Friday, April 19, 2024

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਨੇ ਸਰਵਣ ਕਰਵਾਇਆ।ਹਾਜ਼ਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਜਿਨ੍ਹਾਂ ਸਤਿਕਾਰਤ 15 ਭਗਤਾਂ ਦੀ ਬਾਣੀ ਦਰਜ ਹੈ ਉਨ੍ਹਾਂ ਵਿਚੋਂ ਭਗਤ ਸੈਣ ਜੀ ਵੀ ਇੱਕ ਹਨ। ਉਨ੍ਹਾਂ ਕਿਹਾ ਕਿ ਭਗਤ ਸੈਣ ਜੀ ਦੀ ਬਾਣੀ ਮਾਨਵਤਾ ਲਈ ਰਾਹ ਦਸੇਰਾ ਹੈ ਜਿਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਸਵਾਰ ਸਕਦੇ ਹਾਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਸਿਮਰਜੀਤ ਸਿੰਘ ਕੰਗ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਜਗਤਾਰ ਸਿੰਘ, ਸਤਨਾਮ ਸਿੰਘ ਰਿਆੜ, ਨਰਿੰਦਰ ਸਿੰਘ, ਨਿਸ਼ਾਨ ਸਿੰਘ, ਨਿਸ਼ਾਨ ਸਿੰਘ ਜੱਫਰਵਾਲ, ਸੈਣ ਭਾਈਚਾਰੇ ਵੱਲੋਂ ਅਮਰੀਕ ਸਿੰਘ, ਗੁਰਦਿਆਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …