Thursday, April 18, 2024

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ‘ਤੇੇ ਕਰਵਾਏ ਗੁਰਮਤਿ ਸਮਾਗਮ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਏ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸੰਸਾਰ ਲਈ ਮਾਰਗ ਦਰਸ਼ਨ ਹੈ ਜੋ ਮਜ਼ਲੂਮਾਂ ਦੇ ਹੱਕ ਵਿਚ ਖੜ੍ਹਨ ਦਾ ਸੁਨੇਹਾ ਦਿੰਦੀ ਹੈ।ਉਨ੍ਹਾਂ ਸੰਗਤ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੁੜਨ ਅਤੇ ਬਾਣੀ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ।ਕਈ ਰਾਗੀ ਜਥਿਆਂ ਅਤੇ ਪ੍ਰਚਾਰਕ ਸਿੰਘਾਂ ਨੇ ਵੀ ਹਾਜ਼ਰੀ ਭਰੀ।
ਇਸੇ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕੀਤੇ ਗਏ।

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …