਨ ਗੁਰਸਿੱਖ ਸਨ, ਜਿਨ੍ਹਾਂ ਨੇ ਗੁਰਮਤਿ ਪ੍ਰਚਾਰ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ।ਉਹਨਾਂ ਤੋਂ ਸਿੱਖਿਆ ਲੈ ਕੇ ਕਈ ਕੀਰਤਨੀਏ ਮਾਣ ਪ੍ਰਾਪਤ ਕਰ ਚੁੱਕੇ ਹਨ।70 ਤੋਂ ਵੱਧ ਨੌਜਵਾਨਾਂ ਨੂੰ ਉਨ੍ਹਾਂ ਨੇ ਗੁਰਬਾਣੀ ਦੀ ਸੰਥਿਆ ਦਿੱਤੀ।ਉਹਨਾਂ ਦਾ ਪੁੱਤਰ ਮਨਦੀਪ ਸਿੰਘ ਮੁਰੀਦ ਪ੍ਰਸਿੱਧ ਕਥਾ ਵਾਚਕ ਵਜੋਂ ਦੇਸ਼ ਵਿਦੇਸ਼ ਵਿੱਚ ਵਿੱਚਰ ਰਿਹਾ ਹੈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਰਿਸਰਚ ਬੋਰਡ ਦੇ ਮੈਂਬਰ ਅਤੇ ਸਿੱਖ ਚੜ੍ਹਦੀ ਕਲਾ ਕੇਂਦਰ ਅਮਰੀਕਾ ਵਲੋਂ ਬਤੌਰ ਪੰਜਾਬ ਦੇ ਡਾਇਰੈਕਟਰ ਵਜੋਂ ਸੇਵਾ ਕਰ ਰਿਹਾ ਹੈ।ਗਿਆਨੀ ਜੀ ਦੇ ਅਕਾਲ ਚਲਾਣੇ ‘ਤੇ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ ਅਤੇ ਗਿਆਨੀ ਹਰਨਾਮ ਸਿੰਘ ਮੁੱਖੀ ਦਮਦਮੀ ਟਕਸਾਲ ਨੇ ਟੈਲੀਫੋਨ ਰਾਹੀਂ ਪਰਿਵਾਰ ਨਾਲ ਅਫਸੋਸ ਪ੍ਰਗਟਾਇਆ, ਜਦਕਿ ਪ੍ਰਸਿੱਧ ਕਥਾ ਵਾਚਕ ਗਿਆਨੀ ਬੰਤਾ ਸਿੰਘ ਮੁੰਡਾ ਨੇ ਘਰ ਆ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਬਾਬਾ ਬਲਜੀਤ ਸਿੰਘ ਫੱਕਰ, ਬਾਬਾ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ, ਭਾਈ ਬੇਅੰਤ ਸਿੰਘ ਕਥਾਵਾਚਕ ਗੁਰਦੁਆਰਾ ਫਤਹਿਗੜ੍ਹ ਸਾਹਿਬ, ਭਾਈ ਗੁਰਪ੍ਰੀਤ ਸਿੰਘ ਆਸਟ੍ਰੇਲੀਆ, ਜਥੇਦਾਰ ਜਸਵੰਤ ਸਿੰਘ ਗੁਰਦੁਆਰਾ ਜੋਤੀ ਸਰੂਪ, ਭਾਈ ਹਰਮਿੰਦਰ ਸਿੰਘ ਉਭਾਵਾਲ, ਵਰਿਆਮ ਸਿੰਘ ਅੰਕੁਰ ਪੀ.ਟੀ.ਸੀ, ਡਾ. ਵੀਰ ਸਿੰਘ ਭਾਈ ਕੀ ਪਿਸ਼ੋਰ, ਦਲਬੀਰ ਸਿੰਘ ਬਾਬਾ, ਹਰਪ੍ਰੀਤ ਸਿੰਘ ਪ੍ਰੀਤ, ਸੁਰਿੰਦਰਪਾਲ ਸਿੰਘ ਸਿਦਕੀ, ਜਤਿੰਦਰ ਸਿੰਘ ਰੇਖੀ, ਕੁਲਬੀਰ ਸਿੰਘ, ਗੁਰਮੀਤ ਸਿੰਘ, ਜਤਿੰਦਰ ਪਾਲ ਸਿੰਘ ਹੈਪੀ, ਸੁਖਦੇਵ ਸਿੰਘ ਮੰਡੇਰ, ਬਾਬਾ ਪਿਆਰਾ ਸਿੰਘ, ਬੀਬੀ ਸੁਰਿੰਦਰ ਕੌਰ, ਮਨਜੀਤ ਕੌਰ, ਗੁਰਮੀਤ ਕੌਰ ਆਦਿ ਸਮੇਤ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦੇ ਤੇ ਰਿਸ਼ਤੇਦਾਰ ਮੌਜ਼ੂਦ ਸਨ।
Check Also
ਖਾਲਸਾ ਕਾਲਜ ਦਾ ਪੰਜਾਬ ਦੇ ਖੁਦਮੁਖ਼ਤਿਆਰ ਕਾਲਜਾਂ ’ਚੋਂ ਪਹਿਲਾ ਸਥਾਨ ਹਾਸਲ
ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਨੇ ਪੰਜਾਬ ਦੇ ਖ਼ੁਦਮੁਖਤਿਆਰ ਕਾਲਜਾਂ …