Thursday, April 18, 2024

ਸਮਰਾਲਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਮਨਾਇਆ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ

ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ – ਬਿਹਾਰੀ ਲਾਲ ਸੱਦੀ

ਸਮਰਾਲਾ, 1 ਦਸੰਬਰ (ਇੰਦਰਜੀਤ ਸਿੰਘ ਕੰਗ) – ਰਿਟਾਇਰ ਲੈਕਚਰਾਰ ਬਿਹਾਰੀ ਲਾਲ ਸੱਦੀ ਦੇ ਵਿਸ਼ੇਸ਼ ਸੱਦੇ ‘ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੇ ਦਫ਼ਤਰ ਵਿਖੇ ਇਲਾਕੇ ਦੀਆਂ ਵੱਖ ਵੱਖ ਸੰਸਥਾਵਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਸ ਦੌਰਾਨ ਵਿਚਾਰ ਚਰਚਾ ਵਿੱਚ ਸਭ ਤੋਂ ਪਹਿਲਾਂ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਬਾਲਿਓਂ ਤੇ ਹੋਰ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ।ਡਾ. ਪਰਮਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਸਾਨੂੰ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿੱਚ ਧਾਰਨ ਕਰਨ ਦੀ ਲੋੜ ਹੈ।ਜਿਨ੍ਹਾਂ ਨੇ ਹਿੰਦੂ ਕੌਮ ਦੀ ਰੱਖਿਆ ਲਈ ਦਿੱਲੀ ਜਾ ਕੇ ਸੀਸ ਭੇਟ ਕੀਤਾ।ਉਨ੍ਹਾਂ ਤੋਂ ਇਲਾਵਾ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੇ ਸਰਪ੍ਰਸਤ ਕਮਾਡੈਂਟ ਰਸ਼ਪਾਲ ਸਿੰਘ, ਬ੍ਰਾਹਮਣ ਸਭਾ ਸਮਰਾਲਾ ਦੇ ਪ੍ਰਧਾਨ ਮੰਗਤ ਰਾਏ, ਅਧਿਆਪਕ ਚੇਤਨਾ ਮੰਚ ਦੇ ਸਕੱਤਰ ਪ੍ਰਿੰ. ਮਨੋਜ ਕੁਮਾਰ, ਡੀ.ਟੀ.ਐਫ਼ ਆਗੂ ਦਲਜੀਤ ਸਿੰਘ ਰਿਐਤ, ਲੇਖਕ ਮੰਚ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਉਟਾਲਾਂ, ਬਲਵੰਤ ਸਿੰਘ (ਸਾਬਕਾ ਬੈਂਕ ਮੈਨੇਜਰ), ਪੈਸ਼ਨਰਜ਼ ਮਹਾਂ ਸੰਘ ਪੰਜਾਬ ਦੇ ਪ੍ਰਧਾਨ ਮਾ. ਪ੍ਰੇਮ ਸਾਗਰ ਸ਼ਰਮਾ, ਸੰਤੋਖ ਸਿੰਘ ਨਾਗਰਾ, ਧਨਵੰਤ ਸਿੰਘ ਬਾਠ, ਮਾ. ਕੁਲਭੂਸ਼ਨ ਕੁਮਾਰ ਆਦਿ ਨੇ ਆਪਣੇ ਵਿਚਾਰ ਪੇਸ਼ ਕੀਤੇ।ਸਮੁੱਚੇ ਪ੍ਰੋਗਰਾਮ ਦਾ ਸਟੇਜ਼ ਸੰਚਾਲਨ ਦੀਪ ਦਿਲਬਰ ਨੇ ਕੀਤਾ।
ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੇ ਸਰਪ੍ਰਸਤ ਅਤੇ ਸ੍ਰੀ ਬ੍ਰਾਹਮਣ ਸਭਾ (ਰਜਿ:) ਪੰਜਾਬ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਨੇ ਜਿਥੇ ਗੁਰੂ ਸਾਹਿਬ ਦੀ ਕੁਰਬਾਨੀ ਨੂੰ ਸਿਜ਼ਦਾ ਕੀਤਾ, ਉਥੇ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਅਤੇ ਇਸ ਨੂੰ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਲਾਗੂ ਕਰਨ ਲਈ ਸਰਕਾਰ ਨੂੰ ਅਪੀਲ ਕੀਤੀ।ਸਾਰੀਆਂ ਜਥੇਬੰਦੀਆਂ ਦੇ ਅਹੁੱਦੇਦਾਰਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ।
ਇਸ ਪ੍ਰੋਗਰਾਮ ਵਿਚ ਉਪਰੋਕਤ ਬੁਲਾਰਿਆਂ ਤੋਂ ਇਲਾਵਾ ਦਰਸ਼ਨ ਸਿੰਘ ਕੰਗ, ਡਾ. ਤਰਕਜੋਤ ਸਿੰਘ ਐਸ.ਐਮ.ਓ ਸਮਰਾਲਾ, ਸਵਿੰਦਰ ਸਿੰਘ, ਸੁਰਿੰਦਰ ਸ਼ਰਮਾ, ਲੈਕ. ਵਿਜੈ ਕੁਮਾਰ ਸ਼ਰਮਾ ਪ੍ਰਧਾਨ ਅਧਿਆਪਕ ਚੇਤਨਾ ਮੰਚ ਸਮਰਾਲਾ, ਇੰਦਰਜੀਤ ਸਿੰਘ ਕੰਗ, ਕਾਮਰੇਡ ਭਜਨ ਸਿੰਘ, ਕਾਮਰੇਡ ਬੰਤ ਸਿੰਘ ਸਮਰਾਲਾ, ਰਵਿੰਦਰ ਕੌਰ, ਜਸਪ੍ਰੀਤ ਕੌਰ, ਸੁਖਵਿੰਦਰ ਕੌਰ, ਬੰਤ ਸਿੰਘ ਖਾਲਸਾ, ਜੁਗਲ ਕਿਸ਼ੋਰ ਸਾਹਨੀ, ਚਰਨਦਾਸ ਸੱਦੀ ਉਟਾਲਾਂ, ਪਰਮਜੀਤ ਸਿੰਘ ਮਾਛੀਵਾੜਾ, ਪ੍ਰੇਮਵੀਰ ਸੱਦੀ ਸਰਪੰਚ ਉਟਾਲਾਂ, ਕੁਲਦੀਪ ਸਿੰਘ ਉਟਾਲਾਂ, ਸੁਖਵਿੰਦਰ ਸ਼ਰਮਾ, ਸਤਿੰਦਰ ਕੁਮਾਰ ਪਾਲਾ, ਘੋਲਾ ਸਮਰਾਲਾ ਅਤੇ ਸੋਹਣਜੀਤ ਕੋਟਾਲਾ ਤੇ ਵੱਡੀ ਗਿਣਤੀ ‘ਚ ਲੋਕ ਸ਼ਾਮਲ ਹੋਏ।

Check Also

ਲੇਖਕ ਮੰਚ ਸਮਰਾਲਾ ਵਲੋਂ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਸਮਰਪਿਤ ਸਲਾਨਾ ਸਮਾਗਮ

ਸਮਰਾਲਾ, 18 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ.) ਵਲੋਂ ਡਾਕਟਰ ਭੀਮ ਰਾਓ ਅੰਬੇਦਕਰ …