Sunday, April 2, 2023

ਆਮ ਆਦਮੀ ਪਾਰਟੀ ਦੀ ਦਿੱਲੀ ਨਗਰ ਨਿਗਮ ਚੋਣਾਂ ‘ਚ ਜਿੱਤ ‘ਤੇ ਖੁਸ਼ੀ ਦਾ ਇਜ਼ਹਾਰ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਦਿੱਲੀ ਨਗਰ ਨਿਗਮ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ 134 ਸੀਟਾਂ ਮਿਲਣ ‘ਤੇ ਅੰਮ੍ਰਿਤਸਰ ਦੀ ਵਾਰਡ ਨੰਬਰ 40 ਦੇ ਆਗੂ ਵਿੱਕੀ ਅਰੋੜਾ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ।ਆਪ ਸੁਪਰੀਮੋ ਅਰਵਿੰਦ ਕੇਜ਼ਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਵਧਾਈ ਦਿੰਦਿਆ ਕਿਹਾ ਕਿ ਇਹ ਪਾਰਟੀ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ।ਉਨਾਂ ਕਿਹਾ ਕਿ ਜੇਕਰ ਜਨਤਾ ਦਾ ਸਹਿਯੋਗ ਇਸੇ ਤਰ੍ਹਾਂ ਮਿਲਦਾ ਰਿਹਾ ਤਾਂ ਪਾਰਟੀ ਸੁਪਰੀਮੋ ਅਰਵਿੰਦ ਕੇਜ਼ਰੀਵਾਲ 2024 ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਹੋਣਗੇ।

Check Also

ਪ੍ਰਿੰ. ਫਤਹਿਪੁਰੀ ਦੀ ਪੁਸਤਕ ‘ਗੁੱਝੇ ਮਨੁੱਖ’ ’ਤੇ ਵਿਚਾਰ ਚਰਚਾ 2 ਅਪ੍ਰੈਲ ਨੂੰ

ਅੰਮ੍ਰਿਤਸਰ, 1 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਚਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ …