Sunday, April 2, 2023

ਮੇਅਰ ਵਲੋਂ ਗੰਡਾ ਸਿੰਘ ਵਾਲਾ ਮਜੀਠਾ ਰੋਡ ਵਿਖੇ ਟਿਊਬਵੈਲ ਦਾ ਉਦਘਾਟਨ

ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੇ ਇਲਾਕੇ ਗੰਡਾ ਸਿੰਘ ਵਾਲਾ ਮਜੀਠਾ ਰੋਡ ਵਿਖੇ

ਵਾਰਡ ਨੰਬਰ 12 ਦੇ ਵਿਚ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਜਿਸ ਨਾਲ ਇਲਾਕਾਂ ਨਿਵਾਸੀਆਂ ਨੂੰ ਸ਼ੁਧ ਪੀਣ ਵਾਲਾ ਪਾਣੀ ਮਿਲੇਗਾ ਅਤੇ ਮੁਸ਼ਕਿਲਾਂ ਤੋਂ ਨਿਜ਼ਾਤ ਮਿਲੇਗੀ।
ਆਪਣੇ ਸੰਬੋਧਨ ਵਿਚ ਮੇਅਰ ਨੇ ਕਿਹਾ ਕਿ ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ ਦੀਆਂ ਸਭ ਵਾਰਡਾਂ ਵਿਚ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਜਿਨ੍ਹਾ ਵਾਰਡਾਂ ਵਿਚ ਥੋੜੇ ਬਹੁਤੇ ਕੰਮ ਰਹਿ ਗਏ ਹਨ ਉਹਨਾਂ ਦੀ ਵੀ ਸ਼ੁਰੂਆਤ ਕਰਵਾ ਦਿੱਤੀ ਗਈ ਹੈ।ਇਸੇ ਲੜੀ ਵਿਚ ਅੱਜ ਵਾਰਡ ਨੰ. 12 ਦੇ ਇਲਾਕਾ ਨਿਵਾਸੀਆਂ ਦੀ ਮੰਗ ‘ਤੇ ਲੱਖਾਂ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈਲ ਦਾ ਉਦਾਘਾਟਨ ਕੀਤਾ ਗਿਆ ਹੈ।ਉਹਨਾਂ ਸ਼ਹਿਰ ਨੂੰ ਹਰਿਆ-ਭਰਿਆ ਤੇ ਸਾਫ਼-ਸੁਥਰਾ ਰੱਖਣ ਲਈ ਲੋਕਾਂ ਨੂੰ ਨਗਰ ਨਿਗਮ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਰਿਤੇਸ਼ ਸ਼ਰਮਾ, ਭੁਪਿੰਦਰ, ਮਨੋਹਰ ਲਾਲ, ਸਤਪਾਲ ਸਿੰਘ, ਦਰਸ਼ਨ ਸਿੰਘ ਲਹੌਰੀ, ਪਵਨਦੀਪ ਸਿੰਘ, ਬਲਵਤ ਸਿੰਘ, ਦਲਬੀਰ ਸਿੰਘ ਅਤੇ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਪ੍ਰਿੰ. ਫਤਹਿਪੁਰੀ ਦੀ ਪੁਸਤਕ ‘ਗੁੱਝੇ ਮਨੁੱਖ’ ’ਤੇ ਵਿਚਾਰ ਚਰਚਾ 2 ਅਪ੍ਰੈਲ ਨੂੰ

ਅੰਮ੍ਰਿਤਸਰ, 1 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਚਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ …