Tuesday, April 16, 2024

ਖ਼ਾਲਸਾ ਕਾਲਜ ਵਿਖੇ ‘ਵਿਗਿਆਨ ਮੇਲਾ-2022’ ਕਰਵਾਇਆ

ਅੰਮ੍ਰਿਤਸਰ 29 ਨਵੰਬਰ (ਸੁਖਬੀਰ ਸਿੰਘ) – ਖਾਲਸਾ ਕਾਲਜ ਵਿਖੇ ਫ਼ੈਕਲਟੀ ਆਫ ਸਾਇੰਸ ਵੱਲੋਂ ‘ਵਿਗਿਆਨ ਮੇਲਾ-2022’ ਮਨਾਇਆ ਗਿਆ। ਕਾਲਜ ਪ੍ਰਿੰਸੀਪਲ  ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਮੇਲੇ ’ਚ ਮੁੱਖ ਮਹਿਮਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਬਲਰਾਜ ਸਿੰਘ ਢਿੱਲੋਂ ਅਤੇ ਗੈਸਟ ਸਪੀਕਰ ਸਟੇਟ ਐਵਾਰਡੀ ਡਾ. ਜਸਵਿੰਦਰ ਸਿੰਘ ਸਨ।ਮੇਲੇ ਦਾ ਮਕਸਦ 10ਵੀਂ, 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ’ਚ ਸਾਇੰਸ ਨੂੰ ਉਤਸ਼ਾਹਿਤ ਕਰਨਾ ਸੀ।ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਈਵੇਟ ਸਕੂਲਾਂ ਤੋਂ ਲਗਭਗ 250 ਵਿਦਿਆਰਥੀਆਂ ਨੇ ਭਾਗ ਲਿਆ।
ਢਿੱਲੋਂ ਨੇ ਸਰਕਾਰੀ ਸਕੂਲਾਂ ’ਚ ਸਾਇੰਸ ਪ੍ਰਤੀ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਦੇ ਅਧਿਆਪਕ ਵਿਦਿਆਰਥੀਆਂ ’ਚ ਸਾਇੰਸ ਪ੍ਰਤੀ ਜਾਗਰੂਕਤਾ ਬਾਰੇ ਪੁਰਜ਼ੋਰ ਯੋਗਦਾਨ ਪਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦਾ ਮਿਆਰ ਉਚਾ ਕਰਨ ’ਚ ਮਦਦ ਕਰ ਰਹੇ ਹਨ।
ਡਾ. ਮਹਿਲ ਸਿੰਘ ਨੇ ਆਏ ਮੁੱਖ ਮਹਿਮਾਨਾਂ ਦਾ ਸਵਾਗਤ ਕਰਨ ਉਪਰੰਤ ਆਪਣੇ ਸੰਬੋਧਨੀ ਭਾਸ਼ਣ ’ਚ ਜ਼ੋਰ ਦਿੰਦਿਆਂ ਕਿਹਾ ਕਿ ਸਾਇੰਸ ਵਿਸ਼ੇ ਨੂੰ ਪ੍ਰਯੋਗ ਦੁਆਰਾ ਪੜਾਉਣਾ ਚਾਹੀਦਾ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ’ਚ ਵਿਗਿਆਨਕ ਦਿ੍ਰਸ਼ਟੀਕੋਣ ਨਾਲ ਹੀ ਵਹਿਮ-ਭਰਮ ਨੂੰ ਦੂਰ ਕੀਤਾ ਜਾ ਸਕਦੇ।ਉਨ੍ਹਾਂ ਨੇ ਬੱਚਿਆਂ ਨੂੰ ਉੋਤਸ਼ਾਹਿਤ ਕਰਦਿਆਂ ਕਿਹਾ ਕਿ ਕਾਲਜ ਹਮੇਸ਼ਾਂ ਹੀ ਮੋਹਰੀ ਰਿਹਾ ਹੈ।
ਡਾ. ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਲਗਭਗ 100 ਤੋਂ ਵੱਧ ਸਾਇੰਸ ਦੇ ਪ੍ਰਯੋਗ ਕਰਕੇ ਦਿਖਾਏ।ਜਿਵੇਂ ਕਿ ਮੈਥ ਦੇ ਸਵਾਲਾਂ ਨੂੰ ਕਿਸ ਤਰ੍ਹਾਂ ਸੌਖੇ ਢੰਗ ਨਾਲ ਹੱਲ ਕੀਤਾ ਜਾ ਸਕਦਾ।ਫਿਜ਼ੀਕਸ ਅਤੇ ਕਮਿਸਟਰੀ ਨੂੰ ਪ੍ਰਯੋਗ ਦੁਆਰਾ ਅਨੋਖੇ ਢੰਗ ਨਾਲ ਸਮਝਾਇਆ।ਡੀਨ-ਸਾਇੰਸ ਡਾ. ਹਰਵਿੰਦਰ ਕੌਰ ਨੇ ਮੇਲੇ’ਚ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।ਪੋਸਟ, ਭਾਸ਼ਣ ਪ੍ਰਤੀਯੋਗਤਾਵਾਂ ਅਤੇ ਮਾਡਲ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ।ਪ੍ਰੋਗਰਾਮ ’ਚ ਡਾ. ਤਮਿੰਦਰ ਸਿੰਘ ਡੀਨ ਅਕਾਦਮਿਕ ਅਫੇਅਰ ਵਲੋਂ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।ਮੰਚ ਸੰਚਾਲਨ ਡਾ. ਅਮਿਤ ਆਨੰਦ, ਡਾ. ਰਾਜਬੀਰ ਸਿੰਘ ਅਤੇ ਡਾ. ਗਗਨਦੀਪ ਸਿੰਘ ਨੇ ਕੀਤਾ।
ਇਸ ਮੌਕੇ ਡਾ. ਜਸਜੀਤ ਕੌਰ ਰੰਧਾਵਾ, ਡਾ. ਬਲਜਿੰਦਰ ਕੌਰ ਰੰਧਾਵਾ, ਡਾ. ਰਾਜਿੰਦਰਪਾਲ ਕੌਰ, ਡਾ. ਕਮਲਜੀਤ ਕੌਰ, ਡਾ. ਬਲਵਿੰਦਰ ਸਿੰਘ, ਡਾ. ਗੁਰਸ਼ਰਨ ਕੌਰ, ਡਾ. ਜਸਵਿੰਦਰ ਸਿੰਘ, ਡਾ. ਇਕਬਾਲ ਸਿੰਘ, ਡਾ. ਜ਼ੋਰਾਵਰ ਸਿੰਘ, ਡਾ. ਮੁਕੇਸ਼ ਸ਼ਰਮਾ, ਡਾ. ਨਵਲਪ੍ਰੀਤ ਕੌਰ ਅਤੇ ਸਾਇੰਸ ਵਿਭਾਗਾਂ ਦੇ ਅਧਿਆਪਕ ਹਾਜ਼ਰ ਸਨ।

 

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ …